373
ਸਲੋਕੁ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥
ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੁੱਲਿਆਂ ਵਾਂਗ ਚਲੇ ਜਾਂਦੇ ਹਨ। ਹੇ ਨਾਨਕ! (ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ ਸੁਣਦੇ ਹਨ।੧। ਛੰਤੁ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ। ਜੇਹੜੇ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ ਹਨ।