34
ਸਲੋਕ ਮ: ੩ ॥
ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰ ਰਜਾਇ॥੧॥
ਪੰਜਾਬੀ ਵਿਆਖਿਆ:
ਹਰੇਕ ਚੀਜ਼ ਹੁਕਮ ਵਿਚ ਹੀ ਆਉਂਦੀ ਹੈ ਤੇ ਹੁਕਮ ਵਿਚ ਹੀ ਚਲੀ ਜਾਂਦੀ ਹੈ, ਜੇ ਕੋਈ ਮੂਰਖ ਆਪਣੇ ਆਪ ਨੂੰ (ਕੁਝ ਵੱਡਾ) ਸਮਝ ਲੈਂਦਾ ਹੈ, ਉਹ ਅੰਨ੍ਹਾ ਅੰਨ੍ਹਿਆਂ ਵਾਲਾ ਕੰਮ ਕਰਦਾ ਹੈ। ਹੇ ਨਾਨਕ! ਜਿਸ ਮਨੁੱਖ ਤੇ ਆਪਣੀ ਰਜ਼ਾ ਵਿਚ ਪ੍ਰਭੂ ਕਿਰਪਾ ਕਰਦਾ ਹੈ, ਉਹ ਕੋਈ ਵਿਰਲਾ ਗੁਰਮੁਖ ਹੁਕਮ ਦੀ ਪਛਾਣ ਕਰਦਾ ਹੈ।੧।
English Translation:
He is guilty only in the command and has to follow the command, if a fool compromises himself (twins), the blind do the things of the blind. O Nanak! He pleases the Lord in His will, no lamentation recognizes Gurmukh’s order.
ਅੰਗ: 556 | 24-10-2024