ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨੑ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥
ਪੰਜਾਬੀ ਵਿਆਖਿਆ:
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ੴ ਸਤਿਗੁਰ ਪ੍ਰਸਾਦਿ ॥
ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ । ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ । (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ । ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ । ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ । ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ । (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ । (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ । ਹੇ ਪ੍ਰਭੂ! (ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ । ਹੇ ਮਾਲਕ-ਪ੍ਰਭੂ! (ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ । (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ । ਹੇ ਭਾਈ! (ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ । ਪਰ, ਹੇ ਨਾਨਕ! (ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ ।੩। ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ । ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ । ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ । ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ । ਹੇ ਨਾਨਕ! (ਆਖ—ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ ।੪।੧।੪।
English Translation:
RAAG BILAAVAL, FIFTH MEHL, SECOND HOUSE,
TO BE SUNG TO THE TUNE OF YAAN-REE-AY:
ONE UNIVERSAL CREATOR GOD. BY THE GRACE OF THE TRUE GURU:
You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||
ਅੰਗ: 802| 26-12-2023