601
ਰਾਗੁ ਸੂਹੀ ਮਹਲਾ ੩ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥
ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ ॥੧॥ ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ ॥੧॥ ਰਹਾਉ॥