ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥
ਪੰਜਾਬੀ ਵਿਆਖਿਆ
ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ, ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ। ਉਹ ਪ੍ਰਭੂ ਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ। ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ ॥੧॥ ਬੰਦਗੀ ਕਰਨ ਵਾਲਾ ਜਿਊਂਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ ॥੧॥ ਰਹਾਉ॥ ਪ੍ਰਭੂ ਦਾ ਸਿਮਰਨ ਮੇਰੀ ਜਿੰਦ (ਦਾ ਆਸਰਾ ਬਣ ਗਿਆ) ਹੈ, ਪ੍ਰਭੂ ਨੂੰ ਸਿਮਰ ਕੇ ਮੇਰੇ ਮੱਥੇ ਉੱਤੇ ਭਾਗ ਜਾਗ ਪਏ ਹਨ; ਪ੍ਰਭੂ ਦੀ ਭਗਤੀ (ਮਨੁੱਖ ਨੂੰ) ਵੈਰਾਗਵਾਨ ਕਰ ਦੇਂਦੀ ਹੈ, ਮੈਨੂੰ ਗ਼ਰੀਬ ਨੂੰ ਪ੍ਰਭੂ ਦਾ ਨਾਮ ਹੀ ਧਨ ਲੱਭ ਪਿਆ ਹੈ ॥੨॥ ਜੇ ਇੱਕ ਪਰਮਾਤਮਾ ਮੇਰੇ ਉੱਤੇ ਮਿਹਰ ਕਰੇ, ਤਾਂ (ਮੈਨੂੰ ਚਮਾਰ ਚਮਾਰ ਆਖਣ ਵਾਲੇ ਇਹ) ਲੋਕ ਮੇਰਾ ਕੁਝ ਭੀ ਵਿਗਾੜ ਨਹੀਂ ਸਕਦੇ। ਹੇ ਪ੍ਰਭੂ! (ਤੇਰੀ ਭਗਤੀ ਨੇ) ਮੇਰੀ (ਨੀਵੀਂ) ਜਾਤ (ਵਾਲੀ ਢਹਿੰਦੀ ਕਲਾ ਮੇਰੇ ਅੰਦਰੋਂ) ਮਿਟਾ ਦਿੱਤੀ ਹੈ, ਕਿਉਂਕਿ ਮੈਂ ਸਦਾ ਤੇਰੇ ਦਰ ਤੇ ਹੁਣ ਰਹਿੰਦਾ ਹਾਂ; ਤੂੰ ਹੀ ਸਦਾ ਮੈਨੂੰ (ਦੁਨੀਆ ਦੇ ਬੰਧਨਾਂ ਤੇ ਮੁਥਾਜੀਆਂ ਤੋਂ) ਪਾਰ ਲੰਘਾਉਣ ਵਾਲਾ ਹੈਂ ॥੩॥ (ਪ੍ਰਭੂ ਦੀ ਬੰਦਗੀ ਨਾਲ ਮੇਰੇ ਅੰਦਰ) ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ, ਚਾਨਣ ਹੋ ਗਿਆ ਹੈ। ਮਿਹਰ ਕਰ ਕੇ ਮੈਨੂੰ ਨਿਮਾਣੇ ਦਾਸ ਨੂੰ ਪ੍ਰਭੂ ਨੇ ਆਪਣਾ ਬਣਾ ਲਿਆ ਹੈ। ਹੇ ਰਵਿਦਾਸ! ਆਖ-ਹੁਣ ਮੇਰੀ ਤ੍ਰਿਸ਼ਨਾ ਮੁੱਕ ਗਈ ਹੈ, ਮੈਂ ਹੁਣ ਪ੍ਰਭੂ ਨੂੰ ਸਿਮਰਦਾ ਹਾਂ, ਨਿੱਤ ਪ੍ਰਭੂ ਦੀ ਹੀ ਭਗਤੀ ਕਰਦਾ ਹਾਂ ॥੪॥੧॥
English Translate
Raag Gond, The Word Of Ravi Daas Jee, Second House: One Universal Creator God. By The Grace Of The True Guru: Meditate on the Lord Mukanday, the Liberator, O people of the world. Without Mukanday, the body shall be reduced to ashes. Mukanday is the Giver of liberation. Mukanday is my father and mother. ||1|| Meditate on Mukanday in life, and meditate on Mukanday in death. His servant is blissful forever. ||1||Pause|| The Lord, Mukanday, is my breath of life. Meditating on Mukanday, one’s forehead will bear the Lord’s insignia of approval. The renunciate serves Mukanday. Mukanday is the wealth of the poor and forlorn. ||2|| When the One Liberator does me a favor, Then what can the world do to me? Erasing my social status, I have entered His Court. You, Mukanday, are potent throughout the four ages. ||3|| Spiritual wisdom has welled up, and I have been enlightened. In His Mercy, the Lord has made this worm His slave. Says Ravi Daas, now my thirst is quenched; I meditate on Mukanday the Liberator, and I serve Him. ||4||1||
ਅੰਗ: 875 | 29-02-2024