420
ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥
(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ,ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ। ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ॥੧॥ ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥