419
ਤਿਲੰਗ ਬਾਣੀ ਭਗਤਾ ਕੀ
ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥
ਹੇ ਭਾਈ! ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ ॥੧॥ ਹੇ ਭਾਈ! ਦਿਲ ਨੂੰ ਹਰ ਵੇਲੇ ਖੋਜ, ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।