343
ਰਾਗ ਧਨਾਸਰੀ
ਬਾਣੀ ਭਗਤ ਕਬੀਰ ਜੀ ਕੀ
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਦਾ ਹੈ (ਉਸ ਦਾ ਪ੍ਰਭੂ ਨਾਲ ਇੱਕ- ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ। ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ
(ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ॥੧॥