448
ਸਲੋਕੁ ਮਰਦਾਨਾ ੧ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
ਕਲਜੁਗੀ ਸੁਭਾਉ ਮੱਟੀ ਹੈ ; ਕਾਮ ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ ਮਨ ਹੈ। ਮੋਹ ਨਾਲ ਭਰੀ ਹੋਈ ਕ੍ਰੋਧ ਦੀ ਕਟੋਰੀ ਹੈ ਤੇ ਅਹੰਕਾਰ ਪਿਲਾਉਣ ਵਾਲਾ ਹੈ। ਕੂੜੇ ਲੱਬ ਦੀ ਮਜਲਸ ਹੈ ਮਨ ਪੀ ਪੀ ਕੇ ਖ਼ੁਆਰ ਹੁੰਦਾ ਹੈ। ਚੰਗੀ ਕਰਣੀ ਨੂੰ ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ! ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ ਵਾਲੀ ਖ਼ੁਰਾਕ ਬਣਾ! ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ॥੧॥