ਸਲੋਕੁ ਮਃ ੩ ॥
ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥
ਪੰਜਾਬੀ ਵਿਆਖਿਆ :
ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ।ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ। ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧। ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) । ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ (‘ਹਉਮੈ ਰੋਗ’ ਤੋਂ) ਬਚ ਜਾਂਦੇ ਹਨ।੨। ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ,ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ।ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ।ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ।੧੬।
English Translation:
Shalok, Third Mehl: Those who meet the True Guru, ever sing the Kirtan of the Lord’s Praises. The Lord’s Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru’s Feet. Servant Nanak is the Lord’s slave; by His Grace, the Lord preserves his honor. ||1|| Third Mehl: In egotism, one is assailed by fear; he passes his life totally troubled by fear. Egotism is such a terrible disease; he dies, to be reincarnated – he continues coming and going. Those who have such pre-ordained destiny meet with the True Guru, God Incarnate.O Nanak, by Guru’s Grace, they are redeemed; their egos are burnt away through the Word of the Shabad. ||2|| Pauree: The Lord’s Name is my immortal, unfathomable, imperishable Creator Lord, the Architect of Destiny. I serve the Lord’s Name, I worship the Lord’s Name, and my soul is imbued with the Lord’s Name. I know of no other as great as the Lord’s Name; the Lord’s Name shall deliver me in the end. The Generous Guru has given me the Lord’s Name; blessed, blessed are the Guru’s mother and father. I ever bow in humble reverence to my True Guru; meeting Him, I have come to know the Lord’s Name. ||16||
ਅੰਗ: 592 | 09-01-2024