ਸ਼ਿਵ ਕੁਮਾਰ ਬਟਾਲਵੀ ਦਾ ਜਨਮ 23 ਜੁਲਾਈ 1936 ਵਿਚ ਬੜਾ ਪਿੰਡ ਲਹੋਟੀਆਂ ਤਹਿਸੀਲ ਸ਼ੰਕਰਗੜ੍ਹ ਜ਼ਿਲ੍ਹਾ ਗੁਰਦਾਸਪੁਰ ਵਿਖੇ ਪੰਡਤ ਕ੍ਰਿਸ਼ਨ ਗੋਪਾਲ ਦੇ ਘਰ ਹੋਇਆ । ਉਸਦੇ ਪਿਤਾ ਪੰਡਿਤ ਕ੍ਰਿਸ਼ਨ ਗੋਪਾਲ, ਮਾਲ ਮਹਿਕਮੇ ਵਿਚ ਪਹਿਲਾਂ ਪਟਵਾਰੀ ਰਹੇ, ਬਾਅਦ ਵਿਚ ਕਾਨੂੰਗੋ ਅਤੇ ਸੇਵਾ ਮੁਕਤੀ ਵੇਲੇ਼ ਪਟਵਾਰ ਸਕੂਲ ਬਟਾਲਾ ਦੇ ਪ੍ਰਿੰਸੀਪਲ ਸਨ।
ਸ਼ਿਵ ਨੇ ਕਾਵਿ-ਰਚਨਾ ਦਾ ਆਰੰਭ 1960 ਵਿਚ ਕੀਤਾ। ਇਸ ਸਮੇਂ ਦੌਰਾਨ ਉਸ ਦੇ ਜੀਵਨ ਵਿਚ ਮੀਨਾ ਕੁੜੀ ਆਈ, ਜਿਸ ਨੂੰ ਬੈਜਨਾਥ ਦੇ ਮੇਲੇ ਵਿਚ ਦੇਖ ਕੇ ਉਸਨੂੰ ਇਉਂ ਲੱਗਿਆ ਕਿ ਉਸਨੂੰ ਆਪਣੇ ਸੁਪਨੇ ਦੀ ਕੁੜੀ ਮਿਲ ਗਈ ਹੈ ਪਰ ਉਸ ਕੁੜੀ ਦੀ ਮੌਤ ਨੇ ਸ਼ਿਵ ਕੁਮਾਰ ਨੂੰ ਬਿਰਹੋਂ ਦਾ ਕਵੀ ਬਣਾ ਦਿੱਤਾ । ਆਪ ਦੀਆਂ ਕਵਿਤਾਵਾਂ ਦੀ ਹਰ ਪਾਸੇ ਚਰਚਾ ਹੋਣ ਲੱਗੀ।
Shiv Kumar Batalvi Poetry, Shiv Kumar Batalvi, Shiv Kumar Batalvi in Punjabi, Shiv Kumar Batalvi shayari