ਗੁੱਸਾ 

by Sandeep Kaur

ਕਿਸੇ ਗੱਲੋਂ ਦੋਹਾਂ ਪਿਓ ਪੁੱਤਰਾਂ ਵਿਚ ਸ਼ੁਰੂ ਹੋਈ ਬਹਿਸ ਹੁਣ ਗੰਭੀਰ ਰੂਪ ਧਾਰਨ ਕਰ ਗਈ..

ਮੰਜੇ ਤੇ ਬਿਮਾਰ ਪਈ ਮਾਂ ਡਿੱਗਦੀ ਢਹਿੰਦੀ ਉੱਠ ਕੇ ਬਾਹਰ ਆਈ ਤੇ ਦੋਹਾਂ ਵਿਚ ਆ ਕੇ ਖੜ ਗਈ..

ਪੁੱਤ ਅੱਗੇ ਹੱਥ ਜੋੜਦੀ ਹੋਈ ਉਸਨੂੰ ਚੁੱਪ ਹੋਣ ਦੇ ਵਾਸਤੇ ਪਾਉਣ ਲੱਗੀ..ਪਰ ਸ਼ਰੀਕਾਂ ਦੀ ਪੁੱਠ ਤੇ ਚੜਿਆ ਪੁੱਤ ਸੀ ਕੇ ਟੱਸ ਤੋਂ ਮੱਸ ਹੋਣ ਦਾ ਨਾਮ ਨਹੀਂ ਸੀ ਲੈ ਰਿਹਾ..

“ਮੈਨੂੰ ਬੱਸ ਵੱਖ ਕਰ ਦਿਓ..ਜਮੀਨ ਜਾਇਦਾਤ ਡੰਗਰ ਪੈਸਾ ਧੇਲਾ ਸਭ ਕੁਝ ਵੰਡ ਦਿਓ..ਹੁਣ ਮੇਰਾ ਇਸ ਘਰ ਵਿਚ ਦਮ ਘੁਟਦਾ ਏ..”

ਹੋਰ ਵੀ ਕਿੰਨੀਆਂ ਸਾਰੀਆਂ ਗੱਲਾਂ ਆਖ ਜਦੋਂ ਘਰੋਂ ਬਾਹਰ ਨੂੰ ਤੁਰਨ ਲਗਿਆ ਤਾਂ ਬਾਪ ਨੇ ਪਿੱਛਿਓਂ ਵਾਜ ਮਾਰ ਲਈ..ਆਖਣ ਲੱਗਾ “ਪੁੱਤਰਾ ਜਾਂਦਾ ਜਾਂਦਾ ਬਾਹਰ ਪਾਰਕ ਵਿਚ ਵੀ ਨਜਰ ਮਾਰਦਾ ਜਾਵੀਂ..”

“ਕੀ ਹੋਇਆ ਏ ਪਾਰਕ ਵਿਚ”..ਗੁੱਸੇ ਵਿਚ ਸਵਾਲ ਪੁੱਛਿਆ 

“ਪੁੱਤ ਰਾਤੀਂ ਤੇਜ ਹਨੇਰੀ ਵਗੀ ਸੀ..ਕਿੰਨੇ ਸਾਰੇ ਉਚੇ ਰੁੱਖ ਜੜੋਂ ਉਖੜ ਕੇ ਹੇਠਾਂ ਡਿੱਗੇ ਪਏ ਨੇ..ਪਰ ਨਿੱਕੇ ਕਦ ਵਾਲਾ ਕਿੰਨਾ ਸਾਰਾ ਹਰਾ ਭਰਾ ਘਾਹ ਅਜੇ ਵੀ ਵਗੀ ਜਾਂਦੀ ਤੇਜ ਪੌਣ ਨਾਲ ਖੇਡਾਂ ਖੇਡੀ ਜਾ ਰਿਹਾ ਏ”

ਹਰਪ੍ਰੀਤ ਸਿੰਘ ਜਵੰਦਾ

You may also like