ਕਹਾਂਣੀ ਇੱਕ ਨੰਨੀ ਪਰੀ ਦੀ ਅੱਜ ਨੰਨ੍ਹੀ ਪਰੀ ਬਹੁਤ ਖੁਸ਼ ਸੀ। ਨੰਨ੍ਹੀ ਪਰੀ ਖੁਸ਼ੀ-ਖੁਸ਼ੀ ਰੱਬ ਕੋਲ ਗਈ ਤੇ ਰੱਬ ਜੀ ਨੂੰ ਬੋਲੀ “ਰੱਬ ਜੀ ਤੁਹਾਨੂੰ ਅੱਜ ਦੀ ਤਾਰੀਕ ਯਾਦ ਹੈ ?”
ਹਾਂ ਪੁੱਤਰ ਕਿੱਦਾ ਭੁੱਲ ਸਕਦਾ ਮੈਂ, ਅੱਜ ਤੂੰ ਧਰਤੀਤੇ ਜਾ ਕੇ ਜਨਮ ਲਵੇਂਗੀ ਇਸ ਬਾਰੇ ਹੀ ਗੱਲ ਕਰ ਰਹੀ ਐ ਨਾ ਪੁੱਤਰ
“ਹਾਂ ਜੀ ਹਾਂ ਜੀ ਰੱਬ ਜੀ.” ਆ ਬੈਠ ਪੁੱਤਰਾ ਤੈਨੂੰ ਕੁਝ ਧਰਤੀ ਬਾਰੇ ਦੱਸ ਦੇਵਾਂ। ਤੇਰਾ ਅੱਸੀ ਸਾਲ ਦਾ ਸਫਰ ਹੈ ਜ਼ਿੰਦਗੀ ਦਾ। ਉਹ ਦੇਖ ਗੁਰਦੁਆਰੇ ‘ਚ ਇਕ ਆਦਮੀ ਤੇ ਔਰਤ ਦੇਖ ਰਹੀ ਹੈ ਨਾ, ਉਹ ਤੇਰੇ ਮੰਮੀ ਡੈਡੀ ਨੇ ” “ਸੱਚੀ ਰੱਬ ਜੀ! ਉਹ ਮੇਰ ਮੰਮੀ ਡੈਡੀ ਨੇ, ਕਿੰਨੇ ਚੰਗੇ ਨੇ ਮੇਰੇ ਮੰਮੀ ਡੈਡੀ, ਗੁਰਦੁਆਰਾ ਸਾਹਿਬ ਵੀ ਜਾਂਦੇ ਨੇ ਮੈਂ ਵੀ ਨਾਲ ਜਾਇਆ ਕਰਾਂ। ਜਲਦੀ-ਜਲਦੀ ਭੇਜੋ ਮੈਨੂੰ ਉਨ੍ਹਾਂ ਕੋਲ ”
“ਪੁੱਤਰ ਜੀ ਪਰ ਤੁਹਾਡੇ ਮੰਮੀ-ਡੈਡੀ ਬਹੁਤ ਗਰੀਬ ਨੇ ”
“ਕੋਈ ਗੱਲ ਨੀ ਰੱਬ ਜੀ ਬਸ ਮੈਨੂੰ ਅਸ਼ੀਰਵਾਦ ਦੇਵੋ। ਮੈਂ ਪੜ-ਲਿਖ ਕੇ ਆਪਣੇ ਪੈਰਾਂ ਤੇ ਖੜੀ ਹੋ ਆਪਣੇ ਮੰਮੀਡੈਡੀ ਨੂੰ ਵੀ ਅਮੀਰ ਕਰ ਦੇਵਾਂਗੀ, ਉਨ੍ਹਾਂ ਦੀ ਹਰ ਖੁਆਇਸ਼ ਪੂਰੀ ਕਰ ਦੇਵਾਂਗੀ ”
“ਸ਼ਾਬਾਸ਼! ਚੱਲ ਠੀਕ ਐ ਪੁੱਤਰ ਮੈਂ ਤੈਨੂੰ ਹੁਣ ਧਰਤੀ ‘ਤੇ ਭੇਜ ਰਿਹਾ ਹਾਂ ਪਰ ਤੈਨੂੰ ਧਰਤੀ ‘ਤੇ ਜਨਮ ਲੈਣ ਤੋਂ ਪਹਿਲਾਂ ਨੌ ਮਹੀਨੇ ਆਪਣੀ ਮਾਂ ਦੀ ਕੁੱਖ ‘ਚ ਰਹਿਣਾ ਪੈਣਾ। ਉਸ ਤੋਂ ਬਾਅਦ ਬਾਹਰੀ ਦੁਨੀਆਂ ‘ਚ ਆਵੇਂਗੀ ”
“ਰੱਬ ਜੀ ਮੈਨੂੰ ਮੇਰੇ ਮੰਮੀ ਡੈਡੀ ਕੋਲ ਭੇਜ ਦੇਵੋ ਬੱਸ। 9 ਮਹੀਨਿਆਂ ਦੀ ਕੋਈ ਪਰਵਾਹ ਨਹੀਂ ” ਰੱਬ ਨੇ ਨੰਨ੍ਹੀ ਪਰੀ ਨੂੰ ਉਸਦੀ ਮਾਂ ਦੀ ਕੁੱਖ ‘ਚ ਭੇਜ ਦਿੱਤਾ। ਨੰਨ੍ਹੀ ਪਰੀ ਹੁਣ ਬਹੁਤ ਖੁਸ਼ ਸੀ। ਹੁਣਨੰਨ੍ਹੀ ਪਰੀ 9 ਮਹੀਨੇ ਪੂਰੇ ਹੋਣ ਦੀ ਉਡੀਕ ਕਰਨ ਲੱਗੀ। ਕੋਈ ਚਾਰ ਕੁ ਮਹੀਨੇ ਬਾਅਦ ਨੰਨੀ ਪਰੀ ਰੱਬ ਕੋਲ ਰੋਂਦੀ-ਰੋਂਦੀ ਹੋਈ ਵਾਪਸ ਆ ਗਈ। ਰੱਬ ਨੰਨੀ ਪਰੀ ਨੂੰ ਇੰਝ ਰੋਂਦੇ ਹੋਏ ਅਤੇ ਉਨ੍ਹਾਂਨੇ ਨੰਨੀ ਪਰੀ ਨੂੰ ਪੁੱਛਿਆ
“ਕੀ ਹੋਇਆ ਪੁੱਤਰਾ? ਤੂੰ ਤਾਂ ਅੱਸੀ ਸਾਲ ਬਾਅਦ ਮੇਰੇ ਕੋਲ ਆਉਣਾ ਸੀ?”
“ਪਤਾ ਨਹੀ ਰੱਬ ਜੀ ਮੈਨੂੰ ਵੀ..ਮੈਂ ਤਾਂ ਆਪਣੀ ਮਾਂ ਦੀਕੁਖ ਚ ਸੁੱਤੀ ਪਈ ਸੀ। ਇਕ ਦਮ ਲੋਹੇ ਦੀਆਂ ਤਲਵਾਰਾਂ ਵਰਗੀਆਂ ਚੀਜਾਂ ਨੇ ਆ ਮੈਨੂੰ ਕੱਟਣਾ ਸ਼ੁਰੂ ਕਰ ਦਿੱਤਾ। ਮੇਰੇ ਬਹੁਤ ਦਰਦ ਹੋ ਰਹੀ ਸੀ ਮੈਂ ਬਹੁਤ ਰੋਲਾ ਵੀ ਪਾਇਆ ਪਰ ਉਹ ਤਲਵਾਰਾਂ ਚੱਲਦੀਆਂ ਰਹੀਆਂ, ਅੰਤ ਟੋਟੇ-ਟੋਟੇ ਕਰ ਇਕ ਔਰਤ ਨੇ ਮੈਨੂੰ ਮੇਰੀ ਮਾਂ ਦੇਢਿੱਡ ‘ਚੋਂ ਬਾਹਰ ਕੱਢ ਇਕ ਗੰਦੇ ਨਾਲੇ ‘ਚ ਸੁੱਟ ਦਿੱਤਾ। ਫਿਰ ਰੱਬ ਜੀ ਮੈਂ ਕਿਵੇਂ ਤੁਹਾਡੇ ਕੋਲ ਪੁੱਜੀ ਮੈਨੂੰ ਇਸ ਬਾਰੇ ਪਤਾ ਨਹੀ ਰੋਂਦੀ ਹੋਈ ਨੰਨ੍ਹੀ ਪਰੀ ਨੇ ਬੜੀ ਮਾਸੂਮੀਅਤ ਨਾਲ ਰੱਬ ਨੂੰ ਜਵਾਬਦਿੱਤਾ। ਰੱਬ ਸਾਰੀ ਗੱਲ ਸਮਝ ਗਏ ਪਰ ਨੰਨ੍ਹੀ ਪਰੀ ਨੂੰ ਅਸਲੀਅਤ ਬਾਰੇ ਕੁਝ ਨਾ ਦੱਸਿਆ ਕਿਉਂਕਿ ਉਹ ਹਜੇ ਬੱਚੀ। ਰੱਬ ਨੰਨ੍ਹੀ ਪਰੀ ਨੂੰ ਚੁੱਪ ਕਰਾਉਂਦੇ ਹੋਏ ਬੋਲੇ ਪੁੱਤਰਾ ਕੋਈ ਗੱਲ ਨੀ ਮੈਂ ਤੈਨੂੰ ਕਿਸੇ ਹੋਰ ਮੰਮੀ ਡੈਡੀ ਕੋਲ ਭੇਜ ਦਿੰਨਾ
“ਨਹੀਂ ਨਹੀਂ ਰੱਬ ਜੀ, ਮੈਨੂੰ ਦੁਬਾਰਾ ਉਸੇ ਮੰਮੀ ਡੈਡੀ ਕੋਲ ਭੇਜੋ ਮੈਂ ਨਹੀਂ ਹੋਰ ਮੰਮੀ ਡੈਡੀ ਕੋਲ ਜਾਣਾ।”
ਕਿਉਂ ਪੁੱਤਰਾ? ਉਨ੍ਹਾਂ ਨਾਲੋਂ ਵੀ ਵਧੀਆ ਮੰਮੀ ਡੈਡੀ ਕੋਲ ਭੇਜਾਗਾਂ ਤੈਨੂੰ “ਰੱਬ ਜੀ ਆਹ ਗੱਲ ਨਹੀਂ। ਮੇਰੇ ਉਹ ਮੰਮੀ ਡੈਡੀ ਬਹੁਤ ਗਰੀਬ ਸਨ ਮੈਂ ਆਪਣੇ-ਆਪ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਅਮੀਰ ਬਣਾ ਉਨ੍ਹਾਂ . ਨੂੰ ਹਰ ਖੁਸ਼ੀ ਦੇਵਾਂਗੀ। ਉਹ ਮੇਰੇ ਬਿਨਾਂ ਗਰੀਬ ਹੀ ਰਹਿ ਜਾਣਗੇ।”
ਰੱਬ ਦੀਆਂ ਅੱਖਾਂ ‘ਚ ਆਹ ਗੱਲ ਸੁਣ ਅੱਥਰੂ ਆ ਗਏ ਸਨ ਰੱਬ ਨੂੰ ਸਮਝ ਨਹੀਂ ਆ ਰਹੀ ਸੀ ਕਿ ਉਹ ਇਸ ਮਾਸੂਮ ਨੰਨ੍ਹੀ ਪਰੀ ਨੂੰ ਕਿੰਝ ਸਮਝਾਉਣ ਕਿ ਉਸਦੇ ਅਸਲੀ ਕਾਤਿਲ ਕੌਣ ਸਨ