430
ਅਸੀਂ ਤਾਂ ਰੁਤਬਿਆਂ ਦਾ ਜ਼ਿਕਰ ਸੁਣ ਕੇ ਮਿਲਣ ਆਏ ਸਾਂ
ਬੜੇ ਬੌਣੇ ਜਹੇ ਬੰਦੇ ਮਿਲੇ ਸ਼ਖ਼ਸੀਅਤਾਂ ਓਹਲੇ
ਸਿਰਫ਼ ਬਸ ਨਾਮ ਤੋਂ ਤਾਸੀਰ ਮਿਥਣੀ ਠੀਕ ਨਹੀਂ ਹੁੰਦੀ
ਅਸਾਂ ਪੱਥਰ ਨੂੰ ਲੁਕਦੇ ਵੇਖਿਆ ਹੈ ਸ਼ੀਸ਼ਿਆਂ ਓਹਲੇ