ਅੰਗੂਰ ਇਕ ਕੁਦਰਤੀ ਫਲ ਹੈ। ਇਹ ਖਾਣ ‘ਚ ਕਾਫੀ ਮਿੱਠਾ ਅਤੇ ਸੁਆਦ ਹੁੰਦਾ ਹੈ। ਅੰਗੂਰ ‘ਚ ਕਈ ਕਿਸਮਾਂ ਪਾਈਆ ਜਾਂਦੀਆਂ ਹਨ। ਜਿਵੇਂ, ਕਾਲੇ ਅੰਗੂਰ, ਛੋਟੇ ਅੰਗੂਰ, ਆਦਿ। ਇਸ ‘ਚ ਵਿਟਾਮਿਨ-ਸੀ, ਈ, ਫਾਈਬਰ ਅਤੇ ਕੈਲੋਰੀ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ ਜੋ ਦਿਲ ਦੇ ਦੌਰੇ ਅਤੇ ਸ਼ੂਗਰ ਵਰਗੀਆਂ ਬੀਮਾਰੀਆਂ ਨਾਲ ਲੜ੍ਹਣ ‘ਚ ਮਦਦ ਕਰਦੇ ਹਨ। ਆਓ ਜਾਣਦੇ ਹਾਂ ਅੰਗੂਰ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ…
1. ਸ਼ੂਗਰ
ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਤੁਹਾਡੇ ਲਈ ਅੰਗੂਰ ਖਾਣੇ ਬਹੁਤ ਫਾਇਦੇਮੰਦ ਹੈ। ਅੰਗੂਰ ਸਰੀਰ ‘ਚ ਸ਼ੂਗਰ ਦੀ ਮਾਤਰਾ ਘੱਟ ਕਰਦਾ ਹੈ।
2. ਦਿਲ ਦਾ ਦੌਰਾ
ਦਿਲ ਦੇ ਦੌਰੇ ਤੋਂ ਬਚਣ ਲਈ ਅੰਗੂਰ ਦਾ ਜੂਸ ਸਭ ਤੋਂ ਵਧੀਆ ਹੈ।
3. ਖੂਨ ਦੀ ਕਮੀ
ਕਾਲੇ ਅੰਗੂਰ ਸਰੀਰ ‘ਚ ਖੂਨ ਦੀ ਕਮੀ ਨੂੰ ਵੀ ਪੂਰਾ ਕਰਦੇ ਹਨ। ਰੋਜ਼ਾਨਾਂ ਦਿਨ ‘ਚ ਅੰਗੂਰ ਦੇ ਜੂਸ ‘ਚ 2 ਚੱਮਚ ਸ਼ਹਿਦ ਮਿਲਾਕੇ ਪੀਓ।
4. ਦਾਗ ਧੱਬੇ ਅਤੇ ਝੁਰੜੀਆਂ ਦੂਰ
ਜੇਕਰ ਤੁਸੀਂ ਆਪਣੇ ਚਿਹਰੇ ਦੀਆਂ ਝੁਰੜੀਆਂ ਅਤੇ ਦਾਗ ਧੱਬਿਆਂ ਤੋਂ ਪ੍ਰੇਸ਼ਾਨ ਹੋ ਤਾਂ ਰੋਜ਼ਾਨਾਂ ਕਾਲੇ ਅੰਗੂਰ ਜ਼ਰੂਰ ਖਾਓ।
5. ਚਮਕਦਾਰ ਚਮੜੀ
ਅੰਗੂਰ ਖਾਣ ਨਾਲ ਚਮੜੀ ਚਮਕਦਾਰ ਅਤੇ ਖੂਬਸੂਰਤ ਹੁੰਦੀ ਹੈ ਕਿਉਂਕਿ ਇਸ ‘ਚ ਵਿਟਾਮਿਨ-ਸੀ ਚਮੜੀ ਦੇ ਸੈੱਲਾਂ ‘ਚ ਜਾਨ ਭਰ ਦਿੰਦੇ ਹਨ ਜਿਸ ਨਾਲ ਚਮੜੀ ਚਮਕਦਾਰ ਲੱਗਦੀ ਹੈ।
ਅੰਗੂਰ ਨਾਲ ਸਰੀਰ ਨੂੰ ਹੋਣ ਵਾਲੇ ਫਾਇਦੇ
893
previous post