ਉਹਨੂੰ ਹੁਣ ਨੀਲਮ ਕੋਈ ਨਹੀਂ ਸੀ ਆਖਦਾ, ਸਾਰੇ ਸ਼ਾਹ ਦੀ ਕੰਜਰੀ ਆਖਦੇ ਸਨ…… ਨੀਲਮ ਨੂੰ ਲਾਹੌਰ ਹੀਰਾ ਮੰਡੀ ਦੇ ਇੱਕ ਚੁਬਾਰੇ ਵਿੱਚ ਜਵਾਨੀ ਚੜ੍ਹੀ ਸੀ। ਤੇ ਉੱਥੇ ਹੀ ਇੱਕ ਰਿਆਸਤੀ ਸਰਦਾਰ ਦੇ ਹੱਥੋਂ ਪੂਰੇ ਪੰਜ ਹਜ਼ਾਰ ਤੋਂ ਉਹਦੀ ਨੱਥ ਲੱਥੀ…