ਮੈਂ ਵਾਰੀ ਮੈਂ ਵਾਰੀ ਮੇਰੀ ਸੰਮੀਏ,
ਸੰਮੀ ਮੇਰੀ ਵਾਰ,
ਮੈਂ ਵਾਰੀ ਮੈਂ ਵਾਰੀ ਮੇਰੀ ਸੰਮੀਏ,
ਕੋਠੇ ਉੱਤੇ ਕੋਠੜਾ ਨੀਂ ਸੰਮੀਏ,
ਕੋਠੇ ਤਪੇ ਤੰਦੂਰ ਮੇਰੀ ਸੰਮੀਏ,
ਖਾਵਣ ਵਾਲਾ ਦੂਰ ਨੀਂ ਸੰਮੀਏ,
ਮੈਂ ਵਾਰੀ ਮੈਂ ਵਾਰੀ ਮੇਰੀ ਸੰਮੀਏ,
ਸੰਮੀ ਮੇਰੀ ਵਾਰ,
ਮੈਂ ਵਾਰੀ ਮੈਂ ਵਾਰੀ ਮੇਰੀ ਸੰਮੀਏ।
boliya in punjabi
ਤਾਰਾਂ-ਤਾਰਾਂ-ਤਾਰਾਂ
ਬੋਲੀਆਂ ਦਾ ਖੂਹ ਭਰ ਦਿਆਂ
ਜਿਥੇ ਪਾਣੀ ਭਰਨ ਮੁਟਿਆਰਾਂ
ਬੋਲੀਆਂ ਦੀ ਸੜਕ ਬੰਨ੍ਹਾਂ
ਜਿੱਥੇ ਚਲਦੀਆਂ ਮੋਟਰਕਾਰਾਂ
ਬੋਲੀਆਂ ਦੀ ਰੇਲ ਭਰਾਂ
ਜਿੱਥੇ ਦੁਨੀਆਂ ਚੜ੍ਹੇ ਹਜ਼ਾਰਾਂ
ਬੋਲੀਆਂ ਦੀ ਕਿੱਕਰ ਭਰਾਂ
ਜਿੱਥੇ ਕਾਟੋ ਲਵੇ ਬਹਾਰਾਂ
ਬੋਲੀਆਂ ਦੀ ਨਹਿਰ ਭਰਾਂ
ਜਿੱਥੇ ਲਗਦੇ ਮੋਘੇ ਨਾਲਾਂ
ਜਿਉਂਦੀ ਮੈਂ ਮਰ ਗਈ
ਕੱਢੀਆਂ ਜੇਠ ਨੇ ਗਾਲਾਂ।
ਦੇਸ ਮੇਰੇ ਦੇ ਬਾਂਕੇ ਗੱਭਰੂ
ਦੇਸ ਮੇਰੇ ਦੇ ਬਾਂਕੇ ਗੱਭਰੂ,
ਮਸਤ ਅੱਲੜ ਮੁਟਿਆਰਾਂ।
ਨੱਚਦੇ ਟੱਪਦੇ ਗਿੱਧੇ ਪਾਉਂਦੇ,
ਗਾਉਂਦੇ ਰਹਿੰਦੇ ਵਾਰਾਂ।
ਪ੍ਰੇਮ ਲੜੀ ਵਿੱਚ ਇੰਜ ਪਰੋਤੇ,
ਜਿਉਂ ਕੂੰਜਾਂ ਦੀਆਂ ਡਾਰਾਂ।
ਮੌਤ ਨਾਲ ਇਹ ਕਰਨ ਮਖੌਲਾਂ,
ਮਸਤੇ ਵਿੱਚ ਪਿਆਰਾਂ।
ਕੁਦਰਤ ਦੇ ਮੈਂ ਕਾਦਰ ਅੱਗੇ,
ਇਹੋ ਅਰਜ਼ ਗੁਜ਼ਾਰਾਂ।
ਦੇਸ ਪੰਜਾਬ ਦੀਆਂ,
ਖਿੜੀਆਂ ਰਹਿਣ ਬਹਾਰਾਂ…!
ਮਹਿੰਦੀ ਮਹਿੰਦੀ ਹਰ ਕੋਈ ਕਹਿੰਦਾ
ਮਹਿੰਦੀ ਮਹਿੰਦੀ ਹਰ ਕੋਈ ਕਹਿੰਦਾ,
ਮੈਂ ਵੀ ਆਖਾਂ ਮਹਿੰਦੀ
ਬਾਗਾਂ ਦੇ ਵਿੱਚ ਸਸਤੀ ਮਿਲਦੀ,
ਹੱਟੀਆਂ ‘ਤੇ ਮਿਲਦੀ ਮਹਿੰਗੀ।
ਹੇਠਾਂ ਕੁੰਡੀ ਉੱਤੇ ਸੋਟਾ,
ਚੋਟ ਦੋਹਾਂ ਦੀ ਸਹਿੰਦੀ।
ਘੋਟ-ਘੋਟ ਮੈਂ ਹੱਥਾਂ ‘ਤੇ ਲਾਈ,
ਬੱਤੀਆਂ ਬਣ-ਬਣ ਲਹਿੰਦੀ।
ਮਹਿੰਦੀ ਸ਼ਗਨਾਂ ਦੀ,
ਬਿਨ ਧੋਤਿਆਂ ਨੀ ਲਹਿੰਦੀ…
ਕਿਹੜੇ ਪਾਸਿਉ ਆਈ ਏ ਤੂੰ,
ਫੁੱਲ ਵਾਗੂੰ ਟਹਿਕਦੀ,
ਪਲ ਵਿੱਚ ਰੂਪ ਵਟਾ ਆਈ ਏ,
ਨੀ ਕਿਹੜੇ ਗੱਭਰੂ ਨੂੰ ਨਾਗ ਲੜਾ ਆਈ ਏ,
ਨੀ ਕਿਹੜੇ ………
ਮੇਰਾ ਪਿਆਰ ਤੇਰੇ ਲਈ ਸੱਚਾ ਹੈ
ਲੋੜ ਨਾ ਮੈਨੂੰ ਜੱਗ ਨੂੰ ਦਿਖਾਉਣ ਦੀ
ਸੱਚ ਦੱਸਾਂ ਸੱਜਣਾ ਇੱਕ ਰੀਜ ਹੈ
ਤੇਰੇ ਨਾਮ ਦਾ ਚੂੜਾ ਪਾਉਣ ਦੀ ਨੂੰ ਨਾਲ
ਕਾਹਦਾ ਕਰਦਾ ਗੁਮਾਨ,
ਹੱਥ ਅਕਲਾਂ ਨੂੰ ਮਾਰ,
ਸਾਰੇ ਪਿੰਡ ਚ ਮੈ ਪਤਲੀ ਪਤੰਗ ਮੁੰਡਿਆਂ,
ਦੇਵਾ ਆਸ਼ਕਾਂ ਨੂੰ ਸੂਲੀ ਉੱਤੇ ਟੰਗ ਮੁੰਡਿਆਂ,
ਦੇਵਾ ਆਸ਼ਕਾ ……,
ਊਰੀ ਊਰੀ ਊਰੀ,
ਨੱਚਦੀ ਕਾਹਤੋ ਨੀ,
ਕੀ ਮਾਲਕ ਨੇ ਘੂਰੀ,
ਨੱਚਦੀ …….,
ਕੱਦ ਸਰੂ ਦੇ ਬੂਟੇ ਵਰਗਾ,
ਤੁਰਦਾ ਨੀਵੀਂ ਪਾ ਕੇ,
ਨੀ ਬੜਾ ਮੋੜਿਆ ਨਹੀਓ ਮੁੜਦਾ,
ਵੇਖ ਲਿਆ ਸਮਝਾ ਕੇ,
ਸਹੀਉ ਨੀ ਮੈਨੂੰ ਰੱਖਣਾ ਪਿਆ,
ਮੁੰਡਾ ਗਲ ਦਾ ਤਬੀਤ ਬਣਾ ਕੇ,
ਸਹੀਉ ਨੀ ……,
ਪਿੰਡਾਂ ਵਿੱਚੋਂ ਪਿੰਡ ਸੁਣੀਂਦਾ
ਪਿੰਡਾਂ ਵਿੱਚੋਂ ਪਿੰਡ ਸੁਣੀਦਾ,
ਉੱਥੋਂ ਦੇ ਦੋ ਬਲਦ ਸੁਣੀਂਦੇ
ਗਲ ਵਿੱਚ ਉਹਨਾਂ ਦੇ ਟੱਲੀਆਂ
ਭੱਜ-ਭੱਜ ਕੇ ਉਹ ਮੱਕੀ ਬੀਜਦੇ
ਗਿੱਠ-ਗਿੱਠ ਲੱਗੀਆਂ ਛੱਲੀਆਂ
ਮੇਲਾ ਮੁਕਸਰ ਦਾ
ਦੋ ਮੁਟਿਆਰਾਂ ਚੱਲੀਆ…!
ਹੁੱਲ ਗਈ,ਹੁੱਲ ਗਈ,
ਹੁੱਲ ਗਈ ਵੇ,
ਸੀਟੀ ਮਾਰ ਚੁਵਾਰਾ ਤੇਰਾ ਭੁੱਲ ਗਈ ਵੇ,
ਸੀਟੀ ਮਾਰ………
ਪਿੰਡ ਤਾਂ ਸਾਡੇ
ਪਿੰਡ ਤਾਂ ਸਾਡੇ ਡੇਰਾ ਸਾਧ ਦਾ,
ਮੈਂ ਸੀ ਗੁਰਮੁਖੀ ਪੜ੍ਹਦਾ।
ਬਹਿੰਦਾ ਸਤਿਸੰਗ ‘ਚ,
ਮਾੜੇ ਬੰਦੇ ਕੋਲ ਨੀ ਖੜ੍ਹਦਾ।
ਜੇਹੜਾ ਫੁੱਲ ਵਿੱਛੜ ਗਿਆ,
ਮੁੜ ਨੀ ਬੇਲ ‘ਤੇ ਚੜ੍ਹਦਾ।
ਬੋਲੀਆਂ ਪੌਣ ਦੀ ਹੋਗੀ ਮਨਸ਼ਾ,
ਆ ਕੇ ਗਿੱਧੇ ਵਿੱਚ ਵੜਦਾ।
ਨਾਲ ਸ਼ੌਕ ਦੇ ਪਾਵਾਂ ਬੋਲੀਆਂ,
ਮੈਂ ਨੀ ਕਿਸੇ ਤੋਂ ਡਰਦਾ।
ਨਾਉਂ ਪਰਮੇਸ਼ਰ ਦਾ,
ਲੈ ਕੇ ਗਿੱਧੇ ਵਿੱਚ ਵੜਦਾ…!