ਲੇਡੀ ਡਾਕਟਰ ਪਾਲੀ ਦੀ ਬਦਲੀ ਨਾਭੇ ਤੋਂ ਪਟਿਆਲੇ ਦੀ ਹੋ ਗਈ। ਘਰ ਦੇ ਕੋਸ਼ਿਸ਼ ਕਰ ਰਹੇ ਸਨ ਕਿ ਬਦਲੀ ਰੁਕਵਾ ਲਈ ਜਾਵੇ। ਜਿਸ ਕਰਕੇ ਪਟਿਆਲੇ ਮਕਾਨ ਲੈ ਕੇ ਰਹਿਣ ਦੀ ਥਾਂ ਵੱਡੇ ਡਾਕਟਰ ਤੋਂ ਇਜਾਜ਼ਤ ਲੈ ਹਰ ਰੋਜ਼ ਬੱਸ ਤੇ ਸਵੇਰੇ ਨਾਭੇ ਤੋਂ ਚਲੀ ਜਾਂਦੀ ਤੇ ਆਥਣ ਨੂੰ ਪਰਤ ਆਉਂਦੀ। ਬੱਸਾਂ ਦੀ ਖੜ-ਖੜ, ਗਰਮੀ, ਪਸੀਨਾ, ਭੀੜ ਤੇ ਕੰਡੱਕਟਰਾਂ ਦੀਆਂ ਬੇਹੂਦਾ ਹਰਕਤਾਂ, ਅਸੱਭਿਅ ਗੱਲਾਂ ਤੋਂ ਉਹਦਾ…