ਮੈ ਕਿਉ ਮਿੱਟੀ ਤੋ ਬਣੇ ਲੋਕਾਂ ਤੋ ਉਮੀਦ ਰੱਖਾ ; ਮੇਰੇ ਵਾਹਿਗੂਰੁ ਦੀ ਰਹਿਮਤ ਹਮੇਸ਼ਾ ਮੇਰੇ ਤੇ ਰਹਿੰਦੀ ਹੈ ..!
ਮੈ ਕਿਉ ਮਿੱਟੀ ਤੋ ਬਣੇ ਲੋਕਾਂ ਤੋ ਉਮੀਦ ਰੱਖਾ ; ਮੇਰੇ ਵਾਹਿਗੂਰੁ ਦੀ ਰਹਿਮਤ ਹਮੇਸ਼ਾ ਮੇਰੇ ਤੇ ਰਹਿੰਦੀ ਹੈ ..!
ਰਹਿਮਤ ਤੇਰੀ ਨਾਮ ਤੇਰਾ, ਕੁਝ ਨਹੀ ਜੋ ਮੇਰਾ ਸਵਾਸ ਵੀ ਤੇਰੇ ਅਹਿਸਾਸ___ਵੀ ਤੇਰਾ “ਇੱਕ ਤੂੰ ਹੀ ਸਤਿਗੁਰੂ ਮੇਰਾ
ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥
ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥
ਅੰਗ: 719 । 2-08-2021
ਕਾਮ ਕ੍ਰੋਧ ਲੋਭ ਮੋਹ ਮੂਠੇ
ਸਦਾ ਆਵਾ ਗਵਣ ॥
ਪ੍ਰਭ ਪ੍ਰੇਮ ਭਗਤਿ ਗੁਪਾਲ ਸਿਮਰਣ
ਮਿਟਤ ਜੋਨੀ ਭਵਣ ॥੩॥
ਜਿਨ੍ਹਾਂ ਨੂੰ ਮਿਥਨ ਹੁਲਾਸ, ਗੁੱਸੇ, ਲਾਲਚ ਅਤੇ ਸੰਸਾਰੀ ਮਮਤਾ ਨੇ ਠੱਗ ਲਿਆ ਹੈ, ਉਹ ਹਮੇਸ਼ਾਂ ਆਉਂਦੇ ਜਾਂਦੇ ਰਹਿੰਦੇ ਹਨ। ਸੁਆਮੀ ਦੀ ਪਿਆਰ-ਉਪਾਸ਼ਨਾ ਅਤੇ ਮਾਲਕ ਦੀ ਬੰਦਗੀ ਦੁਆਰਾ ਜੂਨੀਆਂ ਅੰਦਰ ਭਟਕਨਾ ਮੁੱਕ ਜਾਂਦੀ ਹੈ।
ਆਦਿ ਅੰਤੇ ਮਧਿ
ਆਸਾ ਕੂਕਰੀ ਬਿਕਰਾਲ ॥
ਗੁਰ ਗਿਆਨ ਕੀਰਤਨ ਗੋਬਿੰਦ ਰਮਣੰ
ਕਾਟੀਐ ਜਮ ਜਾਲ ॥੨॥
ਅਰੰਭ ਅਖੀਰ ਅਤੇ ਦਰਮਿਆਨ ਵਿੱਚ ਆਦਮੀ ਮਗਰ ਭਿਆਨਕ ਖਾਹਿਸ਼ ਦੀ ਕੁੱਤੀ ਲੱਗੀ ਰਹਿੰਦੀ ਹੈ। ਗੁਰਾਂ ਦੀ ਦਿੱਤੀ ਹੋਈ ਬ੍ਰਹਿਮ ਗਿਆਤ ਦੇ ਰਾਹੀਂ ਸੁਆਮੀ ਦਾ ਜੱਸ ਉਚਾਰਨ ਕਰਨ ਦੁਆਰਾ ਮੌਤ ਦੀ ਫਾਹੀ ਕੱਟੀ ਜਾਂਦੀ ਹੈ।
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥
ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।
ਅੰਗ: 660 । 1-08-2021
ਆਠ ਪਹਰ ਹਰਿ ਕੇ ਗੁਣ ਗਾਵੈ
ਸਿਮਰੈ ਦੀਨ ਦੈਆਲਾ ॥
ਆਪਿ ਤਰੈ ਸੰਗਤਿ ਸਭ ਉਧਰੈ
ਬਿਨਸੇ ਸਗਲ ਜੰਜਾਲਾ ॥੩॥
ਜੋ ਸਾਰਾ ਦਿਹੁੰ ਹੀ ਵਾਹਿਗੁਰੂ ਦਾ ਜੱਸ ਗਾਇਨ ਕਰਦਾ ਹੈ ਅਤੇ ਗਰੀਬਾਂ ਤੇ ਮਿਹਰਬਾਨ ਸੁਆਮੀ ਦਾ ਸਿਮਰਨ ਕਰਦਾ ਹੈ, ਖੁਦ ਬਚ ਜਾਂਦਾ ਹੈ ਆਪਣੇ ਸਾਰੇ ਮੇਲੀਆਂ ਦਾ ਪਾਰ ਉਤਾਰਾ ਕਰ ਦਿੰਦਾ ਹੈ ਅਤੇ ਉਨ੍ਹਾਂ ਦੇ ਸਮੂਹ ਬੰਧਨ ਕੱਟੇ ਜਾਂਦੇ ਹਨ।
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।
ਅੰਗ: 709 । 31-07-2021
ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥
ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ।
ਅੰਗ: 688 । 30-07-2021