ਆਸਾ ਮਹਲਾ ੪ ਛੰਤ ॥
ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥
(ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ, ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ, ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ। (ਹੇ ਭਾਈ!) ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ, ਉਸ ਦਾ ਵਡੱਪਣ ਭੀ ਮਿਣਿਆ ਨਹੀਂ ਜਾ ਸਕਦਾ (ਹੇ ਭਾਈ!) ਮੇਰਾ ਉਹ ਗੋਵਿੰਦ ਬਿਆਨ ਤੋਂ ਬਾਹਰ ਹੈ ਬੇਅੰਤ ਹੈ। ਪਰੇ ਤੋਂ ਪਰੇ ਹੈ, ਆਪਣੇ ਆਪ ਨੂੰ ਉਹ ਹੀ ਜਾਣਦਾ ਹੈ। ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਸਰੂਪ ਦੱਸ ਸੱਕਣ)?
dharmik status punjabi
ਆਸਾ ॥
ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥
ਪੰਜਾਬੀ ਵਿਆਖਿਆ:
(ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ ‘ਆਪਣੀ’ ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ॥੧॥ (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ॥੧॥ ਰਹਾਉ॥ ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ॥੨॥ ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ। ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ ॥੩॥ ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) || (ਕਿ ਜਿਨ੍ਹਾਂ ਨੂੰ ‘ਆਪਣਾ’ ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ ॥੪॥੯॥
English Translation:
Aasaa: As long as the oil and the wick are in the lamp, everything is illuminated. But when the oil is burnt, the wick goes out, and the mansion becomes desolate. ||1|| O mad-man, no one will keep you, for even a moment. Meditate on the Name of that Lord. ||1||Pause|| Tell me, whose mother is that, whose father is that, and which man has a wife? When the pitcher of the body breaks, no one cares for you at all. Everyone says, “Take him away, take him away!”||2|| Sitting on the threshold, his mother cries, and his brothers take away the coffin. Taking down her hair, his wife cries out in sorrow, and the swan-soul departs all alone. ||3|| Says Kabeer, listen, O Saints, about the terrifying world-ocean. This human suffers torture and the Messenger of Death will not leave him alone, O Lord of the World. ||4||9||
ਅੰਗ: 477 | 21-04-2024
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ । (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ।੨। ਹੇ ਨਾਨਕ! (ਆਖ—ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ।੩।੧੨।੧੩੯।
English Translation:
SORAT’H, NINTH MEHL:
O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. || 2 || This is the way they act — those whom we love so much. At the very last moment, O Nanak, no one is any use at all, except the Dear Lord. || 3 || 12 || 139 ||
ਅੰਗ: 634 | 20-04-2024
ਰਾਗੁ ਸੂਹੀ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥
ਪੰਜਾਬੀ ਵਿਆਖਿਆ:
ਰਾਗ ਸੂਹੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ। ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ। ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ। ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ। ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧।
English Translation:
Raag Soohee, Fifth Mehl, Chhant: One Universal Creator God. By The Grace Of The True Guru: My Dear Lord and Master, my Friend, speaks so sweetly. I have grown weary of testing Him, but still, He never speaks harshly to me. He does not know any bitter words; the Perfect Lord God does not even consider my faults and demerits. It is the Lord’s natural way to purify sinners; He does not overlook even an iota of service. He dwells in each and every heart, pervading everywhere; He is the nearest of the near. Slave Nanak seeks His Sanctuary forever; the Lord is my Ambrosial Friend. ||1||
ਅੰਗ: 784 | 19-04-2024
ਸੂਹੀ ਮਹਲਾ ੫ ॥
ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧੁ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
ਪੰਜਾਬੀ ਵਿਆਖਿਆ:
ਸੂਹੀ ਮਹਲਾ ੫ ॥
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ । ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ।੨। ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕੋ੍ਰਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ । ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ।੩। ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।੪।੧੨।੧੮।
English Translation:
SOOHEE, FIFTH MEHL:
Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting the Name of the Lord, I am carried across. || 4 || 12 || 18 ||
ਅੰਗ: 740 | 18-04-2024
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥
ਪੰਜਾਬੀ ਵਿਆਖਿਆ:
ਰਾਗ ਬਿਲਾਵਲੁ, ਘਰ ੫ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ ॥੧॥ ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ ॥੧॥ ਰਹਾਉ॥ (ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ॥੨॥੧॥੬੫॥
English Translation:
Raag Bilaaval, Fifth Mehl, Du-Padas, Fifth House: One Universal Creator God. By The Grace Of The True Guru: I have given up all other efforts, and have taken the medicine of the Naam, the Name of the Lord. Fevers, sins and all diseases are eradicated, and my mind is cooled and soothed. ||1|| Worshipping the Perfect Guru in adoration, all pains are dispelled. The Savior Lord has saved me; He has blessed me with His Kind Mercy. ||1||Pause|| Grabbing hold of my arm, God has pulled me up and out; He has made me His own. Meditating, meditating in remembrance, my mind and body are at peace; Nanak has become fearless. ||2||1||65||
ਅੰਗ: 817| 17-04-2024
ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਪੰਜਾਬੀ ਵਿਆਖਿਆ :
ਬੈਰਾੜੀ ਮਹਲਾ ੪ ॥
ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩।
English Translation:
BAIRAAREE, FOURTH MEHL:
The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||
ਅੰਗ: 719 |16-04-2024
ਰਾਮਕਲੀ ਮਹਲਾ ੫ ॥
ਕਾਹੂ ਬਿਹਾਵੈ ਰੰਗ ਰਸ ਰੂਪ ॥ ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥ ਰਚਨਾ ਸਾਚੁ ਬਨੀ ॥ ਸਭ ਕਾ ਏਕੁ ਧਨੀ ॥੧॥ ਰਹਾਉ ॥ ਕਾਹੂ ਬਿਹਾਵੈ ਬੇਦ ਅਰੁ ਬਾਦਿ ॥ ਕਾਹੂ ਬਿਹਾਵੈ ਰਸਨਾ ਸਾਦਿ ॥ ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥ ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥ ਕਾਹੂ ਬਿਹਾਵੈ ਖੇਲਤ ਜੂਆ ॥ ਕਾਹੂ ਬਿਹਾਵੈ ਅਮਲੀ ਹੂਆ ॥ ਕਾਹੂ ਬਿਹਾਵੈ ਪਰ ਦਰਬ ਚੋੁਰਾਏ ॥ ਹਰਿ ਜਨ ਬਿਹਾਵੈ ਨਾਮ ਧਿਆਏ ॥੩॥ ਕਾਹੂ ਬਿਹਾਵੈ ਜੋਗ ਤਪ ਪੂਜਾ ॥ ਕਾਹੂ ਰੋਗ ਸੋਗ ਭਰਮੀਜਾ ॥ ਕਾਹੂ ਪਵਨ ਧਾਰ ਜਾਤ ਬਿਹਾਏ ॥ ਸੰਤ ਬਿਹਾਵੈ ਕੀਰਤਨੁ ਗਾਏ ॥੪॥ ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥ ਕਾਹੂ ਬਿਹਾਵੈ ਸੋ ਪਿੜੁ ਮਾਲਤ ॥ ਕਾਹੂ ਬਿਹਾਵੈ ਬਾਲ ਪੜਾਵਤ ॥ ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥ ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥ ਕਾਹੂ ਬਿਹਾਵੈ ਜੀਆਇਹ ਹਿਰਤੇ ॥ ਕਾਹੂ ਬਿਹਾਵੈ ਰਾਜ ਮਹਿ ਡਰਤੇ ॥ ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥ ਕਾਹੂ ਬਿਹਾਵੈ ਮਤਾ ਮਸੂਰਤਿ ॥ ਕਾਹੂ ਬਿਹਾਵੈ ਸੇਵਾ ਜਰੂਰਤਿ ॥ ਕਾਹੂ ਬਿਹਾਵੈ ਸੋਧਤ ਜੀਵਤ ॥ ਸੰਤ ਬਿਹਾਵੈ ਹਰਿ ਰਸੁ ਪੀਵਤ ॥੭॥ ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥ ਨਾ ਕੋ ਮੂੜੁ ਨਹੀ ਕੋ ਸਿਆਨਾ ॥ ਕਰਿ ਕਿਰਪਾ ਜਿਸੁ ਦੇਵੈ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥
ਪੰਜਾਬੀ ਵਿਆਖਿਆ:
ਹੇ ਭਾਈ! ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ। ਇਹ ਸਾਰੀ ਸ੍ਰਿਸ਼ਟੀ ਉਸੇ ਦੀ ਪੈਦਾ ਕੀਤੀ ਹੋਈ ਹੈ। ਇਕ ਉਹੀ ਹਰੇਕ ਜੀਵ ਦਾ ਮਾਲਕ ਹੈ।1। ਰਹਾਉ। (ਭਾਵੇਂ ਪਰਮਾਤਮਾ ਹੀ ਹਰੇਕ ਜੀਵ ਦਾ ਮਾਲਕ ਹੈ ਫਿਰ ਭੀ) ਕਿਸੇ ਮਨੁੱਖ ਦੀ ਉਮਰ ਦੁਨੀਆ ਦੇ ਰੰਗ-ਤਮਾਸ਼ਿਆਂ, ਦੁਨੀਆ ਦੇ ਸੋਹਣੇ ਰੂਪਾਂ ਅਤੇ ਪਦਾਰਥਾਂ ਦੇ ਰਸਾਂ-ਸੁਆਦਾਂ ਵਿਚ ਬੀਤ ਰਹੀ ਹੈ; ਕਿਸੇ ਦੀ ਉਮਰ ਮਾਂ ਪਿਉ ਪੁੱਤਰ ਆਦਿਕ ਪਰਵਾਰ ਦੇ ਮੋਹ ਵਿਚ ਗੁਜ਼ਰ ਰਹੀ ਹੈ; ਕਿਸੇ ਮਨੁੱਖ ਦੀ ਉਮਰ ਰਾਜ ਮਾਣਨ, ਭੁਇਂ ਦੀ ਮਾਲਕੀ, ਵਪਾਰ ਆਦਿਕ ਕਰਨ ਵਿਚ ਲੰਘ ਰਹੀ ਹੈ। (ਹੇ ਭਾਈ! ਸਿਰਫ਼) ਸੰਤ ਦੀ ਉਮਰ ਪਰਮਾਤਮਾ ਦੇ ਨਾਮ ਦੇ ਆਸਰੇ ਬੀਤਦੀ ਗੁਜ਼ਰਦੀ ਹੈ।1। ਹੇ ਭਾਈ! ਕਿਸੇ ਮਨੁੱਖ ਦੀ ਉਮਰ ਵੇਦ ਆਦਿਕ ਧਰਮ-ਪੁਸਤਕ ਪੜ੍ਹਨ ਅਤੇ (ਧਾਰਮਿਕ) ਚਰਚਾ ਵਿਚ ਗੁਜ਼ਰ ਰਹੀ ਹੈ; ਕਿਸੇ ਮਨੁੱਖ ਦੀ ਜ਼ਿੰਦਗੀ ਜੀਭ ਦੇ ਸੁਆਦ ਵਿਚ ਬੀਤ ਰਹੀ ਹੈ; ਕਿਸੇ ਦੀ ਉਮਰ ਇਸਤ੍ਰੀ ਨਾਲ ਕਾਮ-ਪੂਰਤੀ ਵਿਚ ਲੰਘਦੀ ਜਾਂਦੀ ਹੈ। ਹੇ ਭਾਈ! ਸੰਤ ਹੀ ਸਿਰਫ਼ ਪਰਮਾਤਮਾ ਦੇ ਨਾਮ ਵਿਚ ਮਸਤ ਰਹਿੰਦੇ ਹਨ।2। ਹੇ ਭਾਈ! ਕਿਸੇ ਮਨੁੱਖ ਦੀ ਉਮਰ ਜੂਆ ਖੇਡਦਿਆਂ ਲੰਘ ਜਾਂਦੀ ਹੈ; ਕੋਈ ਮਨੁੱਖ ਅਫ਼ੀਮ ਆਦਿਕ ਨਸ਼ੇ ਦਾ ਆਦੀ ਹੋ ਜਾਂਦਾ ਹੈ ਉਸ ਦੀ ਉਮਰ ਨਸ਼ਿਆਂ ਵਿਚ ਹੀ ਗੁਜ਼ਰਦੀ ਹੈ; ਕਿਸੇ ਦੀ ਉਮਰ ਪਰਾਇਆ ਧਨ ਚੁਰਾਂਦਿਆਂ ਬੀਤਦੀ ਹੈ; ਪਰ ਪ੍ਰਭੂ ਦੇ ਭਗਤਾਂ ਦੀ ਉਮਰ ਪ੍ਰਭੂ ਦਾ ਨਾਮ ਸਿਮਰਦਿਆਂ ਗੁਜ਼ਰਦੀ ਹੈ।3। ਹੇ ਭਾਈ! ਕਿਸੇ ਮਨੁੱਖ ਦੀ ਉਮਰ ਜੋਗ-ਸਾਧਨ ਕਰਦਿਆਂ, ਕਿਸੇ ਦੀ ਧੂਣੀਆਂ ਤਪਾਂਦਿਆਂ, ਕਿਸੇ ਦੀ ਦੇਵ-ਪੂਜਾ ਕਰਦਿਆਂ ਗੁਜ਼ਰਦੀ ਹੈ; ਕਿਸੇ ਬੰਦੇ ਦੀ ਉਮਰ ਰੋਗਾਂ ਵਿਚ, ਗ਼ਮਾਂ ਵਿਚ, ਅਨੇਕਾਂ ਭਟਕਣਾਂ ਵਿਚ ਬੀਤਦੀ ਹੈ; ਕਿਸੇ ਮਨੁੱਖ ਦੀ ਸਾਰੀ ਉਮਰ ਪ੍ਰਾਣਾਯਾਮ ਕਰਦਿਆਂ ਲੰਘ ਜਾਂਦੀ ਹੈ; ਪਰ ਸੰਤ ਦੀ ਉਮਰ ਗੁਜ਼ਰਦੀ ਹੈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਿਆਂ।4।
English Translation:
Raamkalee, Fifth Mehl: Some pass their lives enjoying pleasures and beauty. Some pass their lives with their mothers, fathers and children. Some pass their lives in power, estates and trade. The Saints pass their lives with the support of the Lord’s Name. ||1|| The world is the creation of the True Lord. He alone is the Master of all. ||1||Pause|| Some pass their lives in arguments and debates about scriptures. Some pass their lives tasting flavors. Some pass their lives attached to women. The Saints are absorbed only in the Name of the Lord. ||2|| Some pass their lives gambling. Some pass their lives getting drunk. Some pass their lives stealing the property of others. The humble servants of the Lord pass their lives meditating on the Naam. ||3|| Some pass their lives in Yoga, strict meditation, worship and adoration. Some, in sickness, sorrow and doubt. Some pass their lives practicing control of the breath. The Saints pass their lives singing the Kirtan of the Lord’s Praises. ||4|| Some pass their lives walking day and night. Some pass their lives on the fields of battle. Some pass their lives teaching children. The Saints pass their lives singing the Lord’s Praise. ||5|| Some pass their lives as actors, acting and dancing. Some pass their lives taking the lives of others. Some pass their lives ruling by intimidation. The Saints pass their lives chanting the Lord’s Praises. ||6|| Some pass their lives counseling and giving advice. Some pass their lives forced to serve others. Some pass their lives exploring life’s mysteries. The Saints pass their lives drinking in the sublime essence of the Lord. ||7|| As the Lord attaches us, so we are attached. No one is foolish, and no one is wise. Nanak is a sacrifice, a sacrifice to those who are blessed by His Grace to receive His Name. ||8||3||
ਅੰਗ: 914 | 15-04-2024
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਪੰਜਾਬੀ ਵਿਆਖਿਆ:
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥
ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।
English Translation:
DHANAASAREE, DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:
There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
ਅੰਗ: 694 | 14-04-2024
ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੧ ॥
ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ । ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ । ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ । ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉੱਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ । ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ—ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ । ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ । ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ । ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ । ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ ਝਗੜੇ ਵਧਦੇ ਹਨ । ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ । (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ। ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ । ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ । ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ ਸਵਾਰਨ ਦੇ ਸਮਰਥ ਹੈ । ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ । ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ । ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ । ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।੪। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ । (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ । ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ । ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ । ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ॥੫॥੨॥
English Translation:
DHANAASAREE, FIRST MEHL:
I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||
ਅੰਗ: 688 | 13-04-2024
ਰਾਮਕਲੀ ਮਹਲਾ ੫ ॥
ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥
ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧।ਰਹਾਉ। ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ। (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧। ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ। ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ।੨। ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ। ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ। ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ।੩। ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ। ਹੇ ਨਾਨਕ! (ਆਖ-) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ।੪।੫।
Raamkalee, Fifth Mehl: God has made me His own, and vanquished all my enemies. Those enemies who have plundered this world, have all been placed in bondage. ||1|| The True Guru is my Transcendent Lord. I enjoy countless pleasures of power and tasty delights, chanting Your Name, and placing my faith in You. ||1||Pause|| I do not think of any other at all. The Lord is my protector, above my head. I am carefree and independent, when I have the Support of Your Name, O my Lord and Master. ||2|| I have become perfect, meeting with the Giver of peace, and now, I lack nothing at all. I have obtained the essence of excellence, the supreme status; I shall not forsake it to go anywhere else. ||3|| I cannot describe how You are, O True Lord, unseen, infinite, immeasurable, unfathomable and unmoving Lord. O Nanak, He is my Lord and Master. ||4||5||
ਅੰਗ: 884| 12-04-2024
ਧਨਾਸਰੀ ਮਹਲਾ ੪ ॥