ਸਲੋਕੁ ਮਃ ੧ ॥
ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ ਸਚੇ ਆਕਾਰ ॥ ਸਚੇ ਤੇਰੇ ਕਰਣੇ ਸਰਬ ਬੀਚਾਰ ॥ ਸਚਾ ਤੇਰਾ ਅਮਰੁ ਸਚਾ ਦੀਬਾਣੁ ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ ਕਰਮੁ ਸਚਾ ਨੀਸਾਣੁ ॥
ਹੇ ਸੱਚੇ ਪਾਤਸ਼ਾਹ! ਤੇਰੇ (ਪੈਦਾ ਕੀਤੇ ਹੋਏ) ਖੰਡ ਤੇ ਬ੍ਰਹਿਮੰਡ ਸੱਚੇ ਹਨ (ਭਾਵ, ਖੰਡ ਤੇ ਬ੍ਰਹਿਮੰਡ ਸਾਜਣ ਵਾਲਾ ਤੇਰਾ ਇਹ ਸਿਲਸਿਲਾ ਸਦਾ ਲਈ ਅਟੱਲ ਹੈ) । ਤੇਰੇ (ਸਿਰਜੇ ਹੋਏ ਚੌਦਾਂ) ਲੋਕ ਤੇ (ਇਹ ਬੇਅੰਤ) ਆਕਾਰ ਭੀ ਸਦਾ ਥਿਰ ਰਹਿਣ ਵਾਲੇ ਹਨ; ਤੇਰੇ ਕੰਮ ਤੇ ਸਾਰੀਆਂ ਵਿਚਾਰਾਂ ਨਾਸ ਰਹਿਤ ਹਨ। ਹੇ ਪਾਤਸ਼ਾਹ! ਤੇਰੀ ਪਾਤਸ਼ਾਹੀ ਤੇ ਤੇਰਾ ਦਰਬਾਰ ਅਟੱਲ ਹਨ, ਤੇਰਾ ਹੁਕਮ ਤੇ ਤੇਰਾ (ਸ਼ਾਹੀ) ਫ਼ੁਰਮਾਨ ਭੀ ਅਟੱਲ ਹਨ। ਤੇਰੀ ਬਖ਼ਸ਼ਸ਼ ਸਦਾ ਲਈ ਥਿਰ ਹੈ ਤੇ ਤੇਰੀਆਂ ਬਖ਼ਸ਼ਸ਼ਾਂ ਦਾ ਨਿਸ਼ਾਨ ਭੀ (ਭਾਵ, ਇਹ ਬੇਅੰਤ ਪਦਾਰਥ ਜੋ ਤੂੰ ਜੀਆਂ ਨੂੰ ਦੇ ਰਿਹਾ ਹੈ) ਸਦਾ ਵਾਸਤੇ ਕਾਇਮ ਹੈ।
dharmik status punjabi
ਆਸਾ ॥
ਕਾਹੂ ਦੀਨੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮਾਰੈ ਏਕ ਜੁ ਮਾਟੀ ਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੁਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤੁਰੀ ਤਾਗਰੀ ਛੂਟੀ ॥੫॥੩॥ ੧੬॥
ਪੰਜਾਬੀ ਵਿਆਖਿਆ:
ਆਸਾ ॥
(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ।੧। (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ।੧।ਰਹਾਉ। ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ) । ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ।2। ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ਾਮ) ਆਖਦਾ ਹੈ—ਇਹ ਧਨ ਮੇਰਾ ਹੈ । (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ) ।੩। ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ), ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ ।੪। ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ।—ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ) (ਜਿਵੇਂ ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੰਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ) ।੫।੩।੧੬।
English Translation:
AASAA:
To some, the Lord has given silks and satins, and to some, beds decorated with cotton ribbons. Some do not even have a poor patched coat, and some live in thatched huts. || 1 || Do not indulge in envy and bickering, O my mind. By continually doing good deeds, these are obtained, O my mind. || 1 || Pause || The potter works the same clay, and colors the pots in different ways. Into some, he sets pearls, while to others, he attaches filth. || 2 || God gave wealth to the miser for him to preserve, but the fool calls it his own. When the Messenger of Death strikes him with his club, in an instant, everything is settled. || 3 || The Lord’s humble servant is called the most exalted Saint; he obeys the Command of the Lord’s Order, and obtains peace. Whatever is pleasing to the Lord, he accepts as True he enshrines the Lord’s Will within his mind. ||4|| Says Kabeer, listen, O Saints — it is false to call out, “Mine, mine” Breaking the bird cage, death takes the bird away, and only the torn threads remain. || 5 || 3 || 16 ||
ਅੰਗ: 479 | 07-10-2023
ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਿਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥
ਪੰਜਾਬੀ ਵਿਆਖਿਆ:
ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ । ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ । ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ । ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ ।੧। ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ । ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ।੧।ਰਹਾਉ। ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ।੨। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ । ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ ।੩। ਨਾਨਕ ਆਖਦਾ ਹੈ—ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੇ ॥੪॥੧॥
English Translation:
WADAHANS, THIRD MEHL, FIRST HOUSE:
ONE UNIVERSAL CREATOR GOD.
BY THE GRACE OF THE TRUE GURU:
When the mind is filthy, everything is filthy; by washing the body, the mind is not cleansed. This world is deluded by doubt; hardly anyone understands this. || 1 || O my mind, chant the One Name. The True Guru has given me this treasure. || 1 || Pause || Even if one learns the Yogic postures of the Siddhas, and holds his sexual energy in check, still, the filth of the mind is not removed, and the filth of egotism is not eliminated. || 2 || This mind is not controlled by any other discipline, except the Sanctuary of the True Guru. Meeting the True Guru, one is transformed beyond description. || 3 || Prays Nanak, one who dies upon meeting the True Guru, shall be rejuvenated through the Word of the Guru’s Shabad. The filth of attachment and possessiveness shall depart, and the mind shall become pure. || 4 || 1 |||
ਅੰਗ: 558 | 06-10-2023
ਸਲੋਕੁ ਮਃ ੩ ॥
ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥
ਪੰਜਾਬੀ ਵਿਆਖਿਆ :
ਸਲੋਕੁ ਮਃ ੩ ॥
ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ । ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਤਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ । ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)॥੨॥ ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ, ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ । (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ । ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ ।੧੭।
English Translation:
SHALOK, THIRD MEHL:
O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 || THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 || PAUREE: Those who meditate on the Lord’s Name, are imbued with the Name of the Lord, Har,
Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||
ਅੰਗ: 648 | 05-10-2023
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੪ ॥
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਉਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।
English Translation:
DHANAASAREE, FOURTH MEHL:
O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved all meditate on You, O my King. As it pleases You, protect and preserve me, O my Beloved You are the True King of Nanak. || 4 || 7 || 13 ||
ਅੰਗ: 670 | 04-10-2023
ਸੋਰਠਿ ਮਹਲਾ ੫ ॥
ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭੁ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੇ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ।੧। ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ । ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ।੧।(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ । ਹੇ ਨਾਨਕ! (ਆਖ—) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ।੨।੨੧॥੪੯॥
English Translation:
SORAT’H, FIFTH MEHL:
My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause || The fever is gone God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 || God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 |||
ਅੰਗ: 620| 03-10-2023
ਸੋਰਠਿ ਮਹਲਾ ੯ ॥
ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥
ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਂਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਂਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ, ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ ਹੀ ਅਸਲ ਸਾਥੀ ਹੈ।੧। ਹੇ ਭਾਈ! ਕਈ ਜੁਗ ਜੂਨਾਂ ਵਿਚ ਭਟਕ ਭਟਕ ਕੇ ਤੂੰ ਥੱਕ ਗਿਆ ਸੀ ਹੁਣ ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ—ਹੇ ਭਾਈ! ਪਰਮਾਤਮਾ ਨੂੰ ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ?੨॥੨॥
English Translation:
SORAT’H, NINTH MEHL:
The mind remains in the mind. He does not meditate on the Lord, nor does he perform service at sacred shrines, and so death seizes him by the hair. || 1 || Pause || Wife, friends, children, carriages, property, total wealth, the entire world – know that all of these things are false. The Lord’s meditation alone is true. || 1 || Wandering, wandering around for so many ages, he has grown weary, and finally, he obtained this human body. Says Nanak, this is the opportunity to meet the Lord; why don’t you remember Him in meditation? || 2 || 2 ||
ਅੰਗ: 631 | 02-10-2023
ਸੋਰਠਿ ਮਹਲਾ ੫ ॥
ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੁ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ । ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ ।੧। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ । ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲੀਫ਼ਾਂ ਆ ਪੈਂਦੀਆਂ ਹਨ ।ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ । ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ । ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ ।੩। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ । ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ ।੪॥੪॥੧੫॥
English Translation:
SORAT’H, FIFTH MEHL:
Those whose minds are attached to the lotus feet of the Lord — those humble beings are satisfied and fulfilled. But those, within whose hearts the priceless virtue does not abide – those men remain thirsty and unsatisfied. || 1 || Worshipping the Lord in adoration, one becomes happy, and free of disease. But one who forgets my Dear Lord – know him to be afflicted with tens of thousands of illnesses. || Pause || Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. || 2 || One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. || 3 || As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord’s feet. || 4 || 4 || 15 ||
ਅੰਗ: 612 | 01-10-2023
ਸਲੋਕੁ ਮਰਦਾਨਾ ੧ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧੁ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥ ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥ ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥ ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥
ਪੰਜਾਬੀ ਵਿਆਖਿਆ:
ਸਲੋਕੁ ਮਰਦਾਨਾ ੧ ॥
ਕਲਜੁਗੀ ਸੁਭਾਉ (ਮਾਨੋਂ) ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋਂ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋਂ) ਕਟੋਰੀ ਹੈ ਤੇ ਅਹੰਕਾਰ (ਮਾਨੋਂ) ਪਿਲਾਉਣ ਵਾਲਾ ਹੈ, ਕੂੜੇ ਲੋਬ ਦੀ (ਮਾਨੋਂ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਕੇ ਖੁਆਰ ਹੁੰਦਾ ਹੈ। ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ। ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ-(ਇਹ ਸਾਰੀ) ਖ਼ੁਰਾਕ ਬਣਾ; ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ।੧। ਸਰੀਰ (ਮਾਨੋਂ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ, ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋਂ) ਮਹਫਲ ਹੈ, ਕੂੜ ਨਾਲ ਭਰੀ ਹੋਈ ਵਾਸਨਾ (ਮਾਨੋਂ) ਕਟੋਰੀ ਹੈ ਤੇ ਜਮ ਕਾਲ (ਮਾਨੋਂ) ਪਿਲਾਉਂਦਾ ਹੈ। ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ ( ਭਾਵ, ਅਹੰਕਾਰ ਤ੍ਰਿਸ਼ਨਾਂ ਕੂੜ ਆਦਿਕ ਦੇ ਕਾਰਣ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ। ਪ੍ਰਭੂ ਦਾ ਗਿਆਨ (ਮਾਨੋਂ) ਗੁੜ ਹੋਵੇ, ਸਿਫ਼ਤਿ ਸਾਲਾਹ ਰੋਟੀਆਂ, (ਪ੍ਰਭੂ ਦਾ) ਡਰ ਮਾਸ-ਇਹ ਖ਼ੁਰਾਕ ਹੋਵੇ, ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ।੨। (ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਤੇ ਉਸ ਦੀ ਧਾਰ (ਭਾਵ, ਜਿਸ ਦੀ ਧਾਰ) ਅਮਰ ਕਰਨ ਵਾਲੀ ਹੋਵੇ, ਸਤਸੰਗਤਿ ਨਾਲ ਮੇਲ ਹੋਵੇ (ਭਾਵ, ਮਜਲਸ ਸਤਸੰਗਤਿ ਹੋਵੇ), ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ) ਕਟੋਰੀ ਹੋਵੇ, (ਤਾਂ ਹੀ ਮਨੁਖ) (ਇਸ ਸ਼ਰਾਬ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦੂਰ ਕਰਦੇ ਹਨ।੩। ਪ੍ਰਭੂ ਆਪ ਹੀ ਦੇਵਤੇ, ਮਨੁਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ, ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ), ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ, ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮਤਿ ਵਾਲਾ ਸੁੰਦਰ ਸਰੂਪ ਵਾਲਾ ਹੈ, ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਨਣ ਵਾਲਾ ਹੈ।੧੨।
English Translation:
SHALOK, MARDAANAA 1:
The Dark Age of Kali Yuga is the vessel, filled with the wine of sex; the mind is the drinker. Anger is the cup, filled with emotional attachment; egotism is the bartender. Drinking too much in the company of falsehood and greed, one is ruined. So let good deeds be your distillery, and let Truth be the molasses you ferment; make the most excellent wine of Truth. Make virtue your bread, good conduct the ghee, and modesty the dish of meat. As Gurmukh, these are obtained, O Nanak; consuming them, evil and corruption depart. || 1 || MARDAANAA: The body is the bottle, self-conceit is the wine, and desire is the company of drinking buddies. The glass of the mind’s longing is filled to overflowing with falsehood; the Messenger of Death is the bartender. Drinking in this wine, O Nanak, one takes on countless vices and corruption. So make spiritual wisdom your molasses, and the Praise of God your bread; let the Fear of God be the dish of meat. O Nanak, this is the true food; let the True Name be your only Support. || 2 || If the human body is the pitcher, and self-realization is the wine, then the Ambrosial Nectar streams down. Joining the Sat Sangat, the True Congregation, the glass of the Lord’s Love is filled with this Ambrosial Nectar drinking it in, one’s evil and corruption are eradicated. || 3 || PAUREE: He Himself is the angelic being, the heavenly herald, and the celestial singer. He Himself is the one who explains the six schools of philosophy. He Himself is Shiva, Shankara and Mahaysh; He Himself is the Gurmukh, who speaks the Unspoken Speech. He Himself is the Yogi, He Himself is the Enjoyer of pleasures, and He Himself is the Sannyaasee, wandering through the wilderness. He discusses with Himself, and He teaches Himself; He Himself is discrete, graceful and wise. Staging His own play, He Himself watches it; He Himself is the Knower of all beings. || 12 |||
ਅੰਗ: 553 | 30-09-2023
ਰਾਮਕਲੀ ਮਹਲਾ ੪ ॥
ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥ ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥ ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥ ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥ ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥ ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥ ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥ ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥ ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮॥
ਪੰਜਾਬੀ ਵਿਆਖਿਆ:
ਰਾਮਕਲੀ ਮਹਲਾ ੪ ॥
ਹੇ ਭਾਈ! ਪ੍ਰਭੂ ਦੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ (ਹੀ) ਸਭ ਤੋਂ ਵੱਡਾ ਵਿਅਕਤੀ ਹੈ । ਗੁਰੂ ਨੂੰ ਮਿਲਣ ਨਾਲ ਮਨੁੱਖ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ । ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਆਤਮਕ ਜੀਵਨ ਦੀ ਦਾਤਿ ਦੇ ਦਿੱਤੀ, ਉਹ ਮਨੁੱਖ ਪ੍ਰਭੂ ਦੇ ਜੀਵਨ ਦੇਣ ਵਾਲੇ ਨਾਮ ਨੂੰ (ਹਿਰਦੇ ਵਿਚ) ਸੰਭਾਲ ਰੱਖਦਾ ਹੈ ।੧।ਹੇ ਮੇਰੇ ਰਾਮ! ਮੇਰੇ ਵੱਡੇ ਭਾਗ ਹੋ ਗਏ ਹਨ, ਗੁਰੂ ਦੀ ਰਾਹੀਂ, ਹੇ ਹਰੀ! ਤੇਰਾ ਨਾਮ ਮੈਂ ਆਪਣੇ ਗਲ ਵਿਚ ਪ੍ਰੋ ਲਿਆ ਹੈ । ਗੁਰੂ ਦੀ ਸਰਨ ਪੈ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਸੁਣੀ ਹੈ, ਤੇ, ਉਹ ਮੇਰੇ ਮਨ ਵਿਚ ਪਿਆਰੀ ਲੱਗ ਰਹੀ ਹੈ ।੧।ਰਹਾਉ।ਹੇ ਭਾਈ! ਤੇਤੀ ਕ੍ਰੋੜ (ਦੇਵਤੇ) ਪਰਮਾਤਮਾ ਦਾ ਧਿਆਨ ਧਰਦੇ ਰਹਿੰਦੇ ਹਨ, ਪਰ ਉਸ ਦੇ ਗੁਣਾਂ ਦਾ ਅੰਤ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦੇ । (ਅਨੇਕਾਂ ਐਸੇ ਭੀ ਹਨ ਜੋ ਆਪਣੇ) ਹਿਰਦੇ ਵਿਚ ਕਾਮ-ਵਾਸਨਾ ਧਾਰ ਕੇ (ਪਰਮਾਤਮਾ ਦੇ ਦਰ ਤੋਂ) ਇਸਤ੍ਰੀ (ਹੀ) ਮੰਗਦੇ ਹਨ, (ਉਸ ਦੇ ਅੱਗੇ) ਹੱਥ ਪਸਾਰ ਕੇ (ਦੁਨੀਆ ਦੇ) ਧਨ-ਪਦਾਰਥ (ਹੀ) ਮੰਗਦੇ ਹਨ ।੨। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਪਰਮਾਤਮਾ ਦੇ ਨਾਮ ਦਾ ਜਾਪ ਹੀ ਸਭ ਤੋਂ ਵੱਡਾ ਕੰਮ ਹੈ । ਮੈਂ ਤਾਂ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਹੀ ਆਪਣੇ ਹਿਰਦੇ ਵਿਚ ਵਸਾਂਦਾ ਹਾਂ । ਹੇ ਭਾਈ! ਜੇ ਵੱਡੀ ਕਿਸਮਤ ਹੋਵੇ ਤਾਂ ਹੀ ਹਰਿ-ਨਾਮ ਜਪਿਆ ਜਾ ਸਕਦਾ ਹੈ (ਜੇਹੜਾ ਮਨੁੱਖ ਜਪਦਾ ਹੈ ਉਸ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ।੩।ਹੇ ਭਾਈ! ਸੰਤ ਜਨ ਪਰਮਾਤਮਾ ਦੇ ਨੇੜੇ ਵੱਸਦੇ ਹਨ, ਪਰਮਾਤਮਾ ਸੰਤ ਜਨਾਂ ਦੇ ਨੇੜੇ ਵੱਸਦਾ ਹੈ । ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ । ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਸਾਡਾ ਪਿਉ ਹੈ, ਪਰਮਾਤਮਾ ਸਾਡੀ ਮਾਂ ਹੈ । ਸਾਨੂੰ ਬੱਚਿਆਂ ਨੂੰ ਪਰਮਾਤਮਾ ਹੀ ਪਾਲਦਾ ਹੈ ।੪।੬।੧੮।
English Translation:
RAAMKALEE, FOURTH MEHL:
The True Guru, the Great Giver, is the Great, Primal Being; meeting Him, the Lord is enshrined within the heart. The Perfect Guru has granted me the life of the soul; I meditate in remembrance on the Ambrosial Name of the Lord. || 1 || O Lord, the Guru has implanted the Name of the Lord, Har, Har, within my heart. As Gurmukh, I have heard His sermon, which pleases my mind blessed, blessed is my great destiny. || 1 || Pause || Millions, thirty-three millions of gods meditate on Him, but they cannot find His end or limitation. With sexual urges in their hearts, they beg for beautiful women; stretching out their hands, they beg for riches. || 2 || One who chants the Praises of the Lord is the greatest of the great; the Gurmukh keeps the Lord clasped to his heart. If one is blessed with high destiny, he meditates on the Lord, who carries him across the terrifying world-ocean. || 3 || The Lord is close to His humble servant, and His humble servant is close to the Lord; He keeps His humble servant clasped to His Heart. O Nanak, the Lord God is our father and mother. I am His child; the Lord cherishes me. || 4 || 6 || 18 ||
ਅੰਗ: 882| 29-09-2023
ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥
ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ ਜਾਇ ਸਹਸਾ ਕਿਤੇ ਸੰਜਮਿ ਰਹੇ ਕਰਮ ਕਮਾਏ ॥ ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥ ਜੀਅਹੁ ਮੈਲੇ ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥ ਜੀਅਹੁ ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥
ਪੰਜਾਬੀ ਵਿਆਖਿਆ:
ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥
(ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ, (ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ । ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ ।ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ (ਜਿਨ੍ਹਾਂ ਦੇ ਮਨ ਵਿਚ ਗੁਰ-ਸ਼ਬਦ ਤਾਂ ਨਹੀਂ ਵੱਸਿਆ, ਪਰ ਗਿਆਨ ਦੀਆਂ) ਗੱਲਾਂ ਕਰਦੇ ਹਨ । ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ ।ਨਾਨਕ ਆਖਦਾ ਹੈ—ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ ।੧੬।ਗੁਰ ਸ਼ਬਦ ਦਾ ਸਦਕਾ) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ (ਉਹਨਾਂ ਦੇ ਅੰਦਰ ਐਸਾ ਆਨੰਦ ਪੈਦਾ ਹੋਇਆ ਕਿ ਮਾਇਆ ਵਾਲੇ ਰਸਾਂ ਦੀ ਉਹਨਾਂ ਨੂੰ ਖਿੱਚ ਹੀ ਨਾਹ ਰਹੀ, ਤੇ) ਉਹ ਬੰਦੇ ਪਵਿਤ੍ਰ ਜੀਵਨ ਵਾਲੇ ਬਣ ਗਏ । ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜਿਨ੍ਹਾਂ ਨੇ ਹਰੀ ਦਾ ਨਾਮ ਸਿਮਰਿਆ ਉਹ ਯੁੱਧ ਆਚਰਨ ਵਾਲੇ ਹੋ ਗਏ! (ਉਹਨਾਂ ਦੀ ਲਾਗ ਨਾਲ) ਉਹਨਾਂ ਦੇ ਮਾਤਾ ਪਿਤਾ ਪਰਵਾਰ ਦੇ ਜੀਵ ਪਵਿਤ੍ਰ ਜੀਵਨ ਵਾਲੇ ਬਣੇ, ਜਿਨ੍ਹਾਂ ਜਿਨ੍ਹਾਂ ਨੇ ਉਹਨਾਂ ਦੀ ਸੰਗਤਿ ਕੀਤੀ ਉਹ ਸਾਰੇ ਪਵਿਤ੍ਰ ਹੋ ਗਏ ।ਹਰੀ-ਨਾਮ (ਇਕ ਐਸਾ ਆਨੰਦ ਦਾ ਸੋਮਾ ਹੈ ਕਿ ਇਸ ਨੂੰ) ਜਪਣ ਵਾਲੇ ਭੀ ਪਵਿਤ੍ਰ ਤੇ ਸੁਣਨ ਵਾਲੇ ਭੀ ਪਵਿਤ੍ਰ ਹੋ ਜਾਂਦੇ ਹਨ, ਜੇਹੜੇ ਇਸ ਨੂੰ ਮਨ ਵਿਚ ਵਸਾਂਦੇ ਹਨ ਉਹ ਭੀ ਪਵਿਤ੍ਰ ਹੋ ਜਾਂਦੇ ਹਨ ।ਨਾਨਕ ਆਖਦਾ ਹੈ—ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਸਿਮਰਿਆ ਹੈ ਉਹ ਸੁੱਧ ਆਚਰਨ ਵਾਲੇ ਹੋ ਗਏ ਹਨ ।੧੭।ਮਾਇਆ ਦੇ ਮੋਹ ਵਿਚ ਫਸੇ ਰਿਹਾਂ ਮਨ ਵਿਚ ਸਦਾ ਤੌਖ਼ਲਾ-ਸਹਿਮ ਬਣਿਆ ਰਹਿੰਦਾ ਹੈ, (ਇਹ) ਤੌਖ਼ਲਾ-ਸਹਿਮ ਆਤਮਕ ਆਨੰਦ ਤੋਂ ਬਿਨਾ ਦੂਰ ਨਹੀਂ ਹੁੰਦਾ, (ਤੇ) ਆਤਮਕ ਆਨੰਦ ਬਾਹਰੋਂ ਧਾਰਮਿਕ ਜਾਪਦੇ ਕਰਮ ਕੀਤਿਆਂ ਪੈਦਾ ਨਹੀਂ ਹੋ ਸਕਦਾ । ਅਨੇਕਾਂ ਬੰਦੇ (ਅਜੇਹੇ) ਕਰਮ ਕਰ ਕਰ ਕੇ ਹਾਰ ਗਏ ਹਨ, ਪਰ ਮਨ ਦਾ ਤੌਖ਼ਲਾ-ਸਹਿਮ ਅਜੇਹੇ ਕਿਸੇ ਤਰੀਕੇ ਨਾਲ ਨਹੀਂ ਜਾਂਦਾ । (ਜਿਤਨਾ ਚਿਰ) ਮਨ ਸਹਿਮ ਵਿਚ (ਹੈ ਉਤਨਾ ਚਿਰ ਮੈਲਾ ਰਹਿੰਦਾ ਹੈ, ਮਨ ਦੀ ਇਹ ਮੈਲ ਕਿਸੇ (ਬਾਹਰਲੀ) ਜੁਗਤੀ ਨਾਲ ਨਹੀਂ ਧੁਪਦੀ ।(ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜੋ, ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, (ਜੇ) ਮਨ (ਧੋਣਾ ਹੈ ਤਾਂ ਇਸ ਤਰ੍ਹਾਂ) ਧੋਵੋ । ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਤੇ ਇਸ ਤਰ੍ਹਾਂ ਮਨ ਦਾ ਤੌਖ਼ਲਾ-ਸਹਿਮ ਦੂਰ ਹੋ ਜਾਂਦਾ ਹੈ ।੧੮।(ਨਿਰੇ ਬਾਹਰੋਂ ਧਾਰਮਿਕ ਦਿੱਸਦੇ ਕਰਮ ਕਰਨ ਵਾਲੇ ਬੰਦੇ) ਮਨ ਵਿਚ (ਵਿਕਾਰਾਂ ਨਾਲ) ਮੈਲੇ ਰਹਿੰਦੇ ਹਨ ਤੇ ਸਿਰਫ਼ ਵੇਖਣ ਨੂੰ ਹੀ ਪਵਿਤ੍ਰ ਜਾਪਦੇ ਹਨ । ਤੇ, ਜੇਹੜੇ ਬੰਦੇ ਬਾਹਰੋਂ ਪਵਿਤ੍ਰ ਦਿੱਸਣ, ਉਂਞ ਮਨੋਂ ਵਿਕਾਰੀ ਹੋਣ, ਉਹਨਾਂ ਨੇ ਆਪਣਾ ਜੀਵਨ ਇਉਂ ਵਿਅਰਥ ਗਵਾ ਲਿਆ ਸਮਝੋ ਜਿਵੇਂ ਕੋਈ ਜੁਆਰੀਆ ਜੂਏ ਵਿਚ ਧਨ ਹਾਰ ਆਉਂਦਾ ਹੈ । (ਉਹਨਾਂ ਨੂੰ ਅੰਦਰੋ-ਅੰਦਰ) ਮਾਇਆ ਦੀ ਤ੍ਰਿਸ਼ਨਾ ਦਾ ਭਾਰਾ ਰੋਗ ਖਾਈ ਜਾਂਦਾ ਹੈ, (ਮਾਇਆ ਦੇ ਲਾਲਚ ਵਿਚ) ਮੌਤ ਨੂੰ ਉਹਨਾਂ ਭੁਲਾਇਆ ਹੁੰਦਾ ਹੈ । (ਲੋਕਾਂ ਦੀਆਂ ਨਜ਼ਰਾਂ ਵਿਚ ਧਾਰਮਿਕ ਦਿੱਸਣ ਵਾਸਤੇ ਉਹ ਆਪਣੇ ਬਾਹਰੋਂ ਧਾਰਮਿਕ ਦਿੱਸਦੇ ਕਰਮਾਂ ਦੀ ਵਡਿਆਈ ਦੱਸਣ ਲਈ ਵੇਦ ਆਦਿਕ ਧਰਮ-ਪੁਸਤਕਾਂ ਵਿਚੋਂ ਹਵਾਲੇ ਦੇਂਦੇ ਹਨ, ਪਰ) ਵੇਦ ਆਦਿਕ ਧਰਮ-ਪੁਸਤਕਾਂ ਵਿਚ ਜੋ ਪ੍ਰਭੂ ਦਾ ਨਾਮ ਜਪਣ ਦਾ ਉੱਤਮ ਉਪਦੇਸ਼ ਹੈ ਉਸ ਵਲ ਉਹ ਧਿਆਨ ਨਹੀਂ ਕਰਦੇ, ਤੇ ਭੂਤਾਂ ਵਾਂਗ ਹੀ ਜਗਤ ਵਿਚ ਵਿਚਰਦੇ ਹਨ (ਜੀਵਨ-ਤਾਲ ਤੋਂ ਖੁੰਝੇ ਰਹਿੰਦੇ ਹਨ) ।ਨਾਨਕ ਆਖਦਾ ਹੈ—ਜਿਨ੍ਹਾਂ ਨੇ ਪਰਮਾਤਮਾ ਦਾ ਨਾਮ (-ਸਿਮਰਨ) ਛੱਡਿਆ ਹੋਇਆ ਹੈ, ਤੇ ਜੋ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ, ਉਹਨਾਂ ਆਪਣੀ ਜੀਵਨ-ਖੇਡ ਜੂਏ ਵਿਚ ਹਾਰ ਲਈ ਸਮਝੋ । ਜੋ ਬੰਦੇ (ਆਚਰਨ-ਉਸਾਰੀ ਦੀ) ਉਹ ਕਮਾਈ ਕਰਦੇ ਹਨ ਜਿਸ ਦੀ ਹਿਦਾਇਤ ਗੁਰੂ ਤੋਂ ਮਿਲਦੀ ਹੈ, ਉਹ ਮਨੋਂ ਭੀ ਪਵਿਤ੍ਰ ਹੁੰਦੇ ਹਨ, ਤੇ ਬਾਹਰੋਂ ਭੀ ਪਵਿਤ੍ਰ ਹੁੰਦੇ ਹਨ (ਭਾਵ, ਉਹਨਾਂ ਦਾ ਜਗਤ ਨਾਲ ਵਰਤਾਰਾ ਭੀ ਸੁਚੱਜਾ ਹੁੰਦਾ ਹੈ। ਉਹ ਬਾਹਰੋਂ ਭੀ ਪਵਿਤ੍ਰ ਤੇ ਅੰਦਰੋਂ ਭੀ ਸੁੱਚੇ ਰਹਿੰਦੇ ਹਨ । ਉਹਨਾਂ ਦੇ ਮਨ ਦਾ ਮਾਇਕ ਫੁਰਨਾ ਸਿਮਰਨ ਵਿਚ ਹੀ ਮੁੱਕ ਜਾਂਦਾ ਹੈ, (ਉਹਨਾਂ ਦੇ ਅੰਦਰ ਇਤਨਾ ਆਤਮਕ ਆਨੰਦ ਬਣਦਾ ਹੈ ਕਿ) ਮਾਇਆ ਦੇ ਮੋਹ ਦੀ ਖ਼ਬਰ ਤਕ ਉਹਨਾਂ ਦੇ ਮਨ ਤਕ ਨਹੀਂ ਪਹੁੰਚਦੀ ।(ਜੀਵ ਜਗਤ ਵਿਚ ਆਤਮਕ ਆਨੰਦ ਦਾ ਵੱਖਰ ਵਿਹਾਝਣ ਆਏ ਹਨ) ਉਹੀ ਜੀਵ-ਵਪਾਰੀ ਚੰਗੇ ਕਹੇ ਜਾਂਦੇ ਹਨ ਜਿਨ੍ਹਾਂ ਨੇ (ਗੁਰੂ ਦੇ ਦੱਸੇ ਰਾਹ ਉਤੇ ਨੇ ਤੁਰ ਕੇ ਨਾਮ-ਕਮਾਈ ਕਰ ਕੇ) ਸ੍ਰੇਸ਼ਟ ਮਨੁੱਖਾ ਜਨਮ ਸਫਲਾ ਕਰ ਲਿਆ ।ਨਾਨਕ ਆਖਦਾ ਹੈ—ਜਿਨ੍ਹਾਂ ਬੰਦਿਆਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਜਿਨ੍ਹਾਂ ਦੇ ਅੰਦਰ ਆਤਮਕ ਆਨੰਦ ਬਣ ਜਾਂਦਾ ਹੈ) ਉਹ (ਅੰਤਰ ਆਤਮੇ) ਸਦਾ ਗੁਰੂ ਦੇ ਚਰਨਾਂ ਵਿਚ ਰਹਿੰਦੇ ਹਨ ।੨੦।
English Translation:
RAAMKALEE, THIRD MEHL, ANAND ~ THE SONG OF BLISS:
ONE UNIVERSAL CREATOR GOD. BY THE GRACE OF THE TRUE GURU:
This song of praise is the Shabad, the most beautiful Word of God. This beauteous Shabad is the everlasting song of praise, spoken by the True Guru. This is enshrined in the minds of those who are so pre-destined by the Lord. Some wander around, babbling on and on, but none obtain Him by babbling. Says Nanak, the Shabad, this song of praise, has been spoken by the True Guru. || 16 || Those humble beings who meditate on the Lord become pure. Meditating on the Lord, they become pure; as Gurmukh, they meditate on Him. They are pure, along with their mothers, fathers, family and friends; all their companions are pure as well. Pure are those who speak, and pure are those who listen; those who enshrine it within their minds are pure. Says Nanak, pure and holy are those who, as Gurmukh, meditate on the Lord, Har, Har. || 17 || By religious rituals, intuitive poise is not found; without intuitive poise, skepticism does not depart. Skepticism does not depart by contrived actions; everybody is tired of performing these rituals. The soul is polluted by skepticism; how can it be cleansed? Wash your mind by attaching it to the Shabad, and keep your consciousness focused on the Lord. Says Nanak, by Guru’s Grace, intuitive poise is produced, and this skepticism is dispelled. || 18 || Inwardly polluted, and outwardly pure. Those who are outwardly pure and yet polluted within, lose their lives in the gamble. They contract this terrible disease of desire, and in their minds, they forget about dying. In the Vedas, the ultimate objective is the Naam, the Name of the Lord; but they do not hear this, and they wander around like demons. Says Nanak, those who forsake Truth and cling to falsehood, lose their lives in the gamble. || 19 || Inwardly pure, and outwardly pure. Those who are outwardly pure and also pure within, through the Guru, perform good deeds. Not even an iota of falsehood touches them; their hopes are absorbed in the Truth. Those who earn the jewel of this human life, are the most excellent of merchants. Says Nanak, those whose minds are pure, abide with the Guru forever. || 20 ||
ਅੰਗ: 919 | 28-09-2023
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
ਰਾਗੁ ਟੋਡੀ ਮਹਲਾ ੪ ਘਰੁ ੧ ॥
ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭੁ ਹੇਰਾ ॥ ਸਤਿਗੁਰਿ ਦਇਆਲ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭੁ ਪਾਇਆ ਹਰਿ ਗੋਵਿੰਦ ਹਰਿ ਪ੍ਰਭੁ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥
ਪੰਜਾਬੀ ਵਿਆਖਿਆ:
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਰਾਗੁ ਟੋਡੀ ਮਹਲਾ ੪ ਘਰੁ ੧ ॥
ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ । ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ ।੧।ਰਹਾਉ।ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ । ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ—ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ ।੧।ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ ।੨।ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ- ਸਮਝ ਆਖੇ ਜਾਂਦੇ ਹਨ । ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩।ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ ।੪।੧।
English Translation:
ONE UNIVERSAL CREATOR GOD.TRUTH IS THE NAME.CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT.
BY GURU’S GRACE:
RAAG TODEE, CHAU-PADAS, FOURTH MEHL, FIRST HOUSE:
Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. || 1 || Pause || My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. || 1 || Through the Lord’s Love, I have found the Naam, the Name of my Lord God, the Lord of the Universe, the Lord my God. The Lord seems so very sweet to my heart, mind and body; upon my face, upon my forehead, my good destiny is inscribed. || 2 || Those whose minds are attached to greed and corruption forget the Lord, the good Lord God. Those self-willed manmukhs are called foolish and ignorant; misfortune and bad destiny are written on their foreheads. || 3 || From the True Guru, I have obtained a discriminating intellect; the uru has revealed the spiritual wisdom of God. Servant Nanak has obtained the Naam from the Guru; such is the destiny inscribed upon his forehead. || 4 || 1 |||
ਅੰਗ: 711 | 27-09-2023