ਸਲੋਕੁ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥
ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੁੱਲਿਆਂ ਵਾਂਗ ਚਲੇ ਜਾਂਦੇ ਹਨ। ਹੇ ਨਾਨਕ! (ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ ਸੁਣਦੇ ਹਨ।੧। ਛੰਤੁ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ। ਜੇਹੜੇ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ ਹਨ।
dharmik status punjabi
ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥
ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥
ਅੰਗ: 633 | 17-03-2022
ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥
(ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮੱਤ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ।
ਅੰਗ: 766 |
ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥
ਹੇ ਭਾਈ! ਗੋਬਿੰਦ ਦਾ ਨਾਮ ਸਿਮਰ ਕੇ ਸੁਖ ਹੀ ਸੁਖ ਬਣ ਗਿਆ, ਜਿਸ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ। ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ ॥੧॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ ॥੧॥
ਅੰਗ: 826 | 13-03-2022
ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥
ਹੇ ਭਾਈ! ਗੋਬਿੰਦ ਦਾ ਨਾਮ ਸਿਮਰ ਕੇ ਸੁਖ ਹੀ ਸੁਖ ਬਣ ਗਿਆ, ਜਿਸ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ। ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ ॥੧॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ ॥੧॥
ਅੰਗ:
ਸਲੋਕ ਮਃ ੧ ॥ ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥
(ਰੂੰ ਵੇਲਣੇ ਵਿਚ) ਵੇਲ ਕੇ ਪਿੰਞਾਈਦਾ ਹੈ, ਕੱਤ ਕੇ (ਕੱਪੜਾ) ਉਣਾਈਦਾ ਹੈ, ਇਸ ਦੇ ਟੋਟੇ ਕਰ ਕੇ (ਧੁਆਣ ਲਈ) ਖੁੰਬ ਤੇ ਚੜ੍ਹਾਈਦਾ ਹੈ। (ਇਸ ਕੱਪੜੇ ਨੂੰ) ਕੈਂਚੀ ਕਤਰਦੀ ਹੈ, ਦਰਜ਼ੀ ਇਸ ਨੂੰ ਪਾੜਦਾ ਹੈ, ਤੇ ਸੂਈ ਧਾਗਾ ਸਿਊਂਦਾ ਹੈ। (ਜਿਵੇਂ ਇਹ ਕੱਟਿਆ ਪਾੜਿਆ ਹੋਇਆ ਕੱਪੜਾ ਸੂਈ ਧਾਗੇ ਨਾਲ ਸੀਪ ਜਾਂਦਾ ਹੈ) ਤਿਵੇਂ ਹੀ, ਹੇ ਨਾਨਕ! ਮਨੁੱਖ ਦੀ ਗੁਆਚੀ ਹੋਈ ਇੱਜ਼ਤ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਫਿਰ ਬਣ ਆਉਂਦੀ ਹੈ ਤੇ ਮਨੁੱਖ ਸੁਚੱਜਾ ਜੀਵਨ ਗੁਜ਼ਾਰਨ ਲੱਗ ਪੈਂਦਾ ਹੈ।
ਅੰਗ: 955 | 12-03-2022
ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥
ਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ। ਹੇ ਮੇਰੇ ਪਿਤਾ ਪ੍ਰਭੂ! ਮੈਨੂੰ ਆਪਣੀ ਬਾਂਹ ਫੜਾ, ਮੈਂ ਤੇਰਾ ਅੰਞਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ।ਰਹਾਉ। (ਹੇ ਬੀਠੁਲ ਪਿਤਾ! ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ ਨਾਲ ਅੱਖ ਦੇ ਫੋਰ ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ, ਹੇ ਪਿਤਾ! ਮਿਹਰ ਕਰ) ਮੈਂ ਭੀ ਉਹ ਦਵਾਈ ਹਾਸਲ ਕਰ ਲਵਾਂ ਜਿਸ ਨਾਲ ਮਨੁੱਖਾਂ ਤੋਂ ਜੰਮ ਕੇ (ਭਾਵ, ਮਨੁੱਖ-ਜਾਤੀ ਵਿਚੋਂ ਹੋ ਕੇ) ਸੁਰਗ ਨੂੰ ਜਿੱਤਿਆ ਜਾ ਸਕਦਾ ਹੈ (ਭਾਵ, ਸੁਰਗ ਦੀ ਭੀ ਪਰਵਾਹ ਨਹੀਂ ਰਹਿੰਦੀ) ।੧।
ਅੰਗ: 873 | 10-03-2022
ਬਿਲਾਵਲੁ ਮਹਲਾ ੫॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥
ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ ॥ ਰਹਾਉ॥ ਹੇ ਭਾਈ! ਉਸ ਮਨੁੱਖ ਦੀ ਸਾਰੇ ਜਗਤ ਵਿਚ ਹਰ ਥਾਂ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ,
ਅੰਗ: 807 | 09-03-2022
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥
ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ॥੧॥ ਰਹਾਉ॥ ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ।
ਅੰਗ: 802 | 08-03-2022
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।
ਅੰਗ: 709 | 07-03-2022
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।
ਅੰਗ: 709 | 07-03-2022
ਵਡਹੰਸੁ ਮਹਲਾ ੧ ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥ ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥ ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥
ਪ੍ਰਭੂ! ਮੇਹਰ ਕਰ ਕਿ ਮੈਂ ਤੇਰਾ ਨਾਮ ਸਿਮਰ ਸਕਾਂ। ਤੂੰ ਸਾਰੀ ਸ੍ਰਿਸ਼ਟੀ ਆਪ ਹੀ ਪੈਦਾ ਕੀਤੀ ਹੈ ਤੇ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈਂ। ਤੂੰ ਆਪ ਹੀ ਸਭ ਜੀਵਾਂ ਵਿਚ ਸਮਾਇਆ ਹੋਇਆ ਹੈਂ, ਪੈਦਾ ਕਰ ਕੇ ਤੂੰ ਆਪ ਹੀ ਸ੍ਰਿਸ਼ਟੀ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। ਕਈ ਜੀਵਾਂ ਨੂੰ ਤੂੰ ਆਪ ਹੀ ਰਾਜੇ ਬਣਾ ਦਿੱਤਾ ਹੈ, ਤੇ ਕਈ ਜੀਵਾਂ ਨੂੰ (ਮੰਗਤੇ ਬਣਾ ਕੇ) ਭਿੱਖਿਆ ਮੰਗਣ ਵਾਸਤੇ (ਦਰ ਦਰ) ਭਵਾ ਰਿਹਾ ਹੈਂ। ਹੇ ਪ੍ਰਭੂ! ਤੂੰ ਲੋਭ ਅਤੇ ਮੋਹ ਨੂੰ ਮਿੱਠਾ ਬਣਾ ਦਿੱਤਾ ਹੈ, ਜਗਤ ਇਸ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਰਿਹਾ ਹੈ। ਜੇ ਤੂੰ ਸਦਾ ਆਪਣੀ ਮੇਹਰ ਕਰਦਾ ਰਹੇਂ ਤਾਂ ਹੀ ਮੈਂ ਤੇਰਾ ਨਾਮ ਸਿਮਰ ਸਕਦਾ ਹਾਂ ॥੧॥
ਅੰਗ: 556 | 06-03-2022