ਧਨਾਸਰੀ ਮਹਲਾ ੪
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥
ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।
dharmik status punjabi
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥
(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।
ਅੰਗ: 660 | 19-09-2021
ਧਨਾਸਰੀ ਮਹਲਾ ੪
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ਹੇ ਮੇਰੇ ਪਾਤਿਸ਼ਾਹ! ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।
ਅੰਗ: 670 | 18-09-2021
ਧਨਾਸਰੀ ਮਹਲਾ ੫
ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥
ਹੇ ਭਾਈ ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।
ਅੰਗ: 680 | 17-09-2021
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ ਹੰਸ ਹਰਿ ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।
ਅੰਗ: 685 | 16-09-2021
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥
ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ, ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।
ਅੰਗ: 657 | 15-09-2021
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥
ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ, ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।
ਅੰਗ: 657 | 14-09-2021
ਸੂਹੀ ਮਹਲਾ ੧
ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥
(ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ, ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ। ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ ਪਾਰ ਲੰਘਾ ਲੈਂਦਾ ਹੈ।੧। ਜਿਨ੍ਹਾਂ ਬੰਦਿਆਂ ਨੂੰ ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ ਭਟਕਦੇ ਨਹੀਂ ਫਿਰਦੇ।
ਅੰਗ: 729 | 13-09-2021
ਰਾਗ ਧਨਾਸਰੀ
ਬਾਣੀ ਭਗਤ ਕਬੀਰ ਜੀ ਕੀ
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ ਪ੍ਰੇਮ ਤੇ ਪ੍ਰਭੂ ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ। ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ।
ਅੰਗ: 692 | 12-09-2021
ਰਾਗ ਧਨਾਸਰੀ
ਬਾਣੀ ਭਗਤ ਕਬੀਰ ਜੀ ਕੀ
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ ਪ੍ਰੇਮ ਤੇ ਪ੍ਰਭੂ ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ। ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ।
ਅੰਗ: 692 | 11-09-2021
ਧਨਾਸਰੀ ਮਹਲਾ ੫
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥
ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ , ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।
ਅੰਗ: 684 | 10-09-2021
ਧਨਾਸਰੀ ਮਹਲਾ ੫
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥
(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ
ਅੰਗ: 672 | 08-09-2021