ਸਲੋਕੁ ਮ: ੩ ॥
ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥
ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧।
gurbani quotes for whatsapp status
ਸੂਹੀ ਮਹਲਾ ੪ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥
ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ ॥
ਅੰਗ: 733 | 16-11-2022
ਸੋਰਠਿ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।
ਅੰਗ: 617 | 15-11-2022
ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1।
ਅੰਗ: 646 | 14-11-2022
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਅੰਗ: 685 | 13-11-2022
ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥
ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ।
ਅੰਗ: 690 | 12-11-2022
ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥
ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ ਨਾਮ ਵਿਚ ਲੀਨ ਹੋ ਜਾਂਦਾ ਹੈ।
ਅੰਗ: 690 | 12-11-2022
ਧਨਾਸਰੀ ਮਹਲਾ ੫ ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥
ਅੰਗ: 671 | 11-11-2022
ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ ਜੋਗ ਹੈ।1।
ਅੰਗ: 646 | 10-11-2022
ਸੋਰਠਿ ਮ: ੩ ਦੁਤੁਕੇ ॥
ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥
ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧। ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ।
ਅੰਗ: 602 | 09-11-2022
ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ॥ ਰਹਾਉ ॥
ਅੰਗ: 622 | 08-11-2022
ਸੋਰਠਿ ਮਹਲਾ ੪ ॥
ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥
ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) । ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ ।੧।
ਅੰਗ: 605 | 07-11-2022