ਧਨਾਸਰੀ ਮਹਲਾ ੪ ॥
Gurbani status in Punjabi
ਸਲੋਕ ਮਃ ੩ ॥
ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥
ਪੰਜਾਬੀ ਵਿਆਖਿਆ:
ਅਰਥ:- ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ)।1। ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ)। ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ। ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, ‘ਨਾਮ’ ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ)। ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ। ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ)।6।
English Translation:
Shalok, Third Mehl: Consumed by desires, the world is burning and dying; burning and burning, it cries out. But if it meets with the cooling and soothing True Guru, it does not burn any longer. Guru Nanak ji says to himself, O Nanak, without the Name, and without contemplating the Word of the Shabad, no one becomes fearless. ||1|| Third Mehl: Wearing ceremonial robes, the fire is not quenched, and the mind is filled with anxiety. Destroying the snake’s hole, the snake is not killed; it is just like doing deeds without a Guru. Serving the Giver, the True Guru, the Shabad comes to abide in the mind. The mind and body are cooled and soothed; peace ensues, and the fire of desire is quenched. The supreme comforts and lasting peace are obtained, when one eradicates ego from within. He alone becomes a detached Gurmukh, who lovingly focuses his consciousness on the True Lord. Anxiety does not affect him at all; he is satisfied and satiated with the Name of the Lord. O Nanak, without the Naam, no one is saved; they are utterly ruined by egotism. ||2|| Pauree: Those who meditate on the Lord, Har, Har, obtain all peace and comforts. Fruitful is the entire life of those, who hunger for the Name of the Lord in their minds. Those who worship the Lord in adoration, through the Word of the Guru’s Shabad, forget all their pains and suffering. Those Gursikhs are good Saints, who care for nothing other than the Lord. Blessed, blessed is their Guru, whose mouth tastes the Ambrosial Fruit of the Lord’s Name. ||6||
ਅੰਗ: 588 | 10-04-2024
ਸਲੋਕੁ ਮਰਦਾਨਾ ੧ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧੁ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥ ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥ ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥ ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥
ਪੰਜਾਬੀ ਵਿਆਖਿਆ:
ਸਲੋਕੁ ਮਰਦਾਨਾ ੧ ॥
ਕਲਜੁਗੀ ਸੁਭਾਉ (ਮਾਨੋਂ) ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋਂ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋਂ) ਕਟੋਰੀ ਹੈ ਤੇ ਅਹੰਕਾਰ (ਮਾਨੋਂ) ਪਿਲਾਉਣ ਵਾਲਾ ਹੈ, ਕੂੜੇ ਲੋਬ ਦੀ (ਮਾਨੋਂ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਕੇ ਖੁਆਰ ਹੁੰਦਾ ਹੈ। ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ। ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ-(ਇਹ ਸਾਰੀ) ਖ਼ੁਰਾਕ ਬਣਾ; ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ।੧। ਸਰੀਰ (ਮਾਨੋਂ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ, ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋਂ) ਮਹਫਲ ਹੈ, ਕੂੜ ਨਾਲ ਭਰੀ ਹੋਈ ਵਾਸਨਾ (ਮਾਨੋਂ) ਕਟੋਰੀ ਹੈ ਤੇ ਜਮ ਕਾਲ (ਮਾਨੋਂ) ਪਿਲਾਉਂਦਾ ਹੈ। ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ ( ਭਾਵ, ਅਹੰਕਾਰ ਤ੍ਰਿਸ਼ਨਾਂ ਕੂੜ ਆਦਿਕ ਦੇ ਕਾਰਣ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ। ਪ੍ਰਭੂ ਦਾ ਗਿਆਨ (ਮਾਨੋਂ) ਗੁੜ ਹੋਵੇ, ਸਿਫ਼ਤਿ ਸਾਲਾਹ ਰੋਟੀਆਂ, (ਪ੍ਰਭੂ ਦਾ) ਡਰ ਮਾਸ-ਇਹ ਖ਼ੁਰਾਕ ਹੋਵੇ, ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ।੨। (ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਤੇ ਉਸ ਦੀ ਧਾਰ (ਭਾਵ, ਜਿਸ ਦੀ ਧਾਰ) ਅਮਰ ਕਰਨ ਵਾਲੀ ਹੋਵੇ, ਸਤਸੰਗਤਿ ਨਾਲ ਮੇਲ ਹੋਵੇ (ਭਾਵ, ਮਜਲਸ ਸਤਸੰਗਤਿ ਹੋਵੇ), ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ) ਕਟੋਰੀ ਹੋਵੇ, (ਤਾਂ ਹੀ ਮਨੁਖ) (ਇਸ ਸ਼ਰਾਬ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦੂਰ ਕਰਦੇ ਹਨ।੩। ਪ੍ਰਭੂ ਆਪ ਹੀ ਦੇਵਤੇ, ਮਨੁਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ, ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ), ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ, ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮਤਿ ਵਾਲਾ ਸੁੰਦਰ ਸਰੂਪ ਵਾਲਾ ਹੈ, ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਨਣ ਵਾਲਾ ਹੈ।੧੨।
English Translation:
SHALOK, MARDAANAA 1:
The Dark Age of Kali Yuga is the vessel, filled with the wine of sex; the mind is the drinker. Anger is the cup, filled with emotional attachment; egotism is the bartender. Drinking too much in the company of falsehood and greed, one is ruined. So let good deeds be your distillery, and let Truth be the molasses you ferment; make the most excellent wine of Truth. Make virtue your bread, good conduct the ghee, and modesty the dish of meat. As Gurmukh, these are obtained, O Nanak; consuming them, evil and corruption depart. || 1 || MARDAANAA: The body is the bottle, self-conceit is the wine, and desire is the company of drinking buddies. The glass of the mind’s longing is filled to overflowing with falsehood; the Messenger of Death is the bartender. Drinking in this wine, O Nanak, one takes on countless vices and corruption. So make spiritual wisdom your molasses, and the Praise of God your bread; let the Fear of God be the dish of meat. O Nanak, this is the true food; let the True Name be your only Support. || 2 || If the human body is the pitcher, and self-realization is the wine, then the Ambrosial Nectar streams down. Joining the Sat Sangat, the True Congregation, the glass of the Lord’s Love is filled with this Ambrosial Nectar drinking it in, one’s evil and corruption are eradicated. || 3 || PAUREE: He Himself is the angelic being, the heavenly herald, and the celestial singer. He Himself is the one who explains the six schools of philosophy. He Himself is Shiva, Shankara and Mahaysh; He Himself is the Gurmukh, who speaks the Unspoken Speech. He Himself is the Yogi, He Himself is the Enjoyer of pleasures, and He Himself is the Sannyaasee, wandering through the wilderness. He discusses with Himself, and He teaches Himself; He Himself is discrete, graceful and wise. Staging His own play, He Himself watches it; He Himself is the Knower of all beings. || 12 |||
ਅੰਗ: 553 | 09-04-2024
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
English Translation:
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind – O Guru, please let me grasp the hem of Your robe, so that servant Nanak may walk in harmony with You. || 4 ||1|
ਅੰਗ: 696 | 08-04-2024
ਧਨਾਸਰੀ ਮਹਲਾ ੪॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
ਪੰਜਾਬੀ ਵਿਆਖਿਆ :
ਧਨਾਸਰੀ ਮਹਲਾ ੪॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੑਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨੑਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।
English Translation:
DHANAASAREE, FOURTH MEHL:
The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||
ਅੰਗ: 668 | 07-04-2024
ਟੋਡੀ ਮਹਲਾ ੫ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
ਪੰਜਾਬੀ ਵਿਆਖਿਆ :
ਟੋਡੀ ਮਹਲਾ ੫ ॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ । (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ । ਹੇ ਨਾਨਕ! (ਆਖ—ਹੇ ਭਾਈ! ਗੁਰੂ ਦੀ ਸੰਗਤ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ ॥੨॥੯॥੨੮॥
English Translation:
TODEE, FIFTH MEHL:
In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause || I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 || Birth and death are ended for me, by the Word of the Guru’s Teachings; I shall no longer pass through the door of pain and suffering. Nanak holds tight to the Sanctuary of his Lord and Master again and again, he bows in humility and reverence to Him. || 2 || 9 || 28 ||
ਅੰਗ: 717 | 06-04-2024
ਸਲੋਕੁ ਮਃ ੩ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
ਪੰਜਾਬੀ ਵਿਆਖਿਆ:
ਸਲੋਕੁ ਮਃ ੩ ॥
ਜੋ ਮਨੁੱਖ ਸਤਿਗੁਰੂ ਵੱਲੋਂ ਮਨਮੁਖ ਹਨ, ਉਹ ਅੰਤ ਨੂੰ ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ॥੧॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਂਹ ਥਾਂ ਨਾਂਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; ਪਰ ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਸਦਾ ਤੇਰੇ ਗੁਣ ਗਾਵਾਂ॥੭॥
English Translation:
SHALOK THIRD MEHL:
Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||
ਅੰਗ: 645 | 05-04-2024
ਧਨਾਸਰੀ ਮਹਲਾ ੪ ॥
ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫ ॥
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।
English Translation:
DHANAASAREE, FIFTH MEHL:
One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||
ਅੰਗ: 682 | 03-04-2024
ਬਿਲਾਵਲੁ ਮਹਲਾ ੫ ॥
ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥
ਪੰਜਾਬੀ ਵਿਆਖਿਆ:
ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ), ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ ॥੧॥ ਰਹਾਉ॥ ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ)। ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ। ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ ॥੧॥ ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈ, ਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ। ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ। ਹੇ ਨਾਨਕ! ਆਖ-(ਹੇ ਭਾਈ! ਗੁਰੂ ਦੀ ਮੇਹਰ ਨਾਲ) ਮੇਰੀ ਮੇਹਨਤ ਸਫਲ ਹੋ ਗਈ ਹੈ ॥੨॥੭॥੯੩॥
English Translation:
Bilaaval, Fifth Mehl: I seek the Sanctuary of the Saints, and I serve the Saints. I am rid of all worldly concerns, bonds, entanglements and other affairs. ||1||Pause|| I have obtained peace, poise and great bliss from the Guru, through the Lord’s Name. Such is the sublime essence of the Lord, that I cannot describe it. The Perfect Guru has turned me away from the world. ||1|| I behold the Fascinating Lord with everyone. No one is without Him – He is pervading everywhere.The Perfect Lord, the treasure of mercy, is permeating everywhere. Says Nanak, I am fully fulfilled. ||2||7||93||
ਅੰਗ: 822 | 02-04-2024
ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹˆਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥
ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।
English Translation:
SORAT’H, NINTH MEHL:
In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||
ਅੰਗ: 633 | 01-04-2024
ਧਨਾਸਰੀ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬ੍ਯ੍ਯ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥
ਪੰਜਾਬੀ ਵਿਆਖਿਆ:
ਹੇ ਭਾਈ! ਉਹ ਗੁਰੂ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ ਜਿਸ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ। ਗੁਰੂ ਦੀ ਸੰਗਤਿ ਵਿਚ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਿਮਰਿਆ ਜਾ ਸਕਦਾ ਹੈ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਾਹ, (ਉਥੇ) ਇਕ ਪ੍ਰਭੂ ਦਾ ਸਿਮਰਨ ਕਰ, (ਸਿਮਰਨ ਦੀ ਬਰਕਤਿ ਨਾਲ) ਜਨਮ ਮਰਨ ਦਾ ਦੁੱਖ ਦੂਰ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਮੱਥੇ ਉੱਤੇ) ਧੁਰ ਦਰਗਾਹ ਤੋਂ (ਸਿਮਰਨ ਕਰਨ ਵਾਸਤੇ) ਬਖ਼ਸ਼ਸ਼ (ਦਾ ਲੇਖ) ਲਿਖਿਆ ਹੁੰਦਾ ਹੈ, ਉਹੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਗ੍ਰਹਣ ਕਰਦਾ ਹੈ, ਉਸ ਦੀ ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਹੇ ਭਾਈ! ਸਿਮਰਨ ਦੀ ਬਰਕਤਿ ਨਾਲ ਸਾਰੇ ਡਰ ਸਾਰੇ ਭਰਮ ਨਾਸ ਹੋ ਜਾਂਦੇ ਹਨ, (ਮਨ ਵਿਚ ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ, ਆਤਮਕ ਮੌਤ ਸਹੇੜਨ ਵਾਲੇ ਰਸਤੇ ਉਤੇ ਬਿਲਕੁਲ ਨਹੀਂ ਤੁਰੀਦਾ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਹਰ ਕਰ ਕਿ ਅਸੀ ਜੀਵ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦੇ ਰਹੀਏ।੧। ਹੇ ਪ੍ਰਭੂ! ਤੂੰ ਮਾਇਆ ਦੀ ਕਾਲਖ ਤੋਂ ਰਹਿਤ ਹੈਂ, ਤੇਰਾ ਨਾਮ ਹੀ ਨਿਆਸਰਿਆਂ ਦਾ ਆਸਰਾ ਹੈ। ਤੂੰ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ, ਤੂੰ ਸਭਨਾਂ ਦੇ ਦੁੱਖ ਨਾਸ ਕਰਨ ਵਾਲਾ ਹੈਂ। ਹੇ (ਸਭ ਜੀਵਾਂ ਦੇ) ਦੁੱਖ ਨਾਸ ਕਰਨ ਵਾਲੇ, ਸਭ ਦੇ ਪੈਦਾ ਕਰਨ ਵਾਲੇ, ਸਾਰੇ ਸੁਖਾਂ ਦੇ ਮਾਲਕ-ਪ੍ਰਭੂ! ਜੇਹੜਾ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ, ਉਸ ਨੂੰ ਤੂੰ ਇਸ ਬੜੇ ਔਖੇ ਸੰਸਾਰ-ਸਮੁੰਦਰ ਤੋਂ ਇਕ ਛਿਨ ਵਿਚ ਪਾਰ ਲੰਘਾ ਦੇਂਦਾ ਹੈਂ। ਹੇ ਪ੍ਰਭੂ! ਗੁਰੂ ਦਾ ਦਿੱਤਾ ਗਿਆਨ-ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈਂਦਾ ਹੈ, ਉਸ ਨੂੰ ਤੂੰ ਸਭ ਥਾਵਾਂ ਵਿਚ ਵਿਆਪਕ ਦਿੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ-ਹੇ ਸਾਰੇ ਦੁੱਖਾਂ ਦੇ ਨਾਸ ਕਰਨ ਵਾਲੇ! ਮੇਹਰ ਕਰ) ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂ।੨। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਨ੍ਹਾਂ ਉੱਤੇ ਤੂੰ ਮੇਹਰ (ਦੀ ਨਿਗਾਹ) ਕਰਦਾ ਹੈਂ, ਉਹਨਾਂ ਨੂੰ ਆਪਣੇ ਲੜ ਲਾ ਲੈਂਦਾ ਹੈਂ। ਮੈਂ ਗੁਣ-ਹੀਨ ਨੀਚ ਅਤੇ ਅਨਾਥ (ਭੀ ਤੇਰੀ ਸਰਨ ਆਇਆ ਹਾਂ, ਮੇਰੇ ਉਤੇ ਭੀ ਮੇਹਰ ਕਰ) । ਹੇ ਦਇਆ ਦੇ ਘਰ! ਹੇ ਕਿਰਪਾ ਦੇ ਘਰ ਮਾਲਕ! ਹੇ ਨੀਵਿਆਂ ਨੂੰ ਉੱਚੇ ਬਣਾਣ ਵਾਲੇ ਪ੍ਰਭੂ! ਸਾਰੇ ਜੀਵ ਤੇਰੇ ਵੱਸ ਵਿਚ ਹਨ, ਸਾਰੇ ਤੇਰੀ ਸੰਭਾਲ ਵਿਚ ਹਨ। ਤੂੰ ਆਪ (ਸਭ ਜੀਵਾਂ ਨੂੰ) ਪੈਦਾ ਕਰਨ ਵਾਲਾ ਹੈਂ, (ਸਭ ਵਿਚ ਵਿਆਪਕ ਹੋ ਕੇ) ਤੂੰ ਆਪ (ਸਾਰੇ ਪਦਾਰਥ) ਭੋਗਣ ਵਾਲਾ ਹੈਂ, ਤੂੰ ਆਪ ਸਾਰੇ ਜੀਵਾਂ ਵਾਸਤੇ ਵਿਚਾਰਾਂ ਕਰਨ ਵਾਲਾ ਹੈਂ। ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਹਰ ਕਰ) ਮੈਂ ਤੇਰੇ ਗੁਣ ਗਾ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ, ਮੈਂ ਸਦਾ ਤੇਰੇ ਨਾਮ ਦਾ ਜਾਪ ਜਪਦਾ ਰਹਾਂ।੩। ਹੇ ਪ੍ਰਭੂ! ਤੂੰ ਬੇਅੰਤ ਹੈਂ। ਤੇਰਾ ਨਾਮ ਕਿਸੇ (ਦੁਨੀਆਵੀ) ਕੀਮਤ ਤੋਂ ਨਹੀਂ ਮਿਲ ਸਕਦਾ। ਹੇ ਨਾਹ ਤੋਲੇ ਜਾ ਸਕਣ ਵਾਲੇ ਸਰਬ-ਵਿਆਪਕ ਪ੍ਰਭੂ! ਤੇਰੇ ਦਾਸ ਸਦਾ ਤੇਰਾ ਨਾਮ ਜਪਦੇ ਰਹਿੰਦੇ ਹਨ। ਹੇ ਪ੍ਰਭੂ! ਸੰਤਾਂ ਉੱਤੇ ਤੂੰ ਆਪ ਪ੍ਰਸੰਨ ਹੁੰਦਾ ਹੈਂ, ਤੇ ਉਹਨਾਂ ਦੀ ਜੀਭ ਉਤੇ ਆ ਵੱਸਦਾ ਹੈਂ, ਉਹ ਤੇਰੇ ਨਾਮ ਦੇ ਰਸ ਵਿਚ ਮਸਤ ਰਹਿੰਦੇ ਹਨ। ਜੇਹੜੇ ਮਨੁੱਖ ਗੁਰੂ ਦੀ ਚਰਨੀਂ ਆ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਸਦਾ ਹਰ ਵੇਲੇ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ। ਨਾਨਕ ਬੇਨਤੀ ਕਰਦਾ ਹੈ-ਹੇ ਸਿਮਰਨ-ਜੋਗ ਮਾਲਕ! ਹੇ ਪ੍ਰਭੂ! ਮੈਨੂੰ ਉਸ ਗੁਰੂ ਦੀ ਚਰਨ-ਧੂੜ ਦੇਹ, ਜੇਹੜਾ ਤੇਰਾ ਅਮੋਲਕ ਨਾਮ (ਸਦਾ ਜਪਦਾ ਹੈ) , ਜੇਹੜਾ ਸਦਾ ਹੀ ਹਰੇਕ ਸਾਹ ਦੇ ਨਾਲ ਤੇਰੇ ਗੁਣ ਉਚਾਰਦਾ ਰਹਿੰਦਾ ਹੈ।੪।੧।
ਅੰਗ: 691 | 31-03-2024