ਵਡਹੰਸੁ ਮਹਲਾ ੪
ਘੋੜੀਆ ੴ ਸਤਿਗੁਰ ਪ੍ਰਸਾਦਿ ॥
ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥
ਹੇ ਭਾਈ ! ਮਨੁੱਖ ਦੀ ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ ਜੋ ਚੰਗੀ ਕਿਸਮਤ ਨਾਲ ਹੀ ਲਭਦਾ ਹੈ। ਮਨੁੱਖਾ ਜਨਮ ਵੱਡੀ ਕਿਸਮਤ ਨਾਲ ਹੀ ਲੱਭਦਾ ਹੈ, ਪਰ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਦੀ ਕਾਂਇਆਂ ਹਰਿ ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ।
Gurbani status in Punjabi
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ
ਘਰੁ ੩ ੴ ਸਤਿਗੁਰ ਪ੍ਰਸਾਦਿ ॥
ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥
ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥
ਅੰਗ: 525 | 24-11-2021
ਦੇਵਗੰਧਾਰੀ ੫ ॥
ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥
ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।
ਅੰਗ: 531 | 23-11-2021
ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਤੇਰਾ ਨਾਮ ਮੇਰੇ ਵਾਸਤੇ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਨਸ਼ੇ ਤੋਂ ਬਿਨਾ ਅਮਲੀ ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥
ਅੰਗ: 668 | 22-11-2021
ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥
ਅੰਗ: 688 | 20-11-2021
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ
ਘਰੁ ੧ ੴ ਸਤਿਗੁਰ ਪ੍ਰਸਾਦਿ ॥
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼ ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ॥
ਅੰਗ: 654 | 19-11-2021
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥
ਅੰਗ: 670 | 18-11-2021
ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥
ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (ਰੰਗ) ਵਿਚ ਰੰਗੇ ਰਹਿੰਦੇ ਹਨ ॥੧॥
ਅੰਗ: 664 | 16-11-2021
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥
ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ ਪਾਤਿਸ਼ਾਹ ਨਾਲ ਮਿਲਾ ਦੇ ।੧।
ਅੰਗ: 686 | 15-11-2021
ਤਿਲੰਗ ਘਰੁ ੨ ਮਹਲਾ ੫ ॥
ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥
ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ॥ ਰਹਾਉ ॥
ਅੰਗ: 723 | 14-11-2021
ਸੂਹੀ ਮਹਲਾ ੧ ॥
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥
(ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮੱਤ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ।
ਅੰਗ: 766 | 13-11-2021
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ ਹੰਸ ਹਰਿ ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।
ਅੰਗ: 685 | 12-11-2021