ਗੁਰਮੁਖ ਸਿੰਘ..ਘੁੰਗਰਾਲੀ ਦਾਹੜੀ ਵਾਲਾ ਲੰਮਾ ਜਿਹਾ ਮੁੰਡਾ.. ਓਹਨਾ ਵੇਲਿਆਂ ਦੀ ਸਭ ਤੋਂ ਵੱਧ ਸੋਹਣੀ ਪੋਚਵੀਂ ਜਿਹੀ ਪੱਗ ਬੰਨਿਆ ਕਰਦਾ.. ਨਾਲਦੀਆਂ ਉਸਨੂੰ "ਪਾਠੀ" ਆਖ ਛੇੜਿਆ ਕਰਦੀਆਂ..ਰੋਜ ਪੰਦਰਾਂ ਕਿਲੋਮੀਟਰ ਦੂਰ ਬਾਡਰ ਲਾਗੇ ਇੱਕ ਪਿੰਡ ਤੋਂ ਪੂਰਾਣੇ ਜਿਹੇ ਸਾਈਕਲ ਤੇ ਬਟਾਲੇ ਪੜਨ ਆਇਆ…