ਵਡਹੰਸੁ ਮਹਲਾ ੩ ॥
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥
ਹੇ ਮੇਰੇ ਮਨ! ਜਗਤ ਤਾਂ ਜਨਮ ਮਰਨ ਦਾ ਗੇੜ ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ ਹੀ ਇਸ ਵਿਚੋਂ ਨਿਕਲਿਆ ਜਾਂਦਾ ਹੈ। ਜਦੋਂ ਸਦਾ ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਤਾਂ ਹੀ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।
hukamnama darbar sahib today
ਸਲੋਕੁ ਮਃ ੩ ॥
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥
(ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ ਕਾਰ ਨਹੀਂ ਕਰਦਾ ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਨਾਨਕ ਜੀ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ ਬਚਦੇ ਹਨ ॥੧॥
ਅੰਗ: 651 | 22-01-2022
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਅੰਗ: 685 | 21-01-2022
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥
ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ॥ ਰਹਾਉ ॥
ਅੰਗ: 722 | 20-01-2022
ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥
ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।
ਅੰਗ: 616 | 19-01-2022
ਸੋਰਠਿ ਮਹਲਾ ੧ ॥
ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥
ਅੰਗ: 636 | 18-01-2022
ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥
ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।
ਅੰਗ: 680 | 17-01-2022
ਧਨਾਸਰੀ ਮਹਲਾ ੫ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥
(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥
ਅੰਗ: 672 | 16-01-2022
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥
(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?
ਅੰਗ: 694 | 15-01-2022
ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥
ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥
ਅੰਗ: 715 | 14-01-2022
ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥
ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥
ਅੰਗ: 715 | 13-01-2022
ਰਾਮਕਲੀ ਮਹਲਾ ੫ ॥
ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥
(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੇਰੇ ਸਰੀਰ ਵਿਚੋਂ ਇਹ ਮਿੱਥ ਮੁੱਕ ਗਈ ਹੈ ਕਿ ਇਹ ਸਰੀਰ ਮੇਰਾ ਹੈ, ਇਹ ਸਰੀਰ ਮੇਰਾ ਹੈ। ਹੁਣ ਮੈਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ ਹੈ। ਜੋ ਕੁਝ ਪਰਮਾਤਮਾ ਕਰਦਾ ਹੈ, ਉਹ (ਹੁਣ) ਮੇਰੇ ਮਨ ਵਿਚ ਮਿੱਠਾ ਲੱਗ ਰਿਹਾ ਹੈ। ਇਸ ਆਤਮਕ ਤਬਦੀਲੀ ਦਾ) ਇਹ ਅਚਰਜ ਤਮਾਸ਼ਾ ਮੈਂ ਪਰਤੱਖ ਵੇਖ ਲਿਆ ਹੈ ॥੧॥
ਅੰਗ: 887 | 12-01-2022