ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥
Hukamnama
ਸੋਰਠਿ ਮਹਲਾ ੧ ॥
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥
(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।
ਅੰਗ: 598 | 14-06-2022
ਸੋਰਠਿ ਮਹਲਾ ੧ ॥
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥
(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।
ਅੰਗ: 598 | 14-06-2022
ਬਿਲਾਵਲੁ ਮਹਲਾ ੫ ॥
ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥
ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ।
ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧।
ਅੰਗ: 828 | 13-06-2022
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥
ਅੰਗ: 729 | 12-06-2022
ਸੂਹੀ ਮਹਲਾ ੧ ॥
ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥
ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ , ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)। ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ,ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥
ਅੰਗ: 730 | 11-06-2022
ਸਲੋਕ ਮ: ੧ ॥
ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥
ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ। ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ-(ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ)। ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ ਹੈਂ ਤੇ (ਨਿਰਲੇਪ ਭੀ ਹੈਂ) ਉਤਸ਼ਾਹ ਨਾਲ ਤੇਰੇ ਨਾਮ ਦੀ ਕਮਾਈ ਕਰ ਕੇ ਗੁਰਮੁਖਾਂ ਦੀ ਮਿਹਨਤ (ਤੇਰੇ ਦਰ ਤੇ) ਕਬੂਲ ਪੈਂਦੀ ਹੈ
ਅੰਗ: 788 | 10-06-2022
ਰਾਗੁ ਬਿਲਾਵਲੁ ਮਹਲਾ ੫ ਘਰੁ ੨
ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥
ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ,ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ॥੧॥ ਰਹਾਉ॥ ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ।
ਅੰਗ: 802| 09-06-2022
ਰਾਗੁ ਬਿਲਾਵਲੁ ਮਹਲਾ ੫ ਘਰੁ ੨
ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥
ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ ਵਿਚਾਰਦਾ ਰਹਿੰਦਾ ਹੈ ॥ ਰਹਾਉ॥ ਹੇ ਭਾਈ! ਉਸ ਮਨੁੱਖ ਦੀ ਸਾਰੇ ਜਗਤ ਵਿਚ ਹਰ ਥਾਂ ਸੋਭਾ ਹੁੰਦੀ ਹੈ, ਸਾਰੇ ਜੀਵ ਚਾਹੁੰਦੇ ਹਨ, ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ ॥੧॥
ਅੰਗ: 807| 08-06-2022
ਬਿਲਾਵਲੁ ਮਹਲਾ ੫॥
ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥
ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ ਵਿਚਾਰਦਾ ਰਹਿੰਦਾ ਹੈ ॥ ਰਹਾਉ॥ ਹੇ ਭਾਈ! ਉਸ ਮਨੁੱਖ ਦੀ ਸਾਰੇ ਜਗਤ ਵਿਚ ਹਰ ਥਾਂ ਸੋਭਾ ਹੁੰਦੀ ਹੈ, ਸਾਰੇ ਜੀਵ ਚਾਹੁੰਦੇ ਹਨ, ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ ॥੧॥
ਅੰਗ: 807| 08-06-2022
ਸਲੋਕੁ ਮਰਦਾਨਾ ੧ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
ਕਲਜੁਗੀ ਸੁਭਾਉ ਮੱਟੀ ਹੈ ; ਕਾਮ ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ ਮਨ ਹੈ। ਮੋਹ ਨਾਲ ਭਰੀ ਹੋਈ ਕ੍ਰੋਧ ਦੀ ਕਟੋਰੀ ਹੈ ਤੇ ਅਹੰਕਾਰ ਪਿਲਾਉਣ ਵਾਲਾ ਹੈ। ਕੂੜੇ ਲੱਬ ਦੀ ਮਜਲਸ ਹੈ ਮਨ ਪੀ ਪੀ ਕੇ ਖ਼ੁਆਰ ਹੁੰਦਾ ਹੈ। ਚੰਗੀ ਕਰਣੀ ਨੂੰ ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ! ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ ਵਾਲੀ ਖ਼ੁਰਾਕ ਬਣਾ! ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ॥੧॥
ਅੰਗ: 553 | 07-06-2022
ਵਡਹੰਸੁ ਮਹਲਾ ੧ ਛੰਤ
ੴ ਸਤਿਗੁਰ ਪ੍ਰਸਾਦਿ ॥
ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥
ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ।
ਅੰਗ: 566| 06-06-2022