ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ॥ ਰਹਾਉ ॥
Hukamnama
ਰਾਮਕਲੀ ਮਹਲਾ ੧ ॥
ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥ ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥
ਹੇ ਗੁਰੂ! ਮੇਰੀ ਜ਼ਿੰਦਗੀ ਦੀ ਬੇੜੀ ਪਾਪਾਂ ਨਾਲ ਭਰੀ ਹੋਈ ਹੈ, ਮਾਇਆ ਦਾ ਝੱਖੜ ਝੁੱਲ ਰਿਹਾ ਹੈ, ਮੈਨੂੰ ਡਰ ਲੱਗ ਰਿਹਾ ਹੈ ਕਿ ਕਿਤੇ ਡੁੱਬ ਨ ਜਾਏ। ਪਰਮਾਤਮਾ ਨੂੰ ਮਿਲਣ ਵਾਸਤੇ ਮੈਂ ਝਾਕਾ ਲਾਹ ਕੇ ਤੇਰੇ ਦਰ ਤੇ ਆ ਗਿਆ ਹਾਂ। ਹੇ ਗੁਰੂ! ਮੈਨੂੰ ਜ਼ਰੂਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ।੧।(ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ) ਤਾਰਨ ਵਾਲੇ ਹੇ ਗੁਰੂ! ਮੈਨੂੰ ਪਾਰ ਲੰਘਾ ਲੈ। ਸਦਾ ਕਾਇਮ ਰਹਿਣ ਵਾਲੇ ਅਤੇ ਸਰਬ-ਵਿਆਪਕ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੈਨੂੰ ਦੇਹ। ਮੈਂ ਤੈਥੋਂ ਸਦਕੇ ਜਾਂਦਾ ਹਾਂ।੧।ਰਹਾਉ।
ਅੰਗ: 873 | 06-04-2022
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥
ਅੰਗ: 692 | 04-04-2022
ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ਰਹਾਉ॥
ਅੰਗ: 666 | 01-04-2022
ਵਡਹੰਸੁ ਮਹਲਾ ੫ ॥
ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥
ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ! (ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ। ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਸੁਖਦਾਤੇ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ।
ਅੰਗ: 578| 31-03-2022
ਸਲੋਕ ਮ:੫ ॥
ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥
(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ,ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ। ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ॥੧॥ ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥
ਅੰਗ: 520 | 30-03-2022
ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥
(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ,ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ। ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ॥੧॥ ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥
ਅੰਗ: 520 | 30-03-2022
ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥
ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ। ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ।
ਅੰਗ: 573 | 25-03-2022

ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥
ਹੇ ਮੇਰੇ ਮਾਲਕ! ਮੇਰੀ ਬੇਨਤੀ ਸੁਣ। (ਅਸੀਂ ਜੀਵ) ਕ੍ਰੋੜਾਂ ਪਾਪਾਂ ਨਾਲ ਲਿਬੜੇ ਹੋਏ ਹਾਂ, ਪਰ ਫਿਰ ਭੀ ਤੇਰੇ (ਦਰ ਦੇ) ਦਾਸ ਹਾਂ। ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਕਿਰਪਾ ਕਰਨ ਵਾਲੇ! ਹੇ ਮੋਹਨ! ਹੇ ਸਾਡੇ ਦੁੱਖ-ਕਲੇਸ਼ ਦੂਰ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਨਿਰਲੇਪ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ। ਹੇ ਪ੍ਰਭੂ! ਤੂੰ ਸਾਡੇ ਅੱਤ ਨੇੜੇ ਵੱਸਦਾ ਹੈਂ, ਤੂੰ ਸਭ ਜੀਵਾਂ ਦੇ ਅੰਗ-ਸੰਗ ਰਹਿੰਦਾ ਹੈਂ, ਤੂੰ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈਂ ਤੇ ਸਭ ਦੇ ਕੀਤੇ ਕੰਮ ਵੇਖਦਾ ਹੈਂ।
ਅੰਗ: 547 | 24-03-2022
ਸਲੋਕੁ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥
ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੁੱਲਿਆਂ ਵਾਂਗ ਚਲੇ ਜਾਂਦੇ ਹਨ। ਹੇ ਨਾਨਕ! (ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ ਸੁਣਦੇ ਹਨ।੧। ਛੰਤੁ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ। ਜੇਹੜੇ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ ਹਨ।
ਅੰਗ: 577 | 23-03-2022