ਵਡਹੰਸੁ ਮਹਲਾ ੩
ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ
ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥
ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ ਪ੍ਰਭੂ ਦੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।
Hukamnama
ਸਲੋਕੁ ਮਃ ੩
ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥
ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ); ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ।
ਅੰਗ: 587 | 24-09-2021
ਸੋਰਠਿ ਮਹਲਾ ੪
ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥
ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ)। ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।
ਅੰਗ: 605 | 23-09-2021
ਧਨਾਸਰੀ ਮਹਲਾ ੪
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ।
ਅੰਗ: 668 | 22-09-2021
ਧਨਾਸਰੀ ਮਹਲਾ ੫
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥
ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।
ਅੰਗ: 680 | 21-09-2021
ਧਨਾਸਰੀ ਮਹਲਾ ੪
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥
ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।
ਅੰਗ: 668 | 20-09-2021
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥
(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।
ਅੰਗ: 660 | 19-09-2021
ਧਨਾਸਰੀ ਮਹਲਾ ੪
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ਹੇ ਮੇਰੇ ਪਾਤਿਸ਼ਾਹ! ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।
ਅੰਗ: 670 | 18-09-2021
ਧਨਾਸਰੀ ਮਹਲਾ ੫
ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥
ਹੇ ਭਾਈ ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।
ਅੰਗ: 680 | 17-09-2021
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ ਹੰਸ ਹਰਿ ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।
ਅੰਗ: 685 | 16-09-2021
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥
ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ, ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।
ਅੰਗ: 657 | 15-09-2021
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥
ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ, ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।
ਅੰਗ: 657 | 14-09-2021