ਸਲੋਕੁ ਮਃ ੩
ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥
ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ ॥ ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ॥੧॥
mukhwak
ਧਨਾਸਰੀ ਮਹਲਾ ੫ ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥
ਅੰਗ: 671 | 06-07-2022
ਰਾਗੁ ਬਾਣੀ ਰਵਿਦਾਸ ਜੀਉ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥
ਹੇ ਲੋਕੋ! ਮੁਕਤੀ ਦਾਤੇ ਪ੍ਰਭੂ ਨੂੰ ਸਦਾ ਸਿਮਰੋ, ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ। ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ, ਉਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ।੧। ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹ ਜਿਊਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) ।੧।ਰਹਾਉ।
ਅੰਗ: 875 | 07-07-2022
ਰਾਮਕਲੀ ਮਹਲਾ ੫ ॥
ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥
(ਹੇ ਭਾਈ!) ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ) ਹਿਰਦੇ ਵਿਚ ਅੱਖ ਦੇ ਫੋਰ ਜਿਤਨੇ ਸਮੇ ਵਾਸਤੇ ਭੀ ਹਰਿ ਨਾਮ ਵੱਸਦਾ ਹੈ, ਉਹ ( ਮਾਨੋ) ਅਨੇਕਾਂ ਰੂਪਾਂ ਰੰਗਾਂ ਅਤੇ ਮਾਇਕ ਪਦਾਰਥਾਂ ਦਾ ਰਸ ਮਾਣਦਾ ਹੈ। ਉਸ ਮਨੁੱਖ ਦੀ ਦੇਵਤਿਆਂ ਵਾਲੀ ਸੂਝ ਬੂਝ ਹੋ ਜਾਂਦੀ ਹੈ, ਉਸ ਦੀ ਬੁੱਧੀ (ਉੱਚੀ ਹੋ ਜਾਂਦੀ ਹੈ) ਉਹ ਰਿੱਧੀਆਂ ਸਿੱਧੀਆਂ (ਦਾ ਮਾਲਕ ਹੋ ਜਾਂਦਾ ਹੈ ) ; ਕ੍ਰੋੜਾਂ ਜਪਾਂ ਤਪਾਂ ( ਦਾ ਫਲ ਉਸ ਦੇ ਅੰਦਰ ) ਆ ਵੱਸਦਾ ਹੈ।੧। (ਹੇ ਭਾਈ!) ਪਰਮਾਤਮਾ ਦੇ ਨਾਮ ਦੀ ਮਹੱਤਤਾ ਦੱਸੀ ਨਹੀਂ ਜਾ ਸਕਦੀ ਹਰਿ ਨਾਮ ਦਾ ਮੁੱਲ ਪਾਇਆ ਨਹੀਂ ਜਾ ਸਕਦਾ । ੧ । ਰਹਾਉ
ਅੰਗ: 890 | 06-07-2022
ਸਲੋਕ ਮ: ੩ ॥
ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਮਨ ਵਿਚ ਖੋਟ ਟਿਕਿਆ ਰਹਿੰਦਾ ਹੈ ਸਦਾ (ਆਤਮਕ) ਕਲੇਸ਼ ਰਹਿੰਦਾ ਹੈ, ਉਸ ਦੀ ਸੁਰਤ ਨਹੀਂ ਜੁੜਦੀ। ਉਸ ਮਨੁੱਖ ਦੀ ਸਾਰੀ ਕਿਰਤ ਕਾਰ ਦੁੱਖ ਕਲੇਸ਼ ਵਿਚ ਹੀ ਹੁੰਦੀ ਹੈ ਕਲੇਸ਼ ਹੀ ਵਾਪਰਦਾ ਰਹਿੰਦਾ ਹੈ, ਪਰਲੋਕ ਵਿਚ ਭੀ ਉਸ ਦੇ ਵਾਸਤੇ ਕਲੇਸ਼ ਹੀ ਹੈ। ਮਿਹਰ ਨਾਲ ਗੁਰੂ ਮਿਲਦਾ ਹੈ ਤਦੋਂ ਸਦਾ ਥਿਰ ਹਰਿ ਨਾਮ ਵਿਚ ਉਸ ਦੀ ਲਗਨ ਲੱਗ ਜਾਂਦੀ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਆਨੰਦ ਮਿਲਿਆ ਰਹਿੰਦਾ ਹੈ ਤੇ ਉਸ ਦੇ ਮਨ ਵਿਚੋਂ ਭਟਕਣਾ ਦੂਰ ਹੋ ਜਾਂਦੀ ਹੈ ਸਹਿਮ ਦੂਰ ਹੋ ਜਾਂਦਾ ਹੈ ॥੧॥
ਅੰਗ: 851 | 05-07-2022
ਸਲੋਕ ਮ: ੩ ॥
ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥
ਅੰਗ:
ਰਾਮਕਲੀ ਮਹਲਾ ੫ ॥
ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥
(ਹੇ ਪ੍ਰਭੂ! ਕਿਰਪਾ ਕਰ) ਮੈਂ ਦਿਨ ਰਾਤ ਹਰਿ-ਨਾਮ ਜਪਦਾ ਰਹਾਂ, ਵਿਚ ਤੇਰੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲਵਾਂ। (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਨੂੰ) ਸਦਾ ਆਨੰਦ ਬਣਿਆ ਰਹਿੰਦਾ ਹੈ, ਕਦੇ ਉਸ ਨੂੰ ਚਿੰਤਾ ਨਹੀਂ ਵਾਪਰਦੀ; ਹਉਮੈ ਦਾ ਰੋਗ ਕਦੇ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ।1। ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਹੇ ਸੰਤ ਜਨੋ! ਸਦਾ ਪਰਮਾਤਮਾ ਦੀ ਖੋਜ ਕਰਦੇ ਰਹੋ। ਹੇ ਪ੍ਰਾਣੀ! (ਸਦਾ) ਪਰਮਾਤਮਾ ਦਾ ਸਿਮਰਨ ਕਰਦਾ ਰਹੁ; ਬੜੀ ਹੀ ਹੈਰਾਨ ਕਰਨ ਵਾਲੀ ਅਸਚਰਜ ਆਤਮਕ ਅਵਸਥਾ ਬਣ ਜਾਇਗੀ, ਤੂੰ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਏਂਗਾ।1। ਰਹਾਉ।
ਅੰਗ: 893 | 03-07-2022
ਬਿਲਾਵਲੁ ਮਹਲਾ ੫ ॥
ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥
ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧।
ਅੰਗ: 828 | 01-07-2022
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥
ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ ਸਾਲਾਹ ਦੇ) ਵਾਜੇ ਇੱਕ ਰਸ ਵੱਜਣ ਲੱਗ ਪਏ ਹਨ ॥੧॥
ਅੰਗ: 656 | 30-06-2022
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! ਦਿਲ ਨੂੰ ਹਰ ਵੇਲੇ ਖੋਜ, ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥
ਅੰਗ: 727 | 28-06-2022
ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥
ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥
ਅੰਗ: 719 | 28-06-2022