ਸਲੋਕੁ ਮਃ ੩ ॥
ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥
ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥
online hukamnama
ਧਨਾਸਰੀ ਮਹਲਾ ੫ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥
ਅੰਗ: 673 | 31-08-2022
ਰਾਮਕਲੀ ਮਹਲਾ ੫ ॥
ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ਰਹਾਉ॥
(ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ। (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ ਅਚਨਚੇਤ ਜਾਲ ਆ ਪੈਂਦਾ ਹੈ, ਮੌਤ ਅਪਣਾ ਚੱਕਰ ਚਲਾ ਦੇਂਦੀ ਹੈ ।੧। ਹੇ ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ।
ਅੰਗ: 899 | 30-08-2022
ਰਾਮਕਲੀ ਮਹਲਾ ੫ ॥
ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ਰਹਾਉ॥
(ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ। (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ।੧। ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ।
ਅੰਗ: 899 | 30-08-2022
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥
(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥
ਅੰਗ: 654 | 29-08-2022
ਜੈਤਸਰੀ ਮਹਲਾ ੯ ॥
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥
ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥
ਅੰਗ: 703 | 28-08-2022
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥
(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥
ਅੰਗ: 666 | 27-08-2022
ਵਡਹੰਸੁ ਮਹਲਾ ੩ ਛੰਤ
ੴ ਸਤਿਗੁਰ ਪ੍ਰਸਾਦਿ ॥
ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥
ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ ਪ੍ਰਭੂ ਦੇ ਪ੍ਰੇਮ ਰੰਗ ਵਿਚ ਰੰਗੀ ਗਈ ਹੈਂ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਤੂੰ ਸਦਾ ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ ਪਤੀ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ।
ਅੰਗ: 567| 26-08-2022
ਵਡਹੰਸੁ ਮਹਲਾ ੩ ਛੰਤ
ੴ ਸਤਿਗੁਰ ਪ੍ਰਸਾਦਿ ॥
ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥
ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ ਪ੍ਰਭੂ ਦੇ ਪ੍ਰੇਮ ਰੰਗ ਵਿਚ ਰੰਗੀ ਗਈ ਹੈਂ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਤੂੰ ਸਦਾ ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ ਪਤੀ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ। ਜੇਹੜੀ ਜੀਵ ਇਸਤ੍ਰੀ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਿਆਰ ਪਾਇਆ, ਨੇਹੁ ਪੈਦਾ ਕੀਤਾ, ਪ੍ਰਭੂ ਪਤੀ ਨੇ ਉਸ ਦਾ ਜੀਵਨ ਸੋਹਣਾ ਬਣਾ ਦਿੱਤਾ। ਜਦੋਂ ਜੀਵ ਇਸਤ੍ਰੀ ਨੇ ਆਪਾ ਭਾਵ ਦੂਰ ਕੀਤਾ, ਤਦੋਂ ਉਸ ਨੇ ਪ੍ਰਭੂ-ਪਤੀ ਨੂੰ ਲੱਭ ਲਿਆ ਤੇ ਗੁਰੂ ਦੇ ਸ਼ਬਦ ਨਾਲ ਲੀਨ ਹੋ ਗਈ।
ਅੰਗ: 567| 26-08-2022
ਸਲੋਕੁ ਮਃ ੧ ॥
ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥
(ਸੰਸਾਰਕ ਜੀਵਾਂ ਦੇ ਹਿਰਦੇ ਵਿਚੋਂ) ਸੱਚ ਉੱਡ ਗਿਆ ਹੈ ਅਤੇ ਕੂੜ ਹੀ ਕੂੜ ਪਰਧਾਨ ਹੋ ਰਿਹਾ ਹੈ, ਕਲਜੁਗ ਦੀ (ਪਾਪਾਂ ਦੀ) ਕਾਲਖ ਦੇ ਕਾਰਨ ਜੀਵ ਭੂਤਨੇ ਬਣ ਰਹੇ ਹਨ । ਜਿਨ੍ਹਾਂ ਨੇ (ਹਰੀ ਦਾ ਨਾਮ) ਬੀਜ (ਆਪਣੇ ਹਿਰਦਿਆਂ ਵਿਚ) ਬੀਜਿਆ, ਉਹ ਇਸ ਜਗਤ ਤੋਂ ਸੋਭਾ ਖੱਟ ਕੇ ਗਏ। ਪਰ ਹੁਣ (ਨਾਮ ਦਾ) ਅੰਕੁਰ ਫੁਟਣੋਂ ਰਹਿ ਗਿਆ ਹੈ, (ਕਿਉਂਕਿ ਮਨ) ਦਾਲ ਵਾਂਗ । ਬੀਜ ਉੱਗਦਾ ਤਾਂ ਹੀ ਹੈ, ਜੇ ਬੀਜ ਸਾਬਤ ਹੋਵੇ ਅਤੇ ਬੀਜਣ ਦੀ ਰੁਤ ਵੀ ਚੰਗੀ ਫਬਵੀਂ ਹੋਵੇ, । ਹੇ ਨਾਨਕ! ਜੇ ਲਾਗ ਨ ਵਰਤੀ ਜਾਏ ਤਾਂ ਕੋਰੇ ਕੱਪੜੇ ਨੂੰ ਉਹ (ਸੋਹਣਾ ਪੱਕਾ) ਰੰਗ ਨਹੀਂ ਚੜ੍ਹਦਾ ਰੱਬ ਦੇ ਡਰ ਰੂਪ ਖੁੰਬ ਤੇ ਧਰੀਏ; ਫੇਰ ਮਿਹਨਤ ਤੇ ਉੱਦਮ ਦੀ ਪਾਹ ਦੇਈਏ।
ਅੰਗ: 468 | 25-08-2022
ਸਲੋਕੁ ਮਃ ੧ ॥
ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥
(ਸੰਸਾਰਕ ਜੀਵਾਂ ਦੇ ਹਿਰਦੇ ਵਿਚੋਂ) ਸੱਚ ਉੱਡ ਗਿਆ ਹੈ ਅਤੇ ਕੂੜ ਹੀ ਕੂੜ ਪਰਧਾਨ ਹੋ ਰਿਹਾ ਹੈ, ਕਲਜੁਗ ਦੀ (ਪਾਪਾਂ ਦੀ) ਕਾਲਖ ਦੇ ਕਾਰਨ ਜੀਵ ਭੂਤਨੇ ਬਣ ਰਹੇ ਹਨ । ਜਿਨ੍ਹਾਂ ਨੇ (ਹਰੀ ਦਾ ਨਾਮ) ਬੀਜ (ਆਪਣੇ ਹਿਰਦਿਆਂ ਵਿਚ) ਬੀਜਿਆ, ਉਹ ਇਸ ਜਗਤ ਤੋਂ ਸੋਭਾ ਖੱਟ ਕੇ ਗਏ। ਪਰ ਹੁਣ (ਨਾਮ ਦਾ) ਅੰਕੁਰ ਫੁਟਣੋਂ ਰਹਿ ਗਿਆ ਹੈ, (ਕਿਉਂਕਿ ਮਨ) ਦਾਲ ਵਾਂਗ । ਬੀਜ ਉੱਗਦਾ ਤਾਂ ਹੀ ਹੈ, ਜੇ ਬੀਜ ਸਾਬਤ ਹੋਵੇ ਅਤੇ ਬੀਜਣ ਦੀ ਰੁਤ ਵੀ ਚੰਗੀ ਫਬਵੀਂ ਹੋਵੇ, । ਹੇ ਨਾਨਕ! ਜੇ ਲਾਗ ਨ ਵਰਤੀ ਜਾਏ ਤਾਂ ਕੋਰੇ ਕੱਪੜੇ ਨੂੰ ਉਹ (ਸੋਹਣਾ ਪੱਕਾ) ਰੰਗ ਨਹੀਂ ਚੜ੍ਹਦਾ (ਜੋ ਲਾਗ ਵਰਤਿਆਂ ਚੜ੍ਹਦਾ ਹੈ। ਇਸੇ ਤਰ੍ਹਾਂ ਜੇ ਇਸ ਕੋਰੇ ਮਨ ਨੂੰ ਰੱਬ ਦੇ ਨਾਮ ਰੰਗ ਵਿਚ ਸੋਹਣਾ ਰੰਗ ਦੇਣਾ ਹੋਵੇ, ਤਾਂ ਪਹਿਲਾਂ ਇਸ ਨੂੰ) ਰੱਬ ਦੇ ਡਰ ਰੂਪ ਖੁੰਬ ਤੇ ਧਰੀਏ; ਫੇਰ ਮਿਹਨਤ ਤੇ ਉੱਦਮ ਦੀ ਪਾਹ ਦੇਈਏ।
ਅੰਗ: 468 | 25-08-2022
ਰਾਗੁ ਬਿਲਾਵਲੁ ਮਹਲਾ ੫ ਘਰੁ ੨
ਯਾਨੜੀਏ ਕੈ ਘਰਿ ਗਾਵਣਾ
ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥
ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ,ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ॥੧॥ ਰਹਾਉ॥ ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ।
ਅੰਗ: 802| 24-08-2022