Punjabi dharmik status written
ਜੈਤਸਰੀ ਮਹਲਾ ੫
ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥
ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥
ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥
ਕੇਤੇ ਗਨਉ ਅਸੰਖ ਅਵਗਣ ਮੇਰਿਆ ॥
ਅੰਗ: 704
ਕਰਣ ਕਾਰਣ ਸੰਮ੍ਰਥ ਸ੍ਰੀਧਰ
ਸਰਣਿ ਤਾ ਕੀ ਗਹੀ ॥
ਮੁਕਤਿ ਜੁਗਤਿ ਰਵਾਲ ਸਾਧੂ
ਨਾਨਕ ਹਰਿ ਨਿਧਿ ਲਹੀ ॥੨॥
ਸਰਬ-ਸ਼ਕਤੀਵਾਨ ਸੁਆਮੀ ਹੇਤੂਆਂ ਦਾ ਹੇਤੂ ਅਤੇ ਧਨ-ਦੌਲਤ ਦਾ ਮਾਲਕ ਹੈ, ਉਸ ਦੀ ਪਨਾਹ ਮੈਂ ਪਕੜੀ ਹੈ। ਮੋਖਸ਼ ਅਤੇ ਸੰਸਾਰੀ ਸਿੱਧਤਾ, ਸੰਤਾਂ ਦੇ ਪੈਰਾਂ ਦੀ ਧੂੜ ਵਿੱਚ ਹਨ। ਨਾਨਕ ਨੂੰ ਸਾਹਿਬ ਦਾ ਇਹ ਖਜਾਨਾ ਪਰਾਪਤ ਹੋਇਆ ਹੈ।
ਗੂਜਰੀ ਮਹਲਾ ੫ ॥
ਰਸਨਾ ਰਾਮ ਰਾਮ ਰਵੰਤ ॥
ਛੋਡਿ ਆਨ ਬਿਉਹਾਰ ਮਿਥਿਆ
ਭਜੁ ਸਦਾ ਭਗਵੰਤ ॥੧॥
ਆਪਣੀ ਜੀਭ੍ਹ ਦੇ ਨਾਲ ਤੂੰ ਸੁਆਮੀ ਦੇ ਨਾਮ ਦਾ ਉਚਾਰਨ ਕਰ। ਤੂੰ ਹੋਰ ਝੂਠੇ ਕਾਰ ਵਿਹਾਰ ਤਿਆਗ ਦੇ ਅਤੇ ਹਮੇਸ਼ਾਂ ਹੀ ਭਾਗਾਂ ਵਾਲੇ ਸੁਆਮੀ ਦਾ ਸਿਮਰਨ ਕਰ।
ਮੋਹਿ ਸਰਨਿ ਦੀਨ ਦੁਖ ਭੰਜਨ
ਤੂੰ ਦੇਹਿ ਸੋਈ ਪ੍ਰਭ ਪਾਈਐ ॥
ਚਰਣ ਕਮਲ ਨਾਨਕ ਰੰਗਿ ਰਾਤੇ
ਹਰਿ ਦਾਸਹ ਪੈਜ ਰਖਾਈਐ ॥੨॥
ਹੇ ਗਰੀਬਾਂ ਦੇ ਦੁੱਖੜੇ ਦੂਰ ਕਰਨ ਵਾਲੇ ਸੁਆਮੀ! ਮੈਂ ਤੇਰੀ ਸ਼ਰਣਾਗਤ ਸੰਭਾਲੀ ਹੈ ਅਤੇ ਮੈਂ ਕੇਵਲ ਓਹੀ ਪਰਾਪਤ ਕਰਦਾ ਹਾਂ, ਜੋ ਤੂੰ ਮੈਨੂੰ ਦਿੰਦਾ ਹੈ। ਤੇਰੇ ਕੰਵਲ ਪੈਰਾਂ ਦੀ ਪ੍ਰੀਤ ਨਾਲ ਨਾਨਕ ਰੰਗਿਆ ਗਿਆ ਹੈ। ਹੇ ਵਾਹਿਗੁਰੂ! ਤੂੰ ਆਪਣੇ ਗੋਲੇ ਦੀ ਇੱਜ਼ਤ ਆਬਰੂ ਬਰਕਰਾਰ ਹੱਖ।
ਅਪਜਸੁ ਮਿਟੈ ਹੋਵੈ ਜਗਿ ਕੀਰਤਿ
ਦਰਗਹ ਬੈਸਣੁ ਪਾਈਐ ॥
ਜਮ ਕੀ ਤ੍ਰਾਸ ਨਾਸ ਹੋਇ ਖਿਨ ਮਹਿ
ਸੁਖ ਅਨਦ ਸੇਤੀ ਘਰਿ ਜਾਈਐ ॥੧॥
ਸਾਹਿਬ ਦੇ ਸਿਮਰਨ ਦੁਆਰਾ ਬਦਨਾਮੀ ਮਿੱਟ ਜਾਂਦੀ ਹੈ, ਜਗਤ ਅੰਦਰ ਨੇਕ-ਨਾਮੀ ਹੋ ਜਾਂਦੀ ਹੈ ਅਤੇ ਪ੍ਰਭੂ ਦੇ ਦਰਬਾਰ ਅੰਦਰ ਜਗ੍ਹਾ ਮਿਲ ਜਾਂਦੀ ਹੈ। ਮੌਤ ਦਾ ਡਰ ਇਕ ਮੁਹਤ ਵਿੱਚ ਦੂਰ ਹੋ ਜਾਂਦਾ ਹੈ ਅਤੇ ਬੰਦਾ ਆਰਾਮ ਤੇ ਖੁਸ਼ੀ ਨਾਲ ਵਾਹਿਗੁਰੂ ਦੇ ਮਹਿਲ ਨੂੰ ਜਾਂਦਾ ਹੈ।