ਲਿਖ ਜਾ ਮੇਰੀ ਤਕਦੀਰ ਨੂੰ ਮੇਰੇ ਲਈ
ਮੈਂ ਜੀਅ ਰਹੀ ਤੇਰੇ ਬਿਨਾਂ ਤੇਰੇ ਲਈ……….
ਹਰ ਚੰਦਉਰੀ ਹਰ ਘੜੀ ਬਣਦੀ ਰਹੀ
ਹਰ ਚੰਦਉਰੀ ਹਰ ਘੜੀ ਮਿਟਦੀ ਰਹੀ ……..
ਦੂਧੀਆ ਚਾਨਣ ਵੀ ਅੱਜ ਹੱਸਦੇ ਨਹੀਂ
ਬੇ ਬਹਾਰੇ ਫ਼ਲ ਜਿਵੇਂ ਰਸਦੇ ਨਹੀਂ ……..
ਉਮਰ ਭਰ ਦਾ ਇਸ਼ਕ਼ ਬੇਆਵਾਜ਼ ਹੈ
ਹਰ ਮੇਰਾ ਨਗਮਾਂ, ਮੇਰੀ ਆਵਾਜ਼ ਹੈ ……..
ਹਰਫ਼ ਮੇਰੇ ਤੜਪ ਉਠਦੇ ਹਨ ਇਵੇਂ
ਸੁਲਗਦੇ ਹਨ ਰਾਤ ਭਰ ਤਾਰੇ ਜਿਵੇਂ …..
ਉਮਰ ਮੇਰੀ ਬੇ ਵਫ਼ਾ ਮੁਕਦੀ ਪਈ
ਰੂਹ ਮੇਰੀ ਬੇਚੈਨ ਹੈ ਤੇਰੇ ਲਈ …….
ਕੁਕਨੂਸ ਦੀਪਕ ਰਾਗ ਨੂੰ ਅੱਜ ਗਾਏਗਾ
ਇਸ਼ਕ਼ ਦੀ ਇਸ ਲਾਟ ਤੇ ਬਲ ਜਾਏਗਾ …..
ਸੁਪਨਿਆਂ ਨੂੰ ਚੀਰ ਕੇ ਆ ਜਰਾ
ਰਾਤ ਬਾਕੀ ਬਹੁਤ ਹੈ ਨਾ ਜਾ ਜ਼ਰਾ ……
ਰਾਖ ਹੀ ਇਸ ਰਾਗ ਦਾ ਅੰਜਾਮ ਹੈ
ਕੁਕਨੂਸ ਦੀ ਇਸ ਰਾਖ ਨੂੰ ਪ੍ਰਣਾਮ ਹੈ …….
ਰੱਜ ਕੇ ਅੰਬਰ ਜਦੋਂ ਫਿਰ ਰੋਏਗਾ
ਫਿਰ ਨਵਾਂ ਕੁਕਨੂਸ ਪੈਦਾ ਹੋਏਗਾ ……
ਲਿਖ ਜਾ ਮੇਰੀ ਤਕਦੀਰ ਨੂੰ ਮੇਰੇ ਲਈ
ਮੈਂ ਜੀਅ ਰਹੀ ਤੇਰੇ ਬਿਨਾਂ ਤੇਰੇ ਲਈ……….
Punjabi poetry
ਕੀਤੇ ਜ਼ਾਰ ਨੇ ਜ਼ਿਮੀ ਦੇ ਕਈ ਟੋਟੇ,
ਬੰਨ੍ਹੇ ਲੱਖ ਦਾਵੇ ਹੱਦਾਂ ਬੰਦੀਆਂ ਦੇ
ਉੱਡੇ ਖ਼ਾਬ ਤੇ ਅੱਖਾਂ ਵਿਚ ਆਣ ਸੁੱਤੇ,
ਦੋਦਾਂ ਸੱਭਿਅਤਾਂ ਦੂਰ ਵਸੰਦੀਆਂ ਦੇ
ਅੱਖਾਂ ਝੂਮੀਆਂ, ਬੁੱਤ ਜਿਉਂ ਝੂਮਦੇ ਨੇ,
ਕਿਸੇ ਣਾਹਣੀਆਂ ਬੂਰ ਪਵੰਦੀਆਂ ਦੇ,
ਤੇਰੇ ਸਾਹ ‘ਚੋਂ ਮਹਿਕ ਦਾ ਘੁੱਟ ਭਰਿਆ,
ਪੌਣਾਂ ਭਿੱਜੀਆਂ ਨਾਲ ਸੁਗੰਧੀਆਂ ਦੇਸੱਤੇ ਰੰਗ ਅਸਮਾਨ ਨੇ ਡੋਲ੍ਹ ਦਿੱਤੇ,
ਮੱਥੇ ਕੁੱਲ ਲੁਕਾਈ ਦੇ ਸੋਨ ਵੰਨੇ
ਕਿਹੜੇ ਗਗਨ ਤੋਂ ਰਹਿਮਤਾਂ ਵੱਸੀਆਂ ਨੇ,
ਸਾਰੀ ਜ਼ਿਮੀਂ ਨੇ ਰੱਜ ਕੇ ਭਰੇ ਛੰਨੇ
ਚੰਨਾਂ ਸੂਰਜਾਂ ਆਣ ਕੇ ਵਲੇ ਜਾਦੂ
ਸਾਡੇ ਏਸ ਬੰਨੇ ਸਾਡੇ ਓਸ ਬੰਨੇ
ਜਿੰਦ, ਜਿੰਦ ਦੇ ਵਿਚ ਸਮਾਈ ਆ ਕੇ
ਟੋਟੇ ਜ਼ਿਮੀਂ ਦੇ ਗਲਾਂ ਨੂੰ ਲੱਗ ਰੁੰਨੇਰੁੰਨੀ ਜ਼ਿਮੀਂ ਤੇ ਰੁੰਨਾਂ ਏਂ ਲੋਕ ਸਾਰਾ
ਤੰਦਾਂ ਇੰਜ ਨਾ ਜਾਣ ਤਰੋੜੀਆਂ ਵੇ
ਲਹੂ ਵੀਟਣੇ ਜ਼ਾਰ ਨਾ ਫੇਰ ਉੱਠਣ
ਜਿੰਨ੍ਹਾਂ ਧਰਤੀਆਂ ਤੋੜ ਵਿਛੋੜੀਆਂ ਵੇ
ਅੰਗ ਜ਼ਿਮੀਂ ਦੇ ਪੱਠਿਆਂ ਵਾਂਗ ਟੁੱਕੇ
ਜਿੰਦਾਂ ਛੱਲੀਆਂ ਵਾਂਗ ਮਰੋੜੀਆਂ ਵੇ
ਏਨ੍ਹਾਂ ਨਿੱਤ ਦੇ ਜ਼ਾਰਾਂ ਨੇ, ਲੱਖ ਵਾਰੀ
ਲਾਮਾਂ ਛੇੜੀਆਂ, ਖੂਹਣੀਆਂ ਰੋਹੜੀਆਂ ਵੇਜਾਗੇ ਅੱਜ ਲੁਕਾਈ ਦੇ ਹੱਕ ਜਾਗੇ
ਉਨ੍ਹਾਂ ਖੂਹਣੀਆਂ ਦੀ ਸਹੁੰ ਖਾ ਕੇ ਤੇ
“ਸਾਂਝੇ ਹੱਕ ਤੇ ਧਰਤੀਆਂ ਸਾਂਝੀਆਂ ਨੇ”
ਝੱਲੇ ਕੌਣ ਇਸ ਵਾਰ ਨੂੰ ਆ ਕੇ ਤੇ
“ਖੇਤ ਲੋਕਾਂ ਦੇ” ਖੇਤਾਂ ਨੇ ਕਸਮ ਖਾਧੀ
ਸਿੱਟੇ ਅੰਨ ਦੇ ਹੱਥਾਂ ਵਿਚ ਚਾ ਕੇ ਤੇ
ਰਿੰਦਾਂ ਆਣ ਵਫ਼ਾ ਦ ਕੌਲ ਦਿਤੇ
ਸਾਂਝੀ ਪੌਣ ਦਾ ਜਾਮ ਉਠਾ ਕੇ ਤੇAmrita Pritam
ਇਹ ਸੱਜਣੀ ਵੀਨਸ ਦਾ ਬੁੱਤ ਹੈ
ਕਾਮ ਦੇਵਤਾ ਇਸ ਦਾ ਪੁੱਤ ਹੈ
ਮਿਸਰੀ ਅਤੇ ਯੂਨਾਨੀ ਧਰਮਾਂ ਵਿਚ
ਇਹ ਦੇਵੀ ਸਭ ਤੋਂ ਮੁੱਖ ਹੈ
ਇਹ ਸੱਜਣੀ ਵੀਨਸ ਦਾ ਬੁੱਤ ਹੈ ।
ਕਾਮ ਜੋ ਸਭ ਤੋਂ ਮਹਾਂਬਲੀ ਹੈ
ਉਸ ਦੀ ਮਾਂ ਨੂੰ ਕਹਿਣਾ ਨੰਗੀ
ਇਹ ਗੱਲ ਉੱਕੀ ਹੀ ਨਾ ਚੰਗੀ
ਤੇਰੀ ਇਸ ਨਾ-ਸਮਝੀ ਉੱਤੇ
ਸੱਚ ਪੁੱਛੇਂ ਤਾਂ ਮੈਨੂੰ ਦੁੱਖ ਹੈ
ਕਾਮ ਖੁਦਾ ਤੋਂ ਵੀ ਪ੍ਰਮੁੱਖ ਹੈ
ਏਸੇ ਦੀ ਹੈ ਬਖ਼ਸ਼ੀ ਹੋਈ
ਤੁੱਦ ਤੇ ਹੁਸਨਾਂ ਦੀ ਜੋ ਰੁੱਤ ਹੈ
ਏਸੇ ਨੇ ਹੈ ਰੂਪ ਵੰਡਣਾ-
ਖ਼ੂਨ ਮੇਰਾ ਜੋ ਤੈਂਡੀ ਕੁੱਖ ਹੈ
ਇਹ ਤਾਂ ਵੀਨਸ ਮਾਂ ਦਾ ਬੁੱਤ ਹੈ
ਖੜੀ ਆ ਮਿੱਟੀ ਦੀ ਇਹ ਬਾਜ਼ੀ
ਚਿੱਟੀ ਦੁੱਧ ਕਲੀ ਜਿਉਂ ਤਾਜ਼ੀ
ਕਾਮ ਹੁਸਨ ਦਾ ਇਕ ਸੰਗਮ ਹੈ
ਕਾਮ ਹੁਸਨ ਦੀ ਕਥਾ ਸੁਣਾਂਦਾ
ਕੋਈ ਅਲਮਸਤ ਜਿਹਾ ਜੰਗਮ ਹੈ
ਤੇਰਾ ਇਸ ਨੂੰ ਟੁੰਡੀ ਕਹਿਣਾ
ਸੱਚ ਪੁੱਛੇਂ ਤਾਂ ਮੈਨੂੰ ਗ਼ਮ ਹੈ
ਕਾਮ ਬਿਨਾਂ ਹੇ ਮੇਰੀ ਸਜਣੀ
ਕਾਹਦੇ ਅਰਥ ਜੇ ਚਲਦਾ ਦਮ ਹੈ ।ਕਾਮ ਹੈ ਸ਼ਿਵਜੀ, ਕਾਮ ਬ੍ਰਹਮ ਹੈ
ਕਾਮ ਹੀ ਸਭ ਤੋਂ ਮਹਾਂ ਧਰਮ ਹੈ
ਕਾਮ ਤੋਂ ਵੱਡਾ ਨਾ ਕੋਈ ਸੁੱਖ ਹੈ
ਕਾਮ ਤੋਂ ਵੱਡਾ ਨਾ ਕੋਈ ਦੁੱਖ ਹੈ
ਤੇਰੀ ਇਸ ਨਾ-ਸਮਝੀ ਉੱਤੇ
ਹੇ ਮੇਰੀ ਸਜਣੀ ! ਮੈਨੂੰ ਦੁੱਖ ਹੈ
ਇਹ ਤਾਂ ਵੀਨਸ ਮਾਂ ਦਾ ਬੁੱਤ ਹੈ
ਵੇਖ ਕਿ ਬੁੱਤ ਨੂੰ ਕੀ ਹੋਇਆ ਹੈ ?
ਇਉਂ ਲਗਦਾ ਹੈ ਜਿਉਂ ਰੋਇਆ ਹੈ
ਸਾਥੋਂ ਕੋਈ ਪਾਪ ਹੋਇਆ ਹੈਸਾਰੇ ਦੀਵੇ ਝੱਬ ਬੁਝਾ ਦੇ
ਇਸ ਨੂੰ ਥੋੜ੍ਹਾ ਪਰ੍ਹਾਂ ਹਟਾ ਦੇ
ਇਸ ਦੇ ਮੁੱਖ ਨੂੰ ਪਰ੍ਹਾਂ ਭੁਆ ਦੇ
ਜਾਂ ਇਸ ‘ਤੇ ਕੋਈ ਪਰਦਾ ਪਾ ਦੇ
ਇਸ ਦੇ ਦਿਲ ਵਿਚ ਵੀ ਕੋਈ ਦੁੱਖ ਹੈ
ਇਸ ਨੂੰ ਹਾਲੇ ਵੀ ਕੋਈ ਭੁੱਖ ਹੈ
ਭਾਵੇਂ ਕਾਮ ਏਸ ਦਾ ਪੁੱਤ ਹੈਮਿਸਰੀ ਅਤੇ ਯੂਨਾਨੀ ਧਰਮਾਂ
ਵਿਚ ਇਹ ਭਾਵੇਂ ਸਭ ਤੋਂ ਮੁੱਖ ਹੈ
ਭਾਵੇਂ ਵੀਨਸ ਮਾਂ ਦਾ ਬੁੱਤ ਹੈ
ਕਾਮ ਖੁਦਾ ਤੋਂ ਵੀ ਪ੍ਰਮੁੱਖ ਹੈ ।ਸ਼ਿਵ ਕੁਮਾਰ ਬਟਾਲਵੀ
(ਪ੍ਰਸਿੱਧ ਚਿਤ੍ਰਕਾਰ ਵਿਨਸੈਂਟ ਵਾਨ ਗੌਗ ਦੀ
ਕਲਪਿਤ ਪ੍ਰੇਮਿਕਾ ਮਾਇਆ ਨੂੰ !)ਪਰੀਏ ਨੀ ਪਰੀਏ !
ਹੂਰਾਂ ਸ਼ਾਹਜ਼ਾਦੀਏ !
ਗੋਰੀਏ ਵਿਨਸੈਂਟ ਦੀਏ !
ਸੱਚ ਕਿਉਂ ਬਣਦੀ ਨਹੀਂ ?ਹੁਸਨ ਕਾਹਦਾ, ਇਸ਼ਕ ਕਾਹਦਾ
ਤੂੰ ਕਹੀ ਅਭਿਸਾਰਕਾ ?
ਆਪਣੇ ਕਿਸੇ ਮਹਿਬੂਬ ਦੀ
ਆਵਾਜ਼ ਤੂੰ ਸੁਣਦੀ ਨਹੀਂ ।ਦਿਲ ਦੇ ਅੰਦਰ ਚਿਣਗ ਪਾ ਕੇ
ਸਾਹ ਜਦੋਂ ਲੈਂਦਾ ਕੋਈ
ਸੁਲਗਦੇ ਅੰਗਿਆਰ ਕਿਤਨੇ
ਤੂੰ ਕਦੇ ਗਿਣਦੀ ਨਹੀਂ’ ।ਕਾਹਦਾ ਹੁਨਰ, ਕਾਹਦੀ ਕਲਾ
ਤਰਲਾ ਹੈ ਇਕ ਇਹ ਜੀਊਣ ਦਾ
ਸਾਗਰ ਤਖ਼ਈਅਲ ਦਾ ਕਦੇ
ਤੂੰ ਕਦੇ ਮਿਣਦੀ ਨਹੀਂਪਰੀਏ ਨੀ ਪਰੀਏ !
ਹੂਰਾਂ ਸ਼ਾਹਜ਼ਾਦੀਏ !
ਖ਼ਿਆਲ ਤੇਰਾ ਪਾਰ ਨਾ-
ਉਰਵਾਰ ਦੇਂਦਾ ਹੈ ।ਰੋਜ਼ ਸੂਰਜ ਢੰਡਦਾ ਹੈ
ਮੂੰਹ ਕਿਤੇ ਦਿਸਦਾ ਨਹੀਂ
ਮੂੰਹ ਤੇਰਾ ਜੋ ਰਾਤ ਨੂੰ
ਇਕਰਾਰ ਦੇਂਦਾ ਹੈ ।ਤੜਪ ਕਿਸਨੂੰ ਆਖਦੇ ਨੇ
ਤੂੰ ਨਹੀਂ ਇਹ ਜਾਣਦੀ
ਕਿਉਂ ਕਿਸੇ ਤੋਂ ਜ਼ਿੰਦਗੀ
ਕੋਈ ਵਾਰ ਦੇਂਦਾ ਹੈ ।ਦੋਵੇਂ ਜਹਾਨ ਆਪਣੇ
ਲਾਂਦਾ ਹੈ ਕੋਈ ਖੇਡ ‘ਤੇ
ਹਸਦਾ ਹੈ ਨਾ ਮੁਰਾਦ
ਤੇ ਫਿਰ ਹਾਰ ਦੇਂਦਾ ਹੈ ।ਪਰੀਏ ਨੀ ਪਰੀਏ !
ਹਰਾਂ ਸ਼ਾਹਜ਼ਾਦੀਏ !
ਲੱਖਾਂ ਖ਼ਿਆਲ ਇਸ ਤਰ੍ਹਾਂ
ਔਣਗੇ ਟੁਰ ਜਾਣਗੇ ।ਅਰਗ਼ਵਾਨੀ ਜ਼ਹਿਰ ਤੇਰਾ
ਰੋਜ਼ ਕੋਈ ਪੀ ਲਵੇਗਾ
ਨਕਸ਼ ਤੇਰੇ ਰੋਜ਼ ਜਾਦੂ
ਇਸ ਤਰ੍ਹਾਂ ਕਰ ਜਾਣਗੇ ।ਹੱਸੇਗੀ ਤੇਰੀ ਕਲਪਨਾ
ਤੜਪੇਗਾ ਕੋਈ ਰਾਤ ਭਰ
ਸਾਲਾਂ ਦੇ ਸਾਲ ਇਸ ਤਰ੍ਹਾਂ
ਇਸ ਤਰ੍ਹਾਂ ਖੁਰ ਜਾਣਗੇ ।ਹੁਨਰ ਭੁੱਖਾ, ਰੋਟੀਏ !
ਪਿਆਰ ਭੁੱਖਾ, ਗੋਰੀਏ !
ਕਿਤਨੇ ਕੁ ਤੇਰੇ ਵਾਨ ਗੌਗ
ਇਸ ਤਰ੍ਹਾਂ ਮਰ ਜਾਣਗੇ !ਪਰੀਏ ਨੀ ਪਰੀਏ !
ਹੂਰਾਂ ਸ਼ਾਹਜ਼ਾਦੀਏ !
ਹੁਸਨ ਕਾਹਦੀ ਖੇਡ ਹੈ
ਇਸ਼ਕ ਜਦ ਪੁਗਦੇ ਨਹੀਂ ।ਰਾਤ ਹੈ ਕਾਲੀ ਬੜੀ
ਉਮਰਾਂ ਕਿਸੇ ਨੇ ਬਾਲੀਆਂ
ਚੰਨ ਸੂਰਜ ਕਹੇ ਦੀਵੇ
ਅਜੇ ਵੀ ਜਗਦੇ ਨਹੀਂ ।ਬੁੱਤ ਤੇਰਾ ਸੋਹਣੀਏ !
ਤੇ ਇਕ ਸਿੱਟਾ ਕਣਕ ਦਾ,
ਕਾਹਦੀਆਂ ਇਹ ਧਰਤੀਆਂ
ਅਜੇ ਵੀ ਉਗਦੇ ਨਹੀਂ ।ਹੁਨਰ ਭੁੱਖਾ, ਰੋਟੀਏ !
ਪਿਆਰ ਭੁੱਖਾ, ਗੋਰੀਏ !
ਕਾਹਦਾ ਹੈ ਰੁੱਖ ਨਿਜ਼ਾਮ ਦਾ
ਫਲ ਕੋਈ ਲਗਦੇ ਨਹੀਂ ।Amrita Pritam
ਇਹ ਰਾਤ ਸਾਰੀ, ਤੇਰੇ
ਖ਼ਿਆਲਾਂ ‘ਚ ਗੁਜ਼ਾਰ ਕੇ
ਹੁਣੇ ਹੁਣੇ ਜਾਗੀ ਹਾਂ, ਸੱਤੇ
ਬਹਿਸ਼ਤਾਂ ਉਸਾਰ ਕੇ ।ਇਹ ਰਾਤ, ਜੀਕਣ ਰਹਿਮਤਾਂ ਦੀ
ਬੱਦਲੀ ਵਰ੍ਹਦੀ ਰਹੀ
ਇਹ ਰਾਤ, ਤੇਰੇ ਵਾਅਦਿਆਂ ਨੂੰ
ਪੂਰਿਆਂ ਕਰਦੀ ਰਹੀ ।ਪੰਛੀਆਂ ਦੀ ਡਾਰ ਬਣ ਕੇ
ਖ਼ਿਆਲ ਕੋਈ ਆਉਂਦੇ ਰਹੇ
ਹੋਠ ਮੇਰੇ, ਸਾਹ ਤੇਰੇ ਦੀ
ਮਹਿਕ ਨੂੰ ਪੀਂਦੇ ਰਹੇ ।ਬਹੁਤ ਉੱਚੀਆਂ ਹਨ ਦੀਵਾਰਾਂ
ਰੌਸ਼ਨੀ ਦਿਸਦੀ ਨਹੀਂ
ਰਾਤ ਸੁਪਨੇ ਖੇਡਦੀ ਹੈ
ਹੋਰ ਕੁਝ ਦਸਦੀ ਨਹੀਂ ।ਹਰ ਮੇਰਾ ਨਗ਼ਮਾ ਜਿਵੇਂ
ਮੈਂ ਖ਼ਤ ਕੋਈ ਲਿਖਦੀ ਰਹੀ
ਹੈਰਾਨ ਹਾਂ, ਇਕ ਸਤਰ ਵੀ
ਤੇਰੇ ਤਕ ਪੁਜਦੀ ਨਹੀਂ ?Amrita Pritam
ਤੇਰੀ ਯਾਦ ਅਸਾਨੂੰ ਮਣਸ ਕੇ
ਕੁਝ ਪੀੜਾਂ ਕਰ ਗਈ ਦਾਨ ਵੇ ।
ਸਾਡੇ ਗੀਤਾਂ ਰੱਖੇ ਰੋਜੜੇ
ਨਾ ਪੀਵਣ ਨਾ ਕੁਝ ਖਾਣ ਵੇ ।ਮੇਰੇ ਲੇਖਾਂ ਦੀ ਬਾਂਹ ਵੇਖਿਓ
ਕੋਈ ਸੱਦਿਓ ਅੱਜ ਲੁਕਮਾਨ ਵੇ ।
ਇਕ ਜੁਗੜਾ ਹੋਇਆ ਅੱਥਰੇ
ਨਿੱਤ ਮਾੜੇ ਹੁੰਦੇ ਜਾਣ ਵੇ ।ਮੈਂ ਭਰ ਭਰ ਦਿਆਂ ਕਟੋਰੜੇ
ਬੁੱਲ੍ਹ ਚੱਖਣ ਨਾ ਮੁਸਕਾਣ ਵੇ ।
ਮੇਰੇ ਦੀਦੇ ਅੱਜ ਬਦੀਦੜੇ
ਪਏ ਨੀਂਦਾਂ ਤੋਂ ਸ਼ਰਮਾਣ ਵੇ ।ਅਸਾਂ ਗ਼ਮ ਦੀਆਂ ਦੇਗ਼ਾਂ ਚਾੜ੍ਹੀਆਂ
ਅੱਜ ਕੱਢ ਬਿਰਹੋਂ ਦੇ ਡਾਣ੍ਹ ਵੇ ।
ਅੱਜ ਸੱਦੋ ਸਾਕ ਸਕੀਰੀਆਂ
ਕਰੋ ਧਾਮਾਂ ਕੁੱਲ ਜਹਾਨ ਵੇ ।ਤੇਰੀ ਯਾਦ ਅਸਾਨੂੰ ਮਣਸ ਕੇ
ਕੁਝ ਹੰਝੂ ਕਰ ਗਈ ਦਾਨ ਵੇ ।
ਅੱਜ ਪਿੱਟ ਪਿੱਟ ਹੋਇਆ ਨੀਲੜਾ
ਸਾਡੇ ਨੈਣਾਂ ਦਾ ਅਸਮਾਨ ਵੇ ।ਸਾਡਾ ਇਸ਼ਕ ਕੁਆਰਾ ਮਰ ਗਿਆ
ਕੋਈ ਲੈ ਗਿਆ ਕੱਢ ਮਸਾਣ ਵੇ ।
ਸਾਡੇ ਨੈਣ ਤੇਰੀ ਅੱਜ ਦੀਦ ਦੀ
ਪਏ ਕਿਰਿਆ ਕਰਮ ਕਰਾਣ ਵੇ ।ਸਾਨੂੰ ਦਿੱਤੇ ਹਿਜਰ ਤਵੀਤੜੇ
ਤੇਰੀ ਫੁਰਕਤ ਦੇ ਸੁਲਤਾਨ ਵੇ ।
ਅੱਜ ਪ੍ਰੀਤ ਨਗਰ ਦੇ ਸੌਰੀਏ
ਸਾਨੂੰ ਚੌਕੀ ਬੈਠ ਖਿਡਾਣ ਵੇ ।ਅੱਜ ਪੌਣਾਂ ਪਿੱਟਣ ਤਾਜੀਏ
ਅੱਜ ਰੁੱਤਾਂ ਪੜ੍ਹਨ ਕੁਰਾਨ ਵੇ ।
ਅੱਜ ਪੀ ਪੀ ਜੇਠ ਤਪੰਦੜਾ
ਹੋਇਆ ਫੁੱਲਾਂ ਨੂੰ ਯਰਕਾਨ ਵੇ ।ਤੇਰੀ ਯਾਦ ਅਸਾਨੂੰ ਮਣਸ ਕੇ
ਕੁਝ ਹੌਕੇ ਕਰ ਗਈ ਦਾਨ ਵੇ ।
ਅੱਜ ਸੌਂਕਣ ਦੁਨੀਆਂ ਮੈਂਡੜੀ
ਮੈਨੂੰ ਆਈ ਕਲੇਰੇ ਪਾਣ ਵੇ ।ਅੱਜ ਖਾਵੇ ਖ਼ੌਫ਼ ਕਲੇਜੜਾ
ਮੇਰੀ ਹਿੱਕ ‘ਤੇ ਪੈਣ ਵਦਾਨ ਵੇ ।
ਅੱਜ ਖੁੰਢੀ ਖੁਰਪੀ ਸਿਦਕ ਦੀ
ਮੈਥੋਂ ਆਈ ਧਰਤ ਚੰਡਾਣ ਵੇ ।ਅਸਾਂ ਖੇਡੀ ਖੇਡ ਪਿਆਰ ਦੀ
ਆਇਆ ਦੇਖਣ ਕੁੱਲ ਜਹਾਨ ਵੇ ।
ਸਾਨੂੰ ਮੀਦੀ ਹੁੰਦਿਆਂ ਸੁੰਦਿਆਂ
ਸਭ ਫਾਡੀ ਆਖ ਬੁਲਾਣ ਵੇ ।ਅੱਜ ਬਣੇ ਪਰਾਲੀ ਹਾਣੀਆਂ
ਮੇਰੇ ਦਿਲ ਦੇ ਪਲਰੇ ਧਾਨ ਵੇ ।
ਮੇਰੇ ਸਾਹ ਦੀ ਕੂਲੀ ਮੁਰਕ ‘ਚੋਂ
ਅੱਜ ਖਾਵੇ ਮੈਨੂੰ ਛਾਣ੍ਹ ਵੇ ।ਤੇਰੀ ਯਾਦ ਅਸਾਨੂੰ ਮਣਸ ਕੇ
ਕੁਝ ਸੂਲਾਂ ਕਰ ਗਈ ਦਾਨ ਵੇ ।
ਅੱਜ ਫੁੱਲਾਂ ਦੇ ਘਰ ਮਹਿਕ ਦੀ
ਆਈ ਦੂਰੋਂ ਚੱਲ ਮੁਕਾਣ ਵੇ ।ਸਾਡੇ ਵਿਹੜੇ ਪੱਤਰ ਅੰਬ ਦੇ
ਗਏ ਟੰਗ ਮਰਾਸੀ ਆਣ ਵੇ ।
ਕਾਗ਼ਜ਼ ਦੇ ਤੋਤੇ ਲਾ ਗਏ
ਮੇਰੀ ਅਰਥੀ ਨੂੰ ਤਰਖਾਣ ਵੇ ।ਤੇਰੇ ਮੋਹ ਦੇ ਲਾਲ ਗੁਲਾਬ ਦੀ
ਆਏ ਮੰਜਰੀ ਭੌਰ ਚੁਰਾਣ ਵੇ ।
ਸਾਡੇ ਸੁੱਤੇ ਮਾਲੀ ਆਸ ਦੇ
ਅੱਜ ਕੋਰੀ ਚਾਦਰ ਤਾਣ ਵੇ ।ਮੇਰੇ ਦਿਲ ਦੇ ਮਾਨ ਸਰੋਵਰਾਂ
ਵਿਚ ਬੈਠੇ ਹੰਸ ਪਰਾਣ ਵੇ ।
ਤੇਰਾ ਬਿਰਹਾ ਲਾ ਲਾ ਤੌੜੀਆਂ
ਆਏ ਮੁੜ ਮੁੜ ਰੋਜ਼ ਉਡਾਣ ਵੇ ।ਸ਼ਿਵ ਕੁਮਾਰ ਬਟਾਲਵੀ
ਕਹੇ ਟੂਣਿਆਂ ਹਾਰੇ ਰਾਹ !
ਅਗਮ ਅਗੋਚਰ ਖਿੱਚ ਇਨ੍ਹਾਂ ਦੀ,
ਜਾਦੂ ਨੇ ਅਸਗਾਹ !
ਕਹੇ ਟੂਣਿਆਂ ਹਾਰੇ ਰਾਹ !ਨਾ ਜਾਣਾ ਇਹ ਕਿੱਧਰੋਂ ਔਂਦੇ
ਤੇ ਕਿੱਧਰ ਨੂੰ ਜਾਂਦੇ
ਸੌ ਸੌ ਟੂਣੇ, ਸੌ ਸੌ ਜਾਦੂ
ਪੈਰਾਂ ਹੇਠ ਵਿਛਾਂਦੇਮੋੜਾਂ ਦੇ ਨਾਲ ਮੁੜ ਮੁੜ ਜਾਂਦੇ
ਪੈਰ ਨਾ ਖਾਣ ਵਸਾਹ ।
ਕਹੇ ਟੂਣਿਆਂ ਹਾਰੇ ਰਾਹ !ਜਿੰਦੋਂ ਭੀੜੇ, ਉਮਰੋਂ ਲੰਬੇ
ਇਹ ਰਸਤੇ ਕੰਡਿਆਲੇ
ਪਰ ਪੈਰਾਂ ਵਿਚ ਪੈਂਦੇ ਛਾਲੇ
ਲੱਖ ਇਕਰਾਰਾਂ ਵਾਲੇਰਸਤੇ ਪੈ ਕੇ ਕੌਣ ਕਰੇ ਹੁਣ
ਪੈਰਾਂ ਦੀ ਪਰਵਾਹ ।
ਕਹੇ ਦੂਣਿਆਂ ਹਾਰੇ ਰਾਹ !ਨਾ ਇਸ ਰਾਹ ਦੀ ਪੈੜ ਪਛਾਤੀ
ਨਾ ਕੋਈ ਖੁਰਾ ਸਿੰਝਾਤਾ
ਪਰ ਇਸ ਰਾਹ ਨਾਲ ਪੈਰਾਂ ਦਾ
ਅਸਾਂ ਜੋੜ ਲਿਆ ਇਕ ਨਾਤਾਦੋ ਪੈਰਾਂ ਦੇ ਨਾਲ ਨਿਭੇਗਾ
ਨਾਤੇ ਦਾ ਨਿਰਬਾਹ ।
ਕਹੇ ਟੂਣਿਆਂ ਹਾਰੇ ਰਾਹ !ਧੁੱਪਾਂ ਢਲੀਆਂ, ਦਿਹੁੰ ਬੀਤਿਆ
ਅਜੇ ਵੀ ਰਾਹ ਨਾ ਬੀਤੇ
ਏਸ ਰਾਹ ਦੇ ਟੂਣੇ ਤੋਂ
ਅਸਾਂ ਪੈਰ ਸਦੱਕੜੇ ਕੀਤੇਪੈਰਾਂ ਦੀ ਅਸਾਂ ਨਿਆਜ਼ ਚੜ੍ਹਾਈ
ਰਾਹਵਾਂ ਦੀ ਦਰਗਾਹ ।
ਕਹੇ ਟੂਣਿਆਂ ਹਾਰੇ ਰਾਹ !Amrita Pritam
ਕੁਝ ਰੁੱਖ ਮੈਨੂੰ ਪੁੱਤ ਲਗਦੇ ਨੇ
ਕੁਝ ਰੁੱਖ ਲਗਦੇ ਮਾਵਾਂ
ਕੁਝ ਰੁੱਖ ਨੂੰਹਾਂ ਧੀਆਂ ਲੱਗਦੇ
ਕੁਝ ਰੁੱਖ ਵਾਂਗ ਭਰਾਵਾਂ
ਕੁਝ ਰੁੱਖ ਮੇਰੇ ਬਾਬੇ ਵਾਕਣ
ਪੱਤਰ ਟਾਵਾਂ ਟਾਵਾਂ
ਕੁਝ ਰੁੱਖ ਮੇਰੀ ਦਾਦੀ ਵਰਗੇ
ਚੂਰੀ ਪਾਵਣ ਕਾਵਾਂ
ਕੁਝ ਰੁੱਖ ਯਾਰਾਂ ਵਰਗੇ ਲਗਦੇ
ਚੁੰਮਾਂ ਤੇ ਗਲ ਲਾਵਾਂ
ਇਕ ਮੇਰੀ ਮਹਿਬੂਬਾ ਵਾਕਣ
ਮਿੱਠਾ ਅਤੇ ਦੁਖਾਵਾਂ
ਕੁਝ ਰੁੱਖ ਮੇਰਾ ਦਿਲ ਕਰਦਾ ਏ
ਮੋਢੇ ਚੁੱਕ ਖਿਡਾਵਾਂ
ਕੁਝ ਰੁੱਖ ਮੇਰਾ ਦਿਲ ਕਰਦਾ ਏ
ਚੁੰਮਾਂ ਤੇ ਮਰ ਜਾਵਾਂ
ਕੁਝ ਰੁੱਖ ਜਦ ਵੀ ਰਲ ਕੇ ਝੂਮਣ
ਤੇਜ਼ ਵਗਣ ਜਦ ਵਾਵਾਂ
ਸਾਵੀ ਬੋਲੀ ਸਭ ਰੁੱਖਾਂ ਦੀ
ਦਿਲ ਕਰਦਾ ਲਿਖ ਜਾਵਾਂ
ਮੇਰਾ ਵੀ ਇਹ ਦਿਲ ਕਰਦਾ ਏ
ਰੁੱਖ ਦੀ ਜੂਨੇ ਆਵਾਂ
ਜੇ ਤੁਸਾਂ ਮੇਰਾ ਗੀਤ ਹੈ ਸੁਣਨਾ
ਮੈਂ ਰੁੱਖਾਂ ਵਿਚ ਗਾਵਾਂ
ਰੁੱਖ ਤਾਂ ਮੇਰੀ ਮਾਂ ਵਰਗੇ ਨੇ
ਜਿਉਂ ਰੁੱਖਾਂ ਦੀਆਂ ਛਾਵਾਂ ।ਸ਼ਿਵ ਕੁਮਾਰ ਬਟਾਲਵੀ
ਪਿਆਰ ਤੇਰੇ ਦੀਆਂ ਕੱਚੀਆਂ ਗੰਢਾਂ
ਤੂੰ ਨਾ ਸੱਕਿਓਂ ਖੋਹਲ !
ਪਿਆਰ ਮੇਰੇ ਦੀਆਂ ਕੱਚੀਆਂ ਗੰਢਾਂ
ਮੈਂ ਨਾ ਸੱਕੀਆਂ ਖੋਹਲ !ਇਕ ਦਿਹਾੜੇ ਤੰਦ ਵਲੀ ਇਕ
ਵਲੀ ਗਈ ਅਣਭੋਲ
ਅੱਖੀਆਂ ਨੇ ਇਕ ਚਾਨਣ ਦਿੱਤਾ
ਅੱਖੀਆਂ ਦੇ ਵਿਚ ਘੋਲ ।ਹੰਢਦਾ ਹੰਢਦਾ ਹੁਸਨ ਹੰਢਿਆ
ਖੋਹਲ ਨਾ ਸੱਕਿਆ ਗੰਢ
ਕੀ ਹੋਇਆ ਜੇ ਅੰਦੇ ਪੈ ਗਈ
ਤੰਦ ਸੁਬਕ ਤੇ ਸੋਹਲ ।ਦੋ ਜਿੰਦਾਂ ਦੋ ਤੰਦਾਂ ਵਲੀਆਂ
ਵਲ ਵਲ ਬੱਝੀ ਜਾਨ
ਕੀ ਹੋਇਆ ਜੇ ਕਦੀ ਕਿਸੇ ਦੇ
ਬੁੱਤ ਨਾ ਵਸਦੇ ਕੋਲ ।ਚੜ੍ਹ ਚੜ੍ਹ ਲਹਿ ਲਹਿ ਸੂਰਜ ਹਫ਼ਿਆ
ਵਧ ਵਧ ਘਟ ਘਟ ਚੰਦਾ
ਸਾਰੀ ਉਮਰਾ ਕੀਲ ਗਏ
ਤੇਰੇ ਜਾਦੂ ਵਰਗੇ ਬੋਲ ।ਖੋਹਲ ਖੋਹਲ ਕੇ ਲੋਕ ਹਾਰਿਆ
ਖੋਹਲ ਖੋਹਲ ਪਰਲੋਕ
ਕੇਹੜੇ ਰੱਬ ਦਾ ਜ਼ੋਰ ਵੱਸਦਾ
ਦੋ ਤੰਦਾਂ ਦੇ ਕੋਲ ।ਇਸ ਮੰਜ਼ਲ ਦੇ ਕੰਡੇ ਵੇਖੇ
ਇਸ ਮੰਜ਼ਲ ਦੀਆਂ ਸੂਲਾਂ
ਇਸ ਮੰਜ਼ਲ ਦੇ ਯੋਜਨ ਤੱਕੇ
ਕਦਮ ਨਾ ਸੱਕੇ ਡੋਲ ।ਪਿਆਰ ਤੇਰੇ ਦੀਆਂ ਕੱਚੀਆਂ ਗੰਢਾਂ
ਤੂੰ ਨਾ ਸੱਕਿਓਂ ਖੋਹਲ ।
ਪਿਆਰ ਮੇਰੇ ਦੀਆਂ ਕੱਚੀਆਂ ਗੰਢਾਂ
ਮੈ ਨਾ ਸੱਕੀਆਂ ਖੋਹਲ ।Amrita Pritam
ਤੇਰੀ ਯਾਦ ਅਸਾਨੂੰ ਮਣਸ ਕੇ
ਕੁਝ ਪੀੜਾਂ ਕਰ ਗਈ ਦਾਨ ਵੇ ।
ਸਾਡੇ ਗੀਤਾਂ ਰੱਖੇ ਰੋਜੜੇ
ਨਾ ਪੀਵਣ ਨਾ ਕੁਝ ਖਾਣ ਵੇ ।ਮੇਰੇ ਲੇਖਾਂ ਦੀ ਬਾਂਹ ਵੇਖਿਓ
ਕੋਈ ਸੱਦਿਓ ਅੱਜ ਲੁਕਮਾਨ ਵੇ ।
ਇਕ ਜੁਗੜਾ ਹੋਇਆ ਅੱਥਰੇ
ਨਿੱਤ ਮਾੜੇ ਹੁੰਦੇ ਜਾਣ ਵੇ ।ਮੈਂ ਭਰ ਭਰ ਦਿਆਂ ਕਟੋਰੜੇ
ਬੁੱਲ੍ਹ ਚੱਖਣ ਨਾ ਮੁਸਕਾਣ ਵੇ ।
ਮੇਰੇ ਦੀਦੇ ਅੱਜ ਬਦੀਦੜੇ
ਪਏ ਨੀਂਦਾਂ ਤੋਂ ਸ਼ਰਮਾਣ ਵੇ ।ਅਸਾਂ ਗ਼ਮ ਦੀਆਂ ਦੇਗ਼ਾਂ ਚਾੜ੍ਹੀਆਂ
ਅੱਜ ਕੱਢ ਬਿਰਹੋਂ ਦੇ ਡਾਣ੍ਹ ਵੇ ।
ਅੱਜ ਸੱਦੋ ਸਾਕ ਸਕੀਰੀਆਂ
ਕਰੋ ਧਾਮਾਂ ਕੁੱਲ ਜਹਾਨ ਵੇ ।ਤੇਰੀ ਯਾਦ ਅਸਾਨੂੰ ਮਣਸ ਕੇ
ਕੁਝ ਹੰਝੂ ਕਰ ਗਈ ਦਾਨ ਵੇ ।
ਅੱਜ ਪਿੱਟ ਪਿੱਟ ਹੋਇਆ ਨੀਲੜਾ
ਸਾਡੇ ਨੈਣਾਂ ਦਾ ਅਸਮਾਨ ਵੇ ।ਸਾਡਾ ਇਸ਼ਕ ਕੁਆਰਾ ਮਰ ਗਿਆ
ਕੋਈ ਲੈ ਗਿਆ ਕੱਢ ਮਸਾਣ ਵੇ ।
ਸਾਡੇ ਨੈਣ ਤੇਰੀ ਅੱਜ ਦੀਦ ਦੀ
ਪਏ ਕਿਰਿਆ ਕਰਮ ਕਰਾਣ ਵੇ ।ਸਾਨੂੰ ਦਿੱਤੇ ਹਿਜਰ ਤਵੀਤੜੇ
ਤੇਰੀ ਫੁਰਕਤ ਦੇ ਸੁਲਤਾਨ ਵੇ ।
ਅੱਜ ਪ੍ਰੀਤ ਨਗਰ ਦੇ ਸੌਰੀਏ
ਸਾਨੂੰ ਚੌਕੀ ਬੈਠ ਖਿਡਾਣ ਵੇ ।ਅੱਜ ਪੌਣਾਂ ਪਿੱਟਣ ਤਾਜੀਏ
ਅੱਜ ਰੁੱਤਾਂ ਪੜ੍ਹਨ ਕੁਰਾਨ ਵੇ ।
ਅੱਜ ਪੀ ਪੀ ਜੇਠ ਤਪੰਦੜਾ
ਹੋਇਆ ਫੁੱਲਾਂ ਨੂੰ ਯਰਕਾਨ ਵੇ ।ਤੇਰੀ ਯਾਦ ਅਸਾਨੂੰ ਮਣਸ ਕੇ
ਕੁਝ ਹੌਕੇ ਕਰ ਗਈ ਦਾਨ ਵੇ ।
ਅੱਜ ਸੌਂਕਣ ਦੁਨੀਆਂ ਮੈਂਡੜੀ
ਮੈਨੂੰ ਆਈ ਕਲੇਰੇ ਪਾਣ ਵੇ ।ਅੱਜ ਖਾਵੇ ਖ਼ੌਫ਼ ਕਲੇਜੜਾ
ਮੇਰੀ ਹਿੱਕ ‘ਤੇ ਪੈਣ ਵਦਾਨ ਵੇ ।
ਅੱਜ ਖੁੰਢੀ ਖੁਰਪੀ ਸਿਦਕ ਦੀ
ਮੈਥੋਂ ਆਈ ਧਰਤ ਚੰਡਾਣ ਵੇ ।ਅਸਾਂ ਖੇਡੀ ਖੇਡ ਪਿਆਰ ਦੀ
ਆਇਆ ਦੇਖਣ ਕੁੱਲ ਜਹਾਨ ਵੇ ।
ਸਾਨੂੰ ਮੀਦੀ ਹੁੰਦਿਆਂ ਸੁੰਦਿਆਂ
ਸਭ ਫਾਡੀ ਆਖ ਬੁਲਾਣ ਵੇ ।ਅੱਜ ਬਣੇ ਪਰਾਲੀ ਹਾਣੀਆਂ
ਮੇਰੇ ਦਿਲ ਦੇ ਪਲਰੇ ਧਾਨ ਵੇ ।
ਮੇਰੇ ਸਾਹ ਦੀ ਕੂਲੀ ਮੁਰਕ ‘ਚੋਂ
ਅੱਜ ਖਾਵੇ ਮੈਨੂੰ ਛਾਣ੍ਹ ਵੇ ।ਤੇਰੀ ਯਾਦ ਅਸਾਨੂੰ ਮਣਸ ਕੇ
ਕੁਝ ਸੂਲਾਂ ਕਰ ਗਈ ਦਾਨ ਵੇ ।
ਅੱਜ ਫੁੱਲਾਂ ਦੇ ਘਰ ਮਹਿਕ ਦੀ
ਆਈ ਦੂਰੋਂ ਚੱਲ ਮੁਕਾਣ ਵੇ ।ਸਾਡੇ ਵਿਹੜੇ ਪੱਤਰ ਅੰਬ ਦੇ
ਗਏ ਟੰਗ ਮਰਾਸੀ ਆਣ ਵੇ ।
ਕਾਗ਼ਜ਼ ਦੇ ਤੋਤੇ ਲਾ ਗਏ
ਮੇਰੀ ਅਰਥੀ ਨੂੰ ਤਰਖਾਣ ਵੇ ।ਤੇਰੇ ਮੋਹ ਦੇ ਲਾਲ ਗੁਲਾਬ ਦੀ
ਆਏ ਮੰਜਰੀ ਭੌਰ ਚੁਰਾਣ ਵੇ ।
ਸਾਡੇ ਸੁੱਤੇ ਮਾਲੀ ਆਸ ਦੇ
ਅੱਜ ਕੋਰੀ ਚਾਦਰ ਤਾਣ ਵੇ ।ਮੇਰੇ ਦਿਲ ਦੇ ਮਾਨ ਸਰੋਵਰਾਂ
ਵਿਚ ਬੈਠੇ ਹੰਸ ਪਰਾਣ ਵੇ ।
ਤੇਰਾ ਬਿਰਹਾ ਲਾ ਲਾ ਤੌੜੀਆਂ
ਆਏ ਮੁੜ ਮੁੜ ਰੋਜ਼ ਉਡਾਣ ਵੇ ।ਸ਼ਿਵ ਕੁਮਾਰ ਬਟਾਲਵੀ
ਪਿਆਰ ਮੇਰਾ ਹੋ ਗਿਆ ਯਾਦਾਂ ਦੇ ਹਵਾਲੇ !
ਕੰਢਿਆਂ ਨਾਲੋਂ ਟੁਟ ਗਏ ਨਾਤੇ
ਚੱਪੂਆਂ ਨਾਲੋਂ ਰਿਸ਼ਤੇ ਮੁੱਕ ਗਏ
ਦਿਲ ਦਰਿਆ ਵਿਚ ਕਾਂਗਾਂ ਆਈਆਂ
ਅੱਥਰੂ ਖਾਣ ਉਛਾਲੇਹਰ ਸੋਹਣੀ ਦਿਆਂ ਕਦਮਾਂ ਅੱਗੇ
ਅਜੇ ਵੀ ਇਕ ਝਨਾਂ ਪਈ ਵੱਗੇ
ਹਰ ਸੱਸੀ ਦਿਆਂ ਪੈਰਾਂ ਹੇਠਾਂ
ਅਜੇ ਵੀ ਤੜਪਨ ਛਾਲੇਇਹ ਦੁਨੀਆਂ ਵੀ ਤੇਰੇ ਲੇਖੇ
ਓਹ ਦੁਨੀਆਂ ਵੀ ਤੇਰੇ ਲੇਖੇ
ਦੋਵੇਂ ਦੁਨੀਆਂ ਵਾਰ ਛੱਡਦੇ
ਪਿਆਰ ਕਰਨ ਵਾਲੇਇਹ ਬਿਰਹਾ ਅਸਾਂ ਮੰਗ ਕੇ ਲੀਤਾ
ਇਹ ਬਿਰਹਾ ਸਾਨੂੰ ਸੱਜਣਾਂ ਨੇ ਦਿੱਤਾ
ਇਸ ਬਿਰਹਾ ਦੇ ਘੁੱਪ ਹਨੇਰੇ
ਕਿਉਂ ਕੋਈ ਦੀਵਾ ਬਾਲੇਪਿਆਰ ਮੇਰਾ ਹੋ ਗਿਆ ਯਾਦਾਂ ਦੇ ਹਵਾਲੇ !
Amrita Pritam
ਕੁਝ ਰੁੱਖ ਮੈਨੂੰ ਪੁੱਤ ਲਗਦੇ ਨੇ
ਕੁਝ ਰੁੱਖ ਲਗਦੇ ਮਾਵਾਂ
ਕੁਝ ਰੁੱਖ ਨੂੰਹਾਂ ਧੀਆਂ ਲੱਗਦੇ
ਕੁਝ ਰੁੱਖ ਵਾਂਗ ਭਰਾਵਾਂ
ਕੁਝ ਰੁੱਖ ਮੇਰੇ ਬਾਬੇ ਵਾਕਣ
ਪੱਤਰ ਟਾਵਾਂ ਟਾਵਾਂ
ਕੁਝ ਰੁੱਖ ਮੇਰੀ ਦਾਦੀ ਵਰਗੇ
ਚੂਰੀ ਪਾਵਣ ਕਾਵਾਂ
ਕੁਝ ਰੁੱਖ ਯਾਰਾਂ ਵਰਗੇ ਲਗਦੇ
ਚੁੰਮਾਂ ਤੇ ਗਲ ਲਾਵਾਂ
ਇਕ ਮੇਰੀ ਮਹਿਬੂਬਾ ਵਾਕਣ
ਮਿੱਠਾ ਅਤੇ ਦੁਖਾਵਾਂ
ਕੁਝ ਰੁੱਖ ਮੇਰਾ ਦਿਲ ਕਰਦਾ ਏ
ਮੋਢੇ ਚੁੱਕ ਖਿਡਾਵਾਂ
ਕੁਝ ਰੁੱਖ ਮੇਰਾ ਦਿਲ ਕਰਦਾ ਏ
ਚੁੰਮਾਂ ਤੇ ਮਰ ਜਾਵਾਂ
ਕੁਝ ਰੁੱਖ ਜਦ ਵੀ ਰਲ ਕੇ ਝੂਮਣ
ਤੇਜ਼ ਵਗਣ ਜਦ ਵਾਵਾਂ
ਸਾਵੀ ਬੋਲੀ ਸਭ ਰੁੱਖਾਂ ਦੀ
ਦਿਲ ਕਰਦਾ ਲਿਖ ਜਾਵਾਂ
ਮੇਰਾ ਵੀ ਇਹ ਦਿਲ ਕਰਦਾ ਏ
ਰੁੱਖ ਦੀ ਜੂਨੇ ਆਵਾਂ
ਜੇ ਤੁਸਾਂ ਮੇਰਾ ਗੀਤ ਹੈ ਸੁਣਨਾ
ਮੈਂ ਰੁੱਖਾਂ ਵਿਚ ਗਾਵਾਂ
ਰੁੱਖ ਤਾਂ ਮੇਰੀ ਮਾਂ ਵਰਗੇ ਨੇ
ਜਿਉਂ ਰੁੱਖਾਂ ਦੀਆਂ ਛਾਵਾਂ ।ਸ਼ਿਵ ਕੁਮਾਰ ਬਟਾਲਵੀ