SGGS quotes
ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।
16-07-2021 ਅੰਗ: 682
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ॥
ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।
15-07-2021 ਅੰਗ: 723
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥
ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?
14-07-2021 ਅੰਗ: 694
ਮੋਹਿ ਸਰਨਿ ਦੀਨ ਦੁਖ ਭੰਜਨ
ਤੂੰ ਦੇਹਿ ਸੋਈ ਪ੍ਰਭ ਪਾਈਐ ॥
ਚਰਣ ਕਮਲ ਨਾਨਕ ਰੰਗਿ ਰਾਤੇ
ਹਰਿ ਦਾਸਹ ਪੈਜ ਰਖਾਈਐ ॥੨॥
ਹੇ ਗਰੀਬਾਂ ਦੇ ਦੁੱਖੜੇ ਦੂਰ ਕਰਨ ਵਾਲੇ ਸੁਆਮੀ! ਮੈਂ ਤੇਰੀ ਸ਼ਰਣਾਗਤ ਸੰਭਾਲੀ ਹੈ ਅਤੇ ਮੈਂ ਕੇਵਲ ਓਹੀ ਪਰਾਪਤ ਕਰਦਾ ਹਾਂ, ਜੋ ਤੂੰ ਮੈਨੂੰ ਦਿੰਦਾ ਹੈ। ਤੇਰੇ ਕੰਵਲ ਪੈਰਾਂ ਦੀ ਪ੍ਰੀਤ ਨਾਲ ਨਾਨਕ ਰੰਗਿਆ ਗਿਆ ਹੈ। ਹੇ ਵਾਹਿਗੁਰੂ! ਤੂੰ ਆਪਣੇ ਗੋਲੇ ਦੀ ਇੱਜ਼ਤ ਆਬਰੂ ਬਰਕਰਾਰ ਹੱਖ।
ਅਪਜਸੁ ਮਿਟੈ ਹੋਵੈ ਜਗਿ ਕੀਰਤਿ
ਦਰਗਹ ਬੈਸਣੁ ਪਾਈਐ ॥
ਜਮ ਕੀ ਤ੍ਰਾਸ ਨਾਸ ਹੋਇ ਖਿਨ ਮਹਿ
ਸੁਖ ਅਨਦ ਸੇਤੀ ਘਰਿ ਜਾਈਐ ॥੧॥
ਸਾਹਿਬ ਦੇ ਸਿਮਰਨ ਦੁਆਰਾ ਬਦਨਾਮੀ ਮਿੱਟ ਜਾਂਦੀ ਹੈ, ਜਗਤ ਅੰਦਰ ਨੇਕ-ਨਾਮੀ ਹੋ ਜਾਂਦੀ ਹੈ ਅਤੇ ਪ੍ਰਭੂ ਦੇ ਦਰਬਾਰ ਅੰਦਰ ਜਗ੍ਹਾ ਮਿਲ ਜਾਂਦੀ ਹੈ। ਮੌਤ ਦਾ ਡਰ ਇਕ ਮੁਹਤ ਵਿੱਚ ਦੂਰ ਹੋ ਜਾਂਦਾ ਹੈ ਅਤੇ ਬੰਦਾ ਆਰਾਮ ਤੇ ਖੁਸ਼ੀ ਨਾਲ ਵਾਹਿਗੁਰੂ ਦੇ ਮਹਿਲ ਨੂੰ ਜਾਂਦਾ ਹੈ।
ਅਬ ਮੋਹਿ ਆਇ ਪਰਿਓ ਸਰਨਾਇ ॥
ਗੁਹਜ ਪਾਵਕੋ ਬਹੁਤੁ ਪ੍ਰਜਾਰੈ
ਮੋ ਕਉ ਸਤਿਗੁਰਿ ਦੀਓ ਹੈ ਬਤਾਇ ॥੧॥
ਹੁਣ ਮੈਂ ਆ ਕੇ ਗੁਰਾਂ ਦੀ ਓਟ ਲੈ ਲਈ ਹੈ। ਮਾਇਆ ਦੀ ਇਸ ਅਦ੍ਰਿਸ਼ਟ ਅੱਗ ਨੇ ਘਣੇਰਿਆ (ਬਹੁਤਿਆਂ) ਨੂੰ ਬੁਰੀ ਤਰ੍ਹਾਂ ਸਾੜ ਸੁੱਟਿਆ ਹੈ। ਸੱਚੇ ਗੁਰਾਂ ਨੇ ਮੈਨੂੰ ਇਸ ਬਾਰੇ ਖਬਰਦਾਰ ਕਰ ਦਿੱਤਾ ਹੈ।
ਗੂਜਰੀ ਮਹਲਾ ੫ ॥
ਬ੍ਰਹਮ ਲੋਕ ਅਰੁ ਰੁਦ੍ਰ ਲੋਕ ਆਈ
ਇੰਦ੍ਰ ਲੋਕ ਤੇ ਧਾਇ ॥
ਸਾਧਸੰਗਤਿ ਕਉ ਜੋਹਿ ਨ ਸਾਕੈ
ਮਲਿ ਮਲਿ ਧੋਵੈ ਪਾਇ ॥੧॥
ਬ੍ਰਹਮਾ ਦੇ ਮੰਡਲ, ਸ਼ਿਵਜੀ ਦੇ ਮੰਡਲ ਅਤੇ ਇੰਦਰ ਦੇ ਮੰਡਲ ਨੂੰ ਨਿਸੱਲ ਕਰ ਕੇ, ਮਾਇਆ ਏਥੇ ਦੌੜ ਕੇ ਆ ਗਈ ਹੈ। ਪ੍ਰੰਤੂ ਇਹ ਸਤਿਸੰਗਤ ਨੂੰ ਛੂਹ ਤੱਕ ਨਹੀਂ ਸਕਦੀ ਅਤੇ ਸਾਧੂਆਂ ਦੇ ਪੈਰਾਂ ਨੂੰ ਹਮੇਸ਼ਾਂ ਲਈ ਅਤੇ ਧੋਂਦੀ ਹੈ।