ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ।
SGGS quotes
ਧਨਾਸਰੀ ਮਹਲਾ ੪
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥
ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥
ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥
ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
ਅੰਗ: 668
ਧਨਾਸਰੀ ਮਹਲਾ ੫
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥
ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥
ਤੁਮ ਘਰਿ ਆਵਹੁ ਮੇਰੇ ਮੀਤ ॥
ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥
ਅੰਗ: 678
ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ।
ਅੰਗ: 773 । 7-08-2021
ਧਨਾਸਰੀ ਮਹਲਾ ੪
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥
ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥
ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥
ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ਅੰਗ: 670
ਵਡਹੰਸੁ ਮਹਲਾ ੩ ॥
ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥
ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ।
ਅੰਗ: 560 । 6-08-2021
ਸਤਿਗੁਰ ਸੇਵਿ ਲਗੇ ਹਰਿ ਚਰਨੀ
ਵਡੈ ਭਾਗਿ ਲਿਵ ਲਾਗੀ ॥
ਕਵਲ ਪ੍ਰਗਾਸ ਭਏ ਸਾਧਸੰਗੇ
ਦੁਰਮਤਿ ਬੁਧਿ ਤਿਆਗੀ ॥੨॥
ਸੱਚੇ ਗੁਰਾਂ ਦੀ ਟਹਿਲ ਕਮਾ ਕੇ, ਮੈਂ ਵਾਹਿਗੁਰੂ ਦੇ ਪੈਰਾਂ ਨਾਲ ਜੁੜ ਗਿਆ ਹਾਂ ਤੇ ਭਾਰੇ ਚੰਗੇ ਨਸੀਬਾਂ ਰਾਹੀਂ ਮੇਰਾ ਉਸ ਨਾਲ ਪ੍ਰੇਮ ਪੈ ਗਿਆ। ਸਤਿ ਸੰਗਤ ਅੰਦਰ ਦਿਲ-ਕਮਲ ਖਿੜ ਜਾਂਦਾ ਹੈ। ਤੇ ਆਦਮੀ ਖੋਟੀ ਸਮਝ ਤੇ ਅਕਲ ਤੋਂ ਖਲਾਸੀ ਪਾ ਜਾਂਦਾ ਹੈ।
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥
ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥
ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥
ਅੰਗ: 656
ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥
ਕਰਿ ਕਿਰਪਾ ਪਾਰਬ੍ਰਹਮ ਸੁਆਮੀ
ਜਪੀ ਤੁਮਾਰਾ ਨਾਉ ॥ ਰਹਾਉ ॥
ਹੇ ਸ੍ਰਿਸ਼ਟੀ ਦੇ ਥੰਮਣਹਾਰ! ਤੇਰੇ ਬਾਝੋਂ ਮੇਰਾ ਹੋਰ ਕੋਈ ਟਿਕਾਣਾ ਨਹੀਂ। ਹੇ ਪਰਮ ਪ੍ਰਭੂ ਸਾਹਿਬ! ਮੇਰੇ ਉਤੇ ਰਹਿਮ ਕਰ, ਤਾਂ ਜੋ ਮੈਂ ਤੇਰੇ ਨਾਮ ਦਾ ਉਚਾਰਨ ਕਰਾਂ।
ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।
ਅੰਗ: 666 । 5-08-2021
ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ।
ਅੰਗ: 773 । 4-08-2021
ਮਨਿ ਤਨਿ ਬਾਛੀਐ ਜਨ ਧੂਰਿ ॥
ਕੋਟਿ ਜਨਮ ਕੇ ਲਹਹਿ
ਪਾਤਿਕ ਗੋਬਿੰਦ ਲੋਚਾ ਪੂਰਿ ॥੧॥
ਆਪਣੇ ਚਿੱਤ ਤੇ ਦੇਹ ਨਾਲ ਸੰਤਾਂ ਦੇ ਪੈਰਾਂ ਦੀ ਧੂੜ ਦੀ ਚਾਹਨਾ ਕਰ। ਉਸ ਦੇ ਨਾਲ ਕ੍ਰੋੜਾਂ ਜਨਮਾਂ ਦੇ ਪਾਪ ਮਿੱਟ ਜਾਂਦੇ ਹਨ। ਹੇ ਸ੍ਰਿਸ਼ਟੀ ਦੇ ਸੁਆਮੀ ਮੇਰੀ ਸੱਧਰ ਪੂਰਨ ਕਰ।