ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ॥ ਰਹਾਉ ॥
sgpc hukamnama
ਸੋਰਠਿ ਮਹਲਾ ੪ ॥
ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥
ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) । ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ ।੧।
ਅੰਗ: 605 | 07-11-2022
ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥
ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।
ਅੰਗ: 676 | 06-11-2022
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
ਹੇ ਮਿੱਤਰ! ਆਪਣੇ ਮਨ ਵਿਚ ਇਹ ਗੱਲ ਪੱਕੀ ਕਰ ਕੇ ਸਮਝ ਲੈ, ਕਿ ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ ਤੋੜ ਨਿਭਣ ਵਾਲਾ ਸਾਥੀ ਨਹੀਂ ਬਣਦਾ ।੧।ਰਹਾਉ। ਹੇ ਮਿੱਤਰ ਜਦੋਂ ਮਨੁੱਖ ਸੁਖ ਵਿਚ ਹੁੰਦਾ ਹੈ, ਤਦੋਂ ਕਈ ਯਾਰ ਦੋਸਤ ਮਿਲ ਕੇ ਉਸ ਪਾਸ ਬੈਠਦੇ ਹਨ ਤੇ ਉਸ ਨੂੰ ਚੌਹੀਂ ਪਾਸੀਂ ਘੇਰੀ ਰੱਖਦੇ ਹਨ। ਪਰ ਜਦੋਂ ਉਸ ਨੂੰ ਕੋਈ ਮੁਸੀਬਤ ਪੈਂਦੀ ਹੈ ਸਾਰੇ ਹੀ ਸਾਥ ਛੱਡ ਜਾਂਦੇ ਹਨ ਫਿਰ ਕੋਈ ਭੀ ਉਸ ਦੇ ਨੇੜੇ ਨਹੀਂ ਢੁਕਦਾ।੧।
ਅੰਗ: 634 | 05-11-2022
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ (ਜਦੋਂ ਮਨੁੱਖ) ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ ਤੇ (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ ਸਾਰੇ ਹੀ ਸਾਥ ਛੱਡ ਜਾਂਦੇ ਹਨ (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
ਅੰਗ: 634 | 05-11-2022
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ (ਜਦੋਂ ਮਨੁੱਖ) ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
ਅੰਗ: 634 | 05-11-2022
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
ਅੰਗ: 634 | 05-11-2022
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ
ਘਰੁ ੧
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥
(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧।।
ਅੰਗ: 654 | 04-11-2022
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥
ਅੰਗ: 666 | 03-11-2022
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥
ਅੰਗ: 666 | 03-10-2022
ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥
ਅੰਗ: 632| 02-11-2022
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
ਹੇ ਮਿੱਤਰ (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ (ਜਦੋਂ ਮਨੁੱਖ) ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
ਅੰਗ: 634 | 01-11-2022