ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਗੁਰੂ ਨਾਨਕ ਜੀ ਅਰਦਾਸ ਕਰਦੇ ਹਨ ਹੈ ਕਿ ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ ਸੰਗ ਵੇਖਾਂ ॥੧॥ (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, (ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ) ਹੇ ਨਾਨਕ! (ਇਹ ਉਸ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ॥੨॥
sgpc hukamnama
ਸਲੋਕ ਮਃ ੩ ॥
ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥
ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ)।1।
ਅੰਗ: 588 | 13-09-2022
ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ॥
ੴ ਸਤਿਗੁਰ ਪ੍ਰਸਾਦਿ ॥
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥
ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ।
ਅੰਗ: 578 | 12-09-2022
ਸੋਰਠਿ ਮਹਲਾ ੫ ॥
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥
(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ ਵਿਆਪਕ ਨਾਸ ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤ ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ ਪਾਰ ਲੰਘਾ ਦੇਂਦਾ ਹੈ ॥੧॥ (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ ਭਰਮ ਮਿਟਾ ਦਿੱਤਾ, ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ ਸੰਗ (ਦਿੱਸ ਪਏਗਾ) ॥ ਰਹਾਉ ॥
ਅੰਗ: 615 | 11-09-2022
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥
(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ॥੧॥ (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ॥ ਰਹਾਉ ॥
ਅੰਗ: 615 | 11-09-2022
ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥
ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥
ਅੰਗ: 719 | 10-09-2022
ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥
ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ ਥਿਰ ਹਰਿ ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।
ਅੰਗ: 684| 09-09-2022
ਸੋਰਠਿ ਮਹਲਾ ੫ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥
ਅੰਗ: 624 | 08-09-2022
ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥
ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।
ਅੰਗ: 676 | 07-09-2022
ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
ਅੰਗ: 637 | 06-09-2022
ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ ਦਿਲਾਂ) ਨੂੰ ਸੰਸਾਰ ਸਮੁੰਦਰ ਤੋਂ ਪਾਰ ਲੰਘਾ ਲੈ ॥ਰਹਾਉ॥
ਅੰਗ: 666 | 05-09-2022
ਵਡਹੰਸੁ ਮਹਲਾ ੩ ॥
ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥
ਹੇ ਪ੍ਰਭੂ ਪਤੀ ਦੀ ਜੀਵ ਇਸਤ੍ਰੀਓ ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ ਪਤੀ ਦੀ ਸੇਵਾ ਭਗਤੀ ਕਰਿਆ ਕਰੋ! ਔਗੁਣਾਂ ਨਾਲ ਭਰੀ ਹੋਈ ਜੀਵ ਇਸਤ੍ਰੀ ਪ੍ਰਭੂ ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ ਤੇ ਪ੍ਰਭੂ ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ ਤੇ ਦੁਖੀ ਹੁੰਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ। ਜਿਸ ਨੇ ਗੁਰੂ ਦੀ ਸਰਨ ਪੈ ਕੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ ਪਛਾਣ ਪਾ ਕਈ ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ।
ਅੰਗ: 583 | 04-09-2022