ਬਿਲਾਵਲੁ ਮਹਲਾ ੧ ਛੰਤ ਦਖਣੀ
ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥
ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ ਸਦਾ ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ।
sgpc hukamnama
ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥
ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥
ਅੰਗ: 706 | 22-08-2022
ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥
ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ।
ਅੰਗ: 688 | 21-08-2022
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥
ਅੰਗ: 670 | 20-08-2022
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥
ਅੰਗ: 692 | 19-08-2022
ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥
ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ ਸਾਲਾਹ ਕਰਦਾ ਰਹਾਂ। ਹੇ ਮਾਲਕ ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ ਭਰ ਇਕ ਛਿਨ ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
ਅੰਗ: 601 | 18-08-2022
ਸੋਰਠਿ ਮ:੧ ਚਉਤੁਕੇ ॥
ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧
ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ ਖ਼ੁਆਰੀ ਹੀ ਕਰਦਾ ਰਿਹਾ ॥੧॥
ਅੰਗ: 596| 17-08-2022
ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥
ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
ਅੰਗ: 601| 16-08-2022
ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥
ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
ਅੰਗ: 601| 16-08-2022
ਧਨਾਸਰੀ ਮਹਲਾ ੫ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥
(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥
ਅੰਗ: 672 | 15-08-2022
ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥
(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥
ਅੰਗ: 652 | 14-08-2022
ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥
ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥
ਅੰਗ: 715 | 13-08-2022