ਸਲੋਕੁ ਮਰਦਾਨਾ ੧ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
ਕਲਜੁਗੀ ਸੁਭਾਉ ਮੱਟੀ ਹੈ ; ਕਾਮ ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ ਮਨ ਹੈ। ਮੋਹ ਨਾਲ ਭਰੀ ਹੋਈ ਕ੍ਰੋਧ ਦੀ ਕਟੋਰੀ ਹੈ ਤੇ ਅਹੰਕਾਰ ਪਿਲਾਉਣ ਵਾਲਾ ਹੈ। ਕੂੜੇ ਲੱਬ ਦੀ ਮਜਲਸ ਹੈ ਮਨ ਪੀ ਪੀ ਕੇ ਖ਼ੁਆਰ ਹੁੰਦਾ ਹੈ। ਚੰਗੀ ਕਰਣੀ ਨੂੰ ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ! ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ ਵਾਲੀ ਖ਼ੁਰਾਕ ਬਣਾ! ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ॥੧॥
sgpc hukamnama
ਸਲੋਕੁ ਮਰਦਾਨਾ ੧ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ ਮਨ ਹੈ। ਮੋਹ ਨਾਲ ਭਰੀ ਹੋਈ ਕ੍ਰੋਧ ਦੀ ਕਟੋਰੀ ਹੈ ਤੇ ਅਹੰਕਾਰ ਪਿਲਾਉਣ ਵਾਲਾ ਹੈ। ਕੂੜੇ ਲੱਬ ਦੀ ਮਜਲਸ ਹੈ ਮਨ ਪੀ ਪੀ ਕੇ ਖ਼ੁਆਰ ਹੁੰਦਾ ਹੈ। ਚੰਗੀ ਕਰਣੀ ਨੂੰ ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ! ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ ਵਾਲੀ ਖ਼ੁਰਾਕ ਬਣਾ! ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ॥੧॥
ਅੰਗ: 553 | 20-07-2022
ਸਲੋਕੁ ਮਃ ੩ ॥
ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥
ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ।
ਅੰਗ: 590| 19-07-2022
ਸੋਰਠਿ ਮਹਲਾ ੩ ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥
(ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ ਨਾਮ ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ ਥਿਰ ਹਰਿ ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥
ਅੰਗ: 600 | 18-07-2022
ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥
ਅੰਗ: 632 | 17-07-2022
ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥
ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।
ਅੰਗ: 684| 16-07-2022
ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥
ਅੰਗ: 669 | 15-07-2022
ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥
(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥
ਅੰਗ: 652 | 14-07-2022
ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ॥ ਰਹਾਉ ॥
ਅੰਗ: 622 | 13-07-2022
ਵਡਹੰਸੁ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ
ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥
ਹੇ ਪਿਆਰੇ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ, ਮੈਂ ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂ? ਜੇ ਬਾਲਕ ਨੂੰ ਸੌ ਖੇਡਾਂ ਨਾਲ ਖਿਡਾਇਆ ਜਾਏ (ਪਰਚਾਇਆ ਜਾਏ), ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ। (ਤਿਵੇਂ ਹੀ) ਹੇ ਸਖੀ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ, ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ। ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਪਿਆਰੇ ਪ੍ਰਭੂ ਦਾ ਪ੍ਰੇਮ ਵੱਸ ਰਿਹਾ ਹੈ, ਤੇ (ਉਸ ਦੇ) ਦਰਸਨ ਤੋਂ ਬਿਨਾ ਮੇਰਾ ਮਨ ਸ਼ਾਂਤੀ ਨਹੀਂ ਹਾਸਲ ਕਰ ਸਕਦਾ ॥੧॥
ਅੰਗ: 564 | 12-07-2022
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥
ਅੰਗ: 729 | 11-07-2022
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥
(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।
ਅੰਗ: 694 | 10-07-2022