ਸੋਰਠਿ ਮਹਲਾ ੫ ॥
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥
ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥
sgpc hukamnama
ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥
ਹੇ ਪਿਆਰੇ ਪ੍ਰਭੂ ਜੀ! ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ ਸਾਲਾਹ ਕਰਦਾ ਰਹਾਂ। ਹੇ ਮਾਲਕ ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ ਭਰ ਇਕ ਛਿਨ ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ
ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
ਅੰਗ: 601 | 24-06-2022
ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥
ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ ਸਾਲਾਹ ਕਰਦਾ ਰਹਾਂ। ਹੇ ਮਾਲਕ ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ ਭਰ ਇਕ ਛਿਨ ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
ਅੰਗ: 601 | 24-06-2022
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।
ਅੰਗ: 709 | 23-06-2022
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥
ਅੰਗ: 729 | 22-06-2022
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ ਹੰਸ ਹਰਿ ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਅੰਗ: 685 | 21-06-2022
ਸੋਰਠਿ ਮਹਲਾ ੫ ॥
ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥
ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।
ਅੰਗ: 630 | 20-06-2022
ਸਲੋਕੁ ਮ: ੩ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥
ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧।
ਅੰਗ: 645 | 19-06-2022
ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥
(ਹੇ ਗੁਰ ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥
ਅੰਗ: 700 | 18-06-2022
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ।
ਅੰਗ: 639 | 17-06-2022
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥
ਅੰਗ: 666 | 16-06-2022
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥
ਅੰਗ: 666 | 16-06-2022