ਆਸਾ ਮਹਲਾ ੫ ॥
ਸਲੋਕ ॥
ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ ਛੰਤੁ ॥ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥
ਹੇ ਨਾਨਕ! (ਆਖ) ਹੇ ਵੱਡੇ ਭਾਗਾਂ ਵਾਲਿਓ! ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਸਾਰੇ ਸੁਖ ਮਿਲ ਜਾਂਦੇ ਹਨ, ਤੇ ਹਰੇਕ ਕਿਸਮ ਦਾ ਦੁੱਖ ਦਰਦ ਭਟਕਣਾ ਦੂਰ ਹੋ ਜਾਂਦਾ ਹੈ, ਉਸ ਪ੍ਰਭੂਪਾਤਿਸ਼ਾਹ ਦਾ ਸਿਮਰਨ ਕਰਦੇ ਰਹੋ (ਉਸ ਦੇ ਸਿਮਰਨ ਦਾ ਸਦਾ) ਉੱਦਮ ਕਰਦੇ ਰਹੋ।1।ਛੰਤ। ਹੇ ਵਡਭਾਗੀਹੋ! ਗੋਬਿੰਦ ਦਾ ਨਾਮ ਜਪਦਿਆਂ (ਕਦੇ) ਆਲਸ ਨਹੀਂ ਕਰਨਾ ਚਾਹੀਦਾ, ਗੁਰੂ ਦੀ ਸੰਗਤਿ ਵਿਚ ਮਿਲਿਆਂ (ਤੇ ਹਰਿ ਨਾਮ ਜਪਿਆਂ) ਜਮ ਦੀ ਪੁਰੀ ਵਿਚ ਨਹੀਂ ਜਾਣਾ ਪੈਂਦਾ।
sgpc hukamnama
ਵਡਹੰਸੁ ਮਹਲਾ ੧ ॥
ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥
ਹੇ ਭਾਈ! ਜਗਤ ਵਿਚ ਜੇਹੜਾ ਭੀ ਜੀਵ ਜਨਮ ਲੈ ਕੇ) ਆਇਆ ਹੈ ਉਸ ਨੇ (ਆਖ਼ਰ ਇਥੋਂ) ਕੂਚ ਕਰ ਜਾਣਾ ਹੈ (ਕਿਸੇ ਨੇ ਇਥੇ ਸਦਾ ਨਹੀਂ ਬੈਠ ਰਹਿਣਾ) ਇਹ ਜਗਤ ਹੈ ਹੀ ਨਾਸਵੰਤ ਖਿਲਾਰਾ। ਜੇ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਦਾ ਸਿਮਰਨ ਕਰੀਏ ਤਾਂ ਸਦਾ ਥਿਰ ਰਹਿਣ ਵਾਲਾ ਟਿਕਾਣਾ ਮਿਲ ਜਾਂਦਾ ਹੈ। ਜੇਹੜਾ ਮਨੁੱਖ ਸਦਾ ਥਿਰ ਪ੍ਰਭੂ ਨੂੰ ਸਿਮਰਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ, ਉਹ ਸਦਾ ਥਿਰ ਪ੍ਰਭੂ ਦੇ ਪ੍ਰਕਾਸ਼ ਲਈ ਯੋਗ ਬਣ ਜਾਂਦਾ ਹੈ।
ਅੰਗ: 581 | 23-05-2022
ਸੋਰਠਿ ਮਹਲਾ ੫ ॥
ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥
ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥
ਅੰਗ: 620 | 22-05-2022
ਵਡਹੰਸੁ ਮਹਲਾ ੩ ॥
ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥
ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ।
ਅੰਗ: 584 | 21-05-2022

ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥
ਅੰਗ: 666 | 20-05-2022

ਅੰਗ: 666 | 19-05-2022
ਸੋਰਠਿ ਮਹਲਾ ੪ ॥
ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥
ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧॥ ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤ ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ॥ ਰਹਾਉ॥
ਅੰਗ: 607 | 18-05-2022
ਸਲੋਕੁ ਮਃ ੩ ॥
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥
(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।
ਅੰਗ: 643 | 17-05-2022
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥
ਅੰਗ: 729 | 16-05-2022
ਰਾਗੁ ਸੂਹੀ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥
ਹੇ ਸੱਜਣ ਪ੍ਰਭੂ! ਆ, ਮੈਂ ਤੇਰਾ ਦਰਸਨ ਕਰ ਸਕਾਂ। (ਹੇ ਸੱਜਣ!) ਮੈਂ ਆਪਣੇ ਹਿਰਦੇ ਵਿਚ ਪੂਰੀ ਸਾਵਧਾਨਤਾ ਨਾਲ ਤੇਰੀ ਉਡੀਕ ਕਰ ਰਹੀ ਹਾਂ, ਮੇਰੇ ਮਨ ਵਿਚ ਬੜਾ ਹੀ ਚਾਉ ਹੈ (ਕਿ ਮੈਨੂੰ ਤੇਰਾ ਦਰਸਨ ਹੋਵੇ)। ਹੇ ਮੇਰੇ ਪ੍ਰਭੂ! (ਮੇਰੀ ਬੇਨਤੀ) ਸੁਣ, ਮੇਰੇ ਮਨ ਵਿਚ (ਤੇਰੇ ਦਰਸਨ ਲਈ) ਬੜਾ ਹੀ ਚਾਉ ਹੈ, ਮੈਨੂੰ ਆਸਰਾ ਭੀ ਤੇਰਾ ਹੀ ਹੈ। (ਹੇ ਪ੍ਰਭੂ!) ਜਿਸ ਜੀਵ-ਇਸਤ੍ਰੀ ਨੇ ਤੇਰਾ ਦਰਸਨ ਕਰ ਲਿਆ, ਉਹ ਪਵਿੱਤ੍ਰ ਆਤਮਾ ਹੋ ਗਈ, ਉਸ ਦਾ ਜਨਮ ਮਰਨ ਦਾ ਦੁੱਖ ਦੂਰ ਹੋ ਗਿਆ।
ਅੰਗ: 765 | 15-05-2022
ਸੂਹੀ ਮਹਲਾ ੧ ॥
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥
ਰੰਗਿਆ ਹੋਇਆ ਮੇਰਾ ਮਨ ਗੁਣ ਚੇਤੇ ਕਰਦਾ ਹੈ ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ। ਜੇਹੜਾ ਮਨੁੱਖ ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮੱਤ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ ਗਿਆਨਤਾ, ਤੇ ਕੋਈ ਤੀਰਥ ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ।
ਅੰਗ: 766 | 14-05-2022