ਸੂਹੀ ਮਹਲਾ ੧ ॥
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥
(ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ,ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮੱਤ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ।
sgpc hukamnama
ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ
ਜੇ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੈ ਤਾਂ ਸਭ ਕੁਝ ਮੈਲਾ ਹੈ ਅਤੇ ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ, ਕੋਈ ਵਿਰਲਾ ਹੀ (ਇਸ ਸੱਚਾਈ ਨੂੰ) ਸਮਝਦਾ ਹੈ ॥੧॥ ਹੇ ਮੇਰੇ ਮਨ! ਤੂੰ ਸਿਰਫ਼ ਪਰਮਾਤਮਾ ਦਾ ਇਕ ਨਾਮ ਹੀ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ॥੧॥ ਰਹਾਉ॥
ਅੰਗ: 558 | 12-05-2022
ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ
ਜੇ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੈ ਤਾਂ ਸਭ ਕੁਝ ਮੈਲਾ ਹੈ ਅਤੇ ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ, ਕੋਈ ਵਿਰਲਾ ਹੀ (ਇਸ ਸੱਚਾਈ ਨੂੰ) ਸਮਝਦਾ ਹੈ ॥੧॥ ਹੇ ਮੇਰੇ ਮਨ! ਤੂੰ ਸਿਰਫ਼ ਪਰਮਾਤਮਾ ਦਾ ਇਕ ਨਾਮ ਹੀ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ॥੧॥ ਰਹਾਉ॥
ਅੰਗ: 558 | 12-05-2022
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥
ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ ਪਾਤਿਸ਼ਾਹ ਨਾਲ ਮਿਲਾ ਦੇ ।੧।
ਅੰਗ: 686 | 11-05-2022
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥
ਅੰਗ: 729 | 10-05-2022
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ।
ਅੰਗ: 639 | 07-05-2022
ਰਾਗ ਧਨਾਸਰੀ
ਬਾਣੀ ਭਗਤ ਕਬੀਰ ਜੀ ਕੀ
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ ਪ੍ਰੇਮ ਤੇ ਪ੍ਰਭੂ ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ। ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ।
ਅੰਗ: 692 | 06-05-2022
ਧਨਾਸਰੀ ਮਹਲਾ ੧ ਘਰੁ ੨
ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਅੰਗ: 685 | 27-04-2022
ਧਨਾਸਰੀ ਮਹਲਾ ੧ ਘਰੁ ੨
ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਅੰਗ: 685 | 27-04-2022
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ।
ਅੰਗ: 639 | 26-04-2022
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥
(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥
ਅੰਗ: 654 | 25-04-2022
ਸਲੋਕੁ ਮ: ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥
ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।
ਅੰਗ: 647 | 24-04-2022