ਤਿਲੰਗ ਮਹਲਾ ੪ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ । ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ । ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ । ਮੈਂ ਉਹਨਾਂ (ਵਡ ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ।
sgpc hukamnama
ਸੂਹੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥
ਹੇ ਭਾਈ! ਗੁਰੂ ਦੀ ਮੱਤ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ॥੧॥ (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ॥੧॥ ਰਹਾਉ॥
ਅੰਗ: 732 | 18-02-2022
ਧਨਾਸਰੀ ਮਹਲਾ ੫ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥
ਅੰਗ: 673 | 17-02-2022
ਧਨਾਸਰੀ ਮਹਲਾ ੫ ॥
ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥
ਅੰਗ: 673 | 17-02-2022
ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥
ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥
ਅੰਗ: 621| 16-02-2022
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥
ਹੇ ਭਾਈ! ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, ਹੱਥ ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥
ਅੰਗ: 727 | 15-02-2022
ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ।
ਅੰਗ: 682 | 14-02-22
ਤਿਲੰਗ ਮਹਲਾ ੪ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ । ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ । ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ । ਮੈਂ ਉਹਨਾਂ (ਵਡ ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ।
ਅੰਗ: 725 | 13-02-2022
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥
(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।
ਅੰਗ: 694 | 12-02-2022
ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥
ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ-ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁ ਨਾਲ ਜੋੜੀ ਰੱਖਦਾ ਹੈ ॥੧॥
ਅੰਗ: 715 | 11-02-2022
ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
ਅੰਗ: 637 | 10-02-2022
ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥
ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ ਥਿਰ ਹਰਿ ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।
ਅੰਗ: 684| 09-02-2022