ਮੇਰਾ ਪੁੱਤਰ ਮੇਰੇ ਕੋਲੋਂ ਬੜੇ ਹੀ ਅਜੀਬ ਅਜੀਬ ਸਵਾਲ ਪੁਛਣ ਲੱਗ ਪਿਆ ਹੈ। ਬੁਝਾਰਤਾਂ ਵਰਗੇ ਫੁਲਝੜੀਆਂ ਵਰਗੇ, ਆਤਿਸ਼ਬਾਜ਼ੀਆਂ, ਪਟਾਖਿਆਂ ਤੇ ਬਰਛਿਆਂ ਵਰਗੇ ਸਵਾਲ। ਕਈ ਕਈ ਸਵਾਲ ਤਾਂ ਮੇਰੇ ਅੰਦਰਲੇ ਘੁੱਪ ਅਨ੍ਹੇਰੇ ਵਿਚ ਮਸ਼ਾਲ ਵਾਂਗ ਜਗਣ ਲਗਦੇ ਨੇ, ਤੇ ਕਈ ਜੁਗਨੂੰਆਂ…