ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ (ਜਦੋਂ ਮਨੁੱਖ) ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
status on waheguru
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
ਅੰਗ: 634 | 05-11-2022
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ
ਘਰੁ ੧
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥
(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧।।
ਅੰਗ: 654 | 04-11-2022
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥
ਅੰਗ: 666 | 03-11-2022
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥
ਅੰਗ: 666 | 03-10-2022
ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥
ਅੰਗ: 632| 02-11-2022
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
ਹੇ ਮਿੱਤਰ (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ (ਜਦੋਂ ਮਨੁੱਖ) ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
ਅੰਗ: 634 | 01-11-2022
ਸਲੋਕੁ ਮ:੩ ॥
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥
ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ
ਅੰਗ: 591| 31-10-2022
ਆਸਾ ॥
ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥ ਕਊਆ ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ ਦੂਧੁ ਪੀਆਏ ॥੨॥
(ਜਿਵੇਂ) ਕੁੱਤੇ ਨੂੰ ਸਿੰਮ੍ਰਿਤੀਆਂ ਸੁਣਾਉਣ ਦਾ ਕੋਈ ਲਾਭ ਨਹੀਂ ਹੁੰਦਾ, ਤਿਵੇਂ ਸਾਕਤ ਦੇ ਕੋਲ ਪਰਮਾਤਮਾ ਦੇ ਗੁਣ ਗਾਵਿਆਂ ਸਾਕਤ ਉੱਤੇ ਅਸਰ ਨਹੀਂ ਪੈਂਦਾ।1। (ਹੇ ਭਾਈ! ਆਪ ਹੀ) ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, ਕਦੇ ਭੀ ਕਿਸੇ ਸਾਕਤ ਨੂੰ ਸਿਮਰਨ ਕਰਨ ਦੀ ਸਿੱਖਿਆ ਨਹੀਂ ਦੇਣੀ ਚਾਹੀਦੀ।1। ਰਹਾਉ। ਕਾਂ ਨੂੰ ਮੁਸ਼ਕ-ਕਾਫ਼ੂਰ ਖੁਆਉਣ ਤੋਂ ਕੋਈ ਗੁਣ ਨਹੀਂ ਨਿਕਲਦਾ (ਕਿਉਂਕਿ ਕਾਂ ਦੀ ਗੰਦ ਖਾਣ ਦੀ ਆਦਤ ਨਹੀਂ ਜਾ ਸਕਦੀ, ਇਸੇ ਤਰ੍ਹਾਂ) ਸੱਪ ਨੂੰ ਦੁੱਧ ਪਿਲਾਉਣ ਨਾਲ ਭੀ ਕੋਈ ਫ਼ਾਇਦਾ ਨਹੀਂ ਹੋ ਸਕਦਾ (ਉਹ ਡੰਗ ਮਾਰਨੋਂ ਫਿਰ ਭੀ ਨਹੀਂ ਟਲੇਗਾ)।2।
ਅੰਗ: 481| 30-10-2022
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥
ਇਹ ਜਗਤ ਅਣਪੱਤ (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥
ਅੰਗ: 508| 29-10-2022
ਸਲੋਕ ਮਃ ੩ ॥
ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ,ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ ਸਾਲਾਹ ਕਰਦੇ ਹਨ ।ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ,ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ ।੧।
ਅੰਗ: 551 | 28-10-2022
ਬਿਲਾਵਲੁ ਮਹਲਾ ੫॥
ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥
ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ ॥ ਰਹਾਉ॥
ਅੰਗ: 807| 27-10-2022